3rd T20I: ਸ਼ੁਭਮਨ ਦਾ ਸ਼ਾਨਦਾਰ ਸੈਂਕੜਾ, ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ 235 ਦੌੜਾਂ ਦਾ ਟੀਚਾ
Wednesday, Feb 01, 2023 - 08:56 PM (IST)

ਸਪੋਰਟਸ ਡੈਸਕ— ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਅਤੇ ਫੈਸਲਾਕੁੰਨ ਮੈਚ ਅੱਜ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਸ਼ੁਭਮਨ ਗਿੱਲ ਦੀਆਂ ਸ਼ਾਨਦਾਰ 126 ਦੌੜਾਂ ਦੀ ਬਦੌਲਤ 20 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ 234 ਦੌੜਾਂ ਬਣਾਈਆਂ। ਇਸ ਤਰ੍ਹਾਂ ਭਾਰਤ ਨੇ ਨਿਊਜ਼ੀਲੈਂਡ ਨੂੰ ਜਿੱਤ ਲਈ 235 ਦੌੜਾਂ ਦਾ ਟੀਚਾ ਦਿੱਤਾ। ਸ਼ੁਭਮਨ ਨੇ ਅਜੇਤੂ ਰਹਿੰਦੇ ਹੋਏ ਆਪਣੀ 126 ਦੌੜਾਂ ਦੀ ਪਾਰੀ ਦੌਰਾਨ 12 ਚੌਕੇ ਤੇ 7 ਛੱਕੇ ਲਾਏ।
ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਉਸ ਦਾ ਸਲਾਮੀ ਬੱਲੇਬਾਜ਼ ਈਸ਼ਾਨ ਕਿਸ਼ਨ 1 ਦੌੜ ਦੇ ਨਿੱਜੀ ਸਕੋਰ 'ਤੇ ਬ੍ਰੇਸਵੈੱਲ ਵਲੋਂ ਆਊਟ ਹੋ ਕੇ ਪਵੇਲੀਅਨ ਪਰਤ ਗਿਆ। ਭਾਰਤ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਰਾਹੁਲ ਤ੍ਰਿਪਾਠੀ 44 ਦੌੜਾਂ ਦੇ ਨਿੱਜੀ ਸਕੋਰ 'ਤੇ ਟਿਕਨਰ ਵਲੋਂ ਆਊਟ ਹੋ ਕੇ ਪਵੇਲੀਅਨ ਪਰਤ ਗਿਆ। ਇਸ ਤੋਂ ਬਾਅਦ ਭਾਰਤ ਦੀ ਤੀਜਾ ਵਿਕਟ ਸੂਰਯਕੁਮਾਰ ਯਾਦਵ ਦੇ ਤੌਰ 'ਤੇ ਡਿੱਗੀ। ਸੂਰਯਕੁਮਾਰ 24 ਦੌੜਾਂ ਬਣਾ ਟਿਕਨਰ ਵਲੋਂ ਆਊਟ ਹੋਏ।ਹਾਰਦਿਕ ਪੰਡਯਾ 30 ਦੌੜਾਂ ਬਣਾ ਡਾਰਲੀ ਮਿਸ਼ੇਲ ਵਲੋਂ ਆਊਟ ਹੋਏ। ਨਿਊਜ਼ੀਲੈਂਡ ਵਲੋਂ ਬ੍ਰੇਸਵੈੱਲ ਨੇ 1, ਟਿਕਨਰ ਨੇ 1 ਤੇ ਈਸ਼ ਸੋਢੀ ਨੇ 1 ਤੇ ਡਾਰਲੀ ਮਿਸ਼ੇਲ ਨੇ 1 ਵਿਕਟ ਲਈ। ਪਹਿਲਾ ਮੈਚ ਹਾਰਨ ਤੋਂ ਬਾਅਦ ਭਾਰਤ ਨੇ ਦੂਜਾ ਮੈਚ ਜਿੱਤ ਕੇ ਸੀਰੀਜ਼ 1-1 ਨਾਲ ਬਰਾਬਰ ਕਰ ਲਈ ਹੈ। ਅਜਿਹੇ 'ਚ ਟੀ-20 ਸੀਰੀਜ਼ ਇਕ ਰੋਮਾਂਚਕ ਮੋੜ 'ਤੇ ਆ ਗਈ ਹੈ ਜਿੱਥੇ ਦੋਵੇਂ ਟੀਮਾਂ ਜਿੱਤ ਲਈ ਅਣਥੱਕ ਮਿਹਨਤ ਕਰਨਗੀਆਂ।
ਇਹ ਵੀ ਪੜ੍ਹੋ : ਅੰਡਰ-19 ਵਿਸ਼ਵ ਕੱਪ ਚੈਂਪੀਅਨਾਂ ਦੀ ਕਹਾਣੀ: ਕੋਈ ਖੇਡਦੀ ਰਹੀ ਥਾਪੀ ਨਾਲ ਤੇ ਕਿਸੇ ਨੇ ਖੇਡੀ ਗਲੀ ਕ੍ਰਿਕਟ
ਹੈੱਡ ਟੂ ਹੈੱਡ
ਕੁੱਲ ਮੈਚ - 24
ਭਾਰਤ - 13 ਜਿੱਤੇ
ਨਿਊਜ਼ੀਲੈਂਡ - 10 ਜਿੱਤੇ
ਟਾਈ - 1
ਪਿੱਚ ਰਿਪੋਰਟ
ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਦੀ ਪਿੱਚ ਟੀ-20 ਕ੍ਰਿਕਟ ਵਿੱਚ ਬੱਲੇਬਾਜ਼ੀ ਲਈ ਅਨੁਕੂਲ ਸਤ੍ਹਾ ਪ੍ਰਦਾਨ ਕਰਦੀ ਹੈ। ਇੱਥੇ ਪਹਿਲੀ ਪਾਰੀ ਦਾ ਔਸਤ ਸਕੋਰ 167 ਹੈ ਪਰ ਪ੍ਰਸ਼ੰਸਕ ਖੇਡ 'ਚ ਹਾਵੀ ਸਪਿਨਰਾਂ ਦੇ ਨਾਲ ਘੱਟ ਸਕੋਰ ਵਾਲੇ ਮੈਚ ਦੀ ਉਮੀਦ ਕਰ ਸਕਦੇ ਹਨ।
ਮੌਸਮ
ਮੈਚ ਸ਼ਾਮ 7 ਵਜੇ ਸ਼ੁਰੂ ਹੋਵੇਗਾ। ਮੌਸਮ ਦੀ ਗੱਲ ਕਰੀਏ ਤਾਂ ਅਹਿਮਦਾਬਾਦ ਵਿੱਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਕ੍ਰਿਕਟ ਲਈ ਹਾਲਾਤ ਅਨੁਕੂਲ ਹਨ ਅਤੇ ਸਾਨੂੰ ਪੂਰਾ ਮੈਚ ਦੇਖਣ ਨੂੰ ਮਿਲਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਨੀਦਰਲੈਂਡ ਦੇ ਅਨੀਸ਼ ਗਿਰੀ ਬਣੇ ਟਾਟਾ ਸਟੀਲ ਮਾਸਟਰਸ ਸ਼ਤਰੰਜ 2023 ਦੇ ਚੈਂਪੀਅਨ
ਪਲੇਇੰਗ ਇਲੈਵਨ 11
ਨਿਊਜ਼ੀਲੈਂਡ : ਫਿਨ ਐਲਨ, ਡੇਵੋਨ ਕੋਨਵੇ (ਵਿਕਟਕੀਪਰ), ਮਾਰਕ ਚੈਪਮੈਨ, ਗਲੇਨ ਫਿਲਿਪਸ, ਡੇਰਿਲ ਮਿਸ਼ੇਲ, ਮਾਈਕਲ ਬ੍ਰੇਸਵੈਲ, ਮਿਸ਼ੇਲ ਸੈਂਟਨਰ (ਕਪਤਾਨ), ਈਸ਼ ਸੋਢੀ, ਲਾਕੀ ਫਰਗਿਊਸਨ, ਬੇਨ ਲਿਸਟਰ, ਬਲੇਅਰ ਟਿੱਕਨਰ
ਭਾਰਤ : ਸ਼ੁਭਮਨ ਗਿੱਲ, ਈਸ਼ਾਨ ਕਿਸ਼ਨ (ਵਿਕਟਕੀਪਰ), ਰਾਹੁਲ ਤ੍ਰਿਪਾਠੀ, ਸੂਰਯਕੁਮਾਰ ਯਾਦਵ, ਹਾਰਦਿਕ ਪੰਡਯਾ (ਕਪਤਾਨ), ਦੀਪਕ ਹੁੱਡਾ, ਵਾਸ਼ਿੰਗਟਨ ਸੁੰਦਰ, ਸ਼ਿਵਮ ਮਾਵੀ, ਕੁਲਦੀਪ ਯਾਦਵ, ਉਮਰਾਨ ਮਲਿਕ, ਅਰਸ਼ਦੀਪ ਸਿੰਘ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।