2nd T20 : ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ 100 ਦੌੜਾਂ ਦਾ ਟੀਚਾ
01/29/2023 8:59:28 PM

ਸਪੋਰਟਸ ਡੈਸਕ- ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ 3 ਮੈਚਾਂ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ ਲਖਨਊ 'ਚ ਖੇਡਿਆ ਖੇਡਿਆ ਜਾ ਰਿਹਾ ਹੈ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਨ ਆਈ ਨਿਊਜ਼ੀਲੈਂਡ ਦੀ ਟੀਮ ਦੀ ਭਾਰਤੀ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਅੱਗੇ ਢਹਿ-ਢੇਰੀ ਹੋ ਗਈ। ਨਿਊਜ਼ੀਲੈਂਡ ਨੇ 20 ਓਵਰਾਂ 'ਚ 8 ਵਿਕਟਾਂ ਦੇ ਨੁਕਸਾਨ 'ਤੇ 99 ਦੌੜਾਂ ਬਣਾਈਆਂ। ਇਸ ਤਰ੍ਹਾਂ ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ 100 ਦੌੜਾਂ ਦਾ ਟੀਚਾ ਦਿੱਤਾ।
ਨਿਊਜੀਲੈਂਡ ਵਲੋਂ ਫਿਨ ਐਲਨ 11 ਦੌੜਾਂ, ਡੇਵੌਨ ਕਾਨਵੇ 11 ਦੌੜਾਂ, ਗਲੇਨ ਫਿਲਿਪਸ 5 ਦੌੜਾਂ, ਡਾਰਲੀ ਮਿਸ਼ੇਲ 8 ਦੌੜਾਂ ਤੇ ਮਾਰਕ ਚੈਪਮੈਨ 14, ਮਾਈਕਲ ਬ੍ਰੇਸਵੈਲ 14 ਦੌੜਾਂ, ਈਸ਼ ਸੋਢੀ 1 ਦੌੜ ਤੇ ਲਾਕੀ ਫਰਗਿਊਸਨ 0 ਦੌੜਾਂ ਬਣਾ ਆਊਟ ਹੋਏ। ਭਾਰਤ ਵਲੋਂ ਹਾਰਦਿਕ ਪੰਡਯਾ ਨੇ 1, ਵਾਸ਼ਿੰਗਟਨ ਸੁੰਦਰ 1, ਯੁਜਵੇਂਦਰ ਚਾਹਲ 1, ਦੀਪਕ ਹੁੱਡਾ 1, ਕੁਲਦੀਪ ਯਾਦਵ ਨੇ 1 ਤੇ ਅਰਸ਼ਦੀਪ ਸਿੰਘ ਨੇ 2 ਵਿਕਟਾਂ ਲਈਆਂ।
ਇਹ ਵੀ ਪੜ੍ਹੋ : ਆਸਟ੍ਰੇਲੀਅਨ ਓਪਨ : ਜੋਕੋਵਿਚ ਨੇ ਜਿੱਤਿਆ 22ਵਾਂ ਗ੍ਰੈਂਡ ਸਲੈਮ, ਨਡਾਲ ਦੀ ਕੀਤੀ ਬਰਾਬਰੀ
ਭਾਰਤ ਨੂੰ ਪਹਿਲੇ ਟੀ-20 'ਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ, ਇਸ ਲਈ ਟੀਮ ਇਸ ਮੈਚ ਨੂੰ ਜਿੱਤ ਕੇ ਸੀਰੀਜ਼ 'ਚ ਬਣੇ ਰਹਿਣ ਦੀ ਕੋਸ਼ਿਸ਼ ਕਰੇਗੀ। ਦੂਜੇ ਪਾਸੇ ਨਿਊਜ਼ੀਲੈਂਡ ਵਨਡੇ ਸੀਰੀਜ਼ 'ਚ ਕਲੀਨ ਸਵੀਪ ਦਾ ਬਦਲਾ ਲੈਣ ਲਈ ਅਜੇ ਇਹ ਮੈਚ ਜਿੱਤ ਕੇ ਸੀਰੀਜ਼ 'ਤੇ ਕਬਜ਼ਾ ਕਰਨਾ ਚਾਹੇਗਾ।
ਪਲੇਇੰਗ 11
ਭਾਰਤ : ਸ਼ੁਭਮਨ ਗਿੱਲ, ਈਸ਼ਾਨ ਕਿਸ਼ਨ (ਵਿਕਟਕੀਪਰ), ਰਾਹੁਲ ਤ੍ਰਿਪਾਠੀ, ਸੂਰਯਕੁਮਾਰ ਯਾਦਵ, ਹਾਰਦਿਕ ਪੰਡਯਾ (ਕਪਤਾਨ), ਦੀਪਕ ਹੁੱਡਾ, ਵਾਸ਼ਿੰਗਟਨ ਸੁੰਦਰ, ਸ਼ਿਵਮ ਮਾਵੀ, ਕੁਲਦੀਪ ਯਾਦਵ, ਯੁਜਵੇਂਦਰ ਚਾਹਲ, ਅਰਸ਼ਦੀਪ ਸਿੰਘ
ਨਿਊਜ਼ੀਲੈਂਡ : ਫਿਨ ਐਲਨ, ਡੇਵੋਨ ਕੋਨਵੇ (ਵਿਕਟਕੀਪਰ), ਮਾਰਕ ਚੈਪਮੈਨ, ਗਲੇਨ ਫਿਲਿਪਸ, ਡੇਰਿਲ ਮਿਸ਼ੇਲ, ਮਾਈਕਲ ਬ੍ਰੇਸਵੈਲ, ਮਿਸ਼ੇਲ ਸੈਂਟਨਰ (ਕਪਤਾਨ), ਈਸ਼ ਸੋਢੀ, ਜੈਕਬ ਡਫੀ, ਲਾਕੀ ਫਰਗੂਸਨ, ਬਲੇਅਰ ਟਿੱਕਨਰ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।