3rd ODI : ਰੋਹਿਤ ਤੇ ਸ਼ੁਭਮਨ ਦੇ ਸੈਂਕੜੇ, ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ 386 ਦੌੜਾਂ ਦਾ ਟੀਚਾ
Tuesday, Jan 24, 2023 - 05:20 PM (IST)

ਸਪੋਰਟਸ ਡੈਸਕ– ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਤੇ ਆਖ਼ਰੀ ਮੈਚ ਅੱਜ ਇੰਦੌਰ ਦੇ ਹੋਲਕਰ ਕ੍ਰਿਕਟ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ । ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਰੋਹਿਤ ਸ਼ਰਮਾ ਦੀਆਂ 101 ਦੌੜਾਂ ਤੇ ਸ਼ੁਭਮਨ ਗਿੱਲ ਦੀਆਂ 112 ਦੌੜਾਂ ਦੀ ਬਦੌਲਤ 50 ਓਵਰਾਂ 'ਚ 9 ਵਿਕਟਾਂ ਦੇ ਨੁਕਸਾਨ 'ਤੇ 385 ਦੌੜਾਂ ਬਣਾਈਆਂ। ਇਸ ਤਰ੍ਹਾਂ ਭਾਰਤ ਨੇ ਨਿਊਜ਼ੀਲੈਂਡ ਨੂੰ ਜਿੱਤ ਲਈ 386 ਦੌੜਾਂ ਦਾ ਟੀਚਾ ਦਿੱਤਾ।
ਇਹ ਵੀ ਪੜ੍ਹੋ : ਅਦਾਕਾਰਾ ਆਥੀਆ ਸ਼ੈੱਟੀ ਤੇ ਕੇ. ਐੱਲ. ਰਾਹੁਲ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ
ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਵਲੋਂ ਮੈਚ 'ਚ ਰੋਹਿਤ ਸ਼ਰਮਾ ਤੇ ਸ਼ੁਭਮਨ ਗਿੱਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੈਂਕੜੇ ਲਾਏ । ਰੋਹਿਤ ਨੇ ਵਨਡੇ ਕਰੀਅਰ ਦਾ 30ਵਾਂ ਸੈਂਕੜਾ ਜਦਕਿ ਸ਼ੁਭਮਨ ਨੇ ਵਨਡੇ ਕਰੀਅਰ ਦਾ ਚੌਥਾ ਸੈਂਕੜਾ ਲਗਾਇਆ। ਰੋਹਿਤ ਸ਼ਰਮਾ ਤੇ ਸ਼ਭਮਨ ਗਿੱਲ ਆਪਣੇ ਸ਼ਾਨਦਾਰ ਸੈਂਕੜੇ ਜੜਨ ਤੋਂ ਬਾਅਦ ਆਊਟ ਹੋ ਗਏ ਹਨ। ਰੋਹਿਤ ਸ਼ਰਮਾ 9 ਚੌਕੇ ਤੇ 6 ਛੱਕੇ ਜੜ ਕੇ 101 ਦੌੜਾਂ ਦੇ ਨਿੱਜੀ ਸਕੋਰ 'ਤੇ ਬ੍ਰੇਸਵੈਲ ਵਲੋਂ ਬੋਲਡ ਕਰ ਪਵੇਲੀਅਨ ਪਰਤ ਗਏ। ਇਸ ਤੋਂ ਬਾਅਦ ਸ਼ੁਭਮਨ ਵੀ 13 ਚੌਕੇ ਤੇ 5 ਛੱਕੇ ਲਗ ਕੇ 112 ਦੌੜਾਂ ਦੇ ਨਿੱਜੀ ਸਕੋਰ 'ਤੇ ਟਿਕਨਰ ਵਲੋਂ ਆਊਟ ਹੋ ਗਏ। ਇਸ ਤੋਂ ਇਲਾਵਾ ਇਸ਼ਾਨ ਕਿਸ਼ਨ 17 ਦੌੜਾਂ, ਵਿਰਾਟ ਕੋਹਲੀ 36 ਦੌੜਾਂ, ਸੂਰਯਕੁਮਾਰ ਯਾਦਵ 14 ਦੌੜਾਂ ਵਾਸ਼ਿੰਗਟਨ ਸੁੰਦਰ 9 ਦੌੜਾਂ ਬਣਾ ਆਊਟ ਹੋਏ। ਇਸ ਤੋਂ ਬਾਅਦ ਹਾਰਦਿਕ ਪੰਡਯਾ 54 ਦੌੜਾਂ ਦਾ ਯੋਗਦਾਨ ਦੇ ਕੇ ਆਊਟ ਹੋਏ। ਨਿਊਜ਼ੀਲੈਂਡ ਵਲੋਂ ਜੈਕਬ ਡਫੀ ਨੇ 3, ਬਲੇਅਰ ਟਿਕਨਰ ਨੇ 3, ਮਿਸ਼ੇਲ ਬ੍ਰੇਸਵੈਲ ਨੇ 1 ਵਿਕਟ ਲਈਆਂ।
ਦੋਵੇਂ ਦੇਸ਼ਾਂ ਦੀ ਪਲੇਇੰਗ ਇਲੈਵਨ
ਭਾਰਤ : ਰੋਹਿਤ ਸ਼ਰਮਾ, ਸ਼ੁਭਮਨ ਗਿੱਲ, ਵਿਰਾਟ ਕੋਹਲੀ, ਈਸ਼ਾਨ ਕਿਸ਼ਨ (ਵਿਕਟਕੀਪਰ), ਸੂਰਯਕੁਮਾਰ ਯਾਦਵ, ਹਾਰਦਿਕ ਪੰਡਯਾ, ਵਾਸ਼ਿੰਗਟਨ ਸੁੰਦਰ, ਸ਼ਾਰਦੁਲ ਠਾਕੁਰ, ਕੁਲਦੀਪ ਯਾਦਵ, ਯੁਜਵੇਂਦਰ ਚਾਹਲ, ਉਮਰਾਨ ਮਲਿਕ
ਨਿਊਜ਼ੀਲੈਂਡ : ਫਿਨ ਐਲਨ, ਡੇਵੋਨ ਕੌਨਵੇ, ਹੈਨਰੀ ਨਿਕੋਲਸ, ਡੇਰਿਲ ਮਿਸ਼ੇਲ, ਟਾਮ ਲਾਥਮ (ਵਿਕਟਕੀਪਰ, ਕਪਤਾਨ), ਗਲੇਨ ਫਿਲਿਪਸ, ਮਾਈਕਲ ਬ੍ਰੇਸਵੈਲ, ਮਿਸ਼ੇਲ ਸੈਂਟਨਰ, ਲਾਕੀ ਫਰਗੂਸਨ, ਜੈਕਬ ਡਫੀ, ਬਲੇਅਰ ਟਿੱਕਨਰ
ਨੋਟ : ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।