BCCI ਦਾ ਐਲਾਨ, ਅੰਡਰ-19 ਵਿਸ਼ਵ ਕੱਪ ਦੇ ਜੇਤੂ ਖਿਡਾਰੀਆਂ ਨੂੰ ਦੇਵੇਗਾ 40-40 ਲੱਖ ਰੁਪਏ

Monday, Feb 07, 2022 - 04:50 PM (IST)

BCCI ਦਾ ਐਲਾਨ, ਅੰਡਰ-19 ਵਿਸ਼ਵ ਕੱਪ ਦੇ ਜੇਤੂ ਖਿਡਾਰੀਆਂ ਨੂੰ ਦੇਵੇਗਾ 40-40 ਲੱਖ ਰੁਪਏ

ਨਵੀਂ ਦਿੱਲੀ (ਭਾਸ਼ਾ)- ਵੈਸਟਇੰਡੀਜ਼ ਵਿਚ ਇੰਗਲੈਂਡ ਨੂੰ ਹਰਾ ਕੇ ਰਿਕਾਰਡ ਪੰਜਵੀਂ ਵਾਰ ਅੰਡਰ-19 ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਦੇ ਹਰੇਕ ਮੈਂਬਰ ਲਈ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ 40 ਲੱਖ ਰੁਪਏ ਅਤੇ ਸਹਿਯੋਗੀ ਸਟਾਫ਼ ਲਈ 25 ਲੱਖ ਰੁਪਏ ਪੁਰਸਕਾਰ ਦਾ ਐਲਾਨ ਕੀਤਾ ਹੈ। ਭਾਰਤ ਨੇ ਟੂਰਨਾਮੈਂਟ ਵਿਚ ਦਬਦਬਾ ਬਣਾਉਂਦੇ ਹੋਏ ਸ਼ਨੀਵਾਰ ਨੂੰ ਐਂਟੀਗੁਆ ਦੇ ਨੌਰਥ ਸਾਊਂਡ ਵਿਚ ਫਾਈਨਲ ਵਿਚ ਇੰਗਲੈਂਡ ਨੂੰ 4 ਵਿਕਟਾਂ ਨਾਲ ਹਰਾ ਕੇ ਪੰਜਵੀਂ ਵਾਰ ਖ਼ਿਤਾਬ ਜਿੱਤਿਆ। ਭਾਰਤ ਦੀ ਇਹ ਜਿੱਤ ਇਸ ਲਈ ਵੀ ਸ਼ਲਾਘਾਯੋਗ ਹੈ ਕਿਉਂਕਿ ਇਕ ਸਮੇਂ ’ਤੇ ਟੀਮ ਵਿਚ ਕੋਵਿਡ-19 ਦੇ ਮਾਮਲਿਆਂਂ ਕਾਰਨ ਇਸ ਦੀ ਮੁਹਿੰਮ ਲਗਭਗ ਪਟੜੀ ਤੋਂ ਉਤਰ ਹੀ ਗਈ ਸੀ।

ਇਹ ਵੀ ਪੜ੍ਹੋ: ਜਦੋਂ ਲਤਾ ਜੀ ਨੇ ਪਾਕਿ ਖ਼ਿਲਾਫ਼ ਭਾਰਤੀ ਟੀਮ ਦੀ ਜਿੱਤ ਲਈ ਰੱਖਿਆ ਸੀ 'ਨਿਰਜਲ ਵਰਤ'

PunjabKesari

ਬੀ.ਸੀ.ਸੀ.ਆਈ. ਦੇ ਪ੍ਰਧਾਨ ਸੌਰਵ ਗਾਂਗੁਲੀ ਨੇ ਇੱਥੇ ਜਾਰੀ ਬਿਆਨ ਵਿਚ ਕਿਹਾ, ‘ਭਾਰਤੀ ਖਿਡਾਰੀ ਹਰ ਵਿਭਾਗ ਵਿਚ ਪ੍ਰਭਾਵਸ਼ਾਲੀ ਸਨ ਅਤੇ ਉਨ੍ਹਾਂ ਨੇ ਪੰਜਵੀਂ ਵਾਰ ਵਿਸ਼ਵ ਕੱਪ ਜਿੱਤਿਆ। ਮੈਦਾਨ ’ਤੇ ਉਨ੍ਹਾਂ ਦਾ ਪ੍ਰਦਰਸ਼ਨ ਸ਼ਾਨਦਾਰ ਸੀ। ਟੀਮ ਨੇ ਕੋਰੋਨਾ ਵਾਇਰਸ ਦੀ ਲਾਗ ਦੇ ਮਾਮਲਿਆਂ ਦੇ ਬਾਵਜੂਦ ਮਜ਼ਬੂਤੀ ਨਾਲ ਵਾਪਸੀ ਕਰਨ ਲਈ ਸਬਰ, ਦ੍ਰਿੜਤਾ ਅਤੇ ਹਿੰਮਤ ਦਿਖਾਈ।’ ਉਨ੍ਹਾਂ ਕਿਹਾ, ‘ਮੈਨੂੰ ਮੁੱਖ ਕੋਚ ਰਿਸ਼ੀਕੇਸ਼ ਕਾਨਿਟਕਰ ਦੇ ਨਾਲ ਉਨ੍ਹਾਂ ਦੇ ਕੋਚਿੰਗ ਸਮੂਹ ਦੇ ਮੈਂਬਰਾਂ, ਸਹਿਯੋਗੀ ਸਟਾਫ ਅਤੇ ਰਾਸ਼ਟਰੀ ਕ੍ਰਿਕਟ ਅਕੈਡਮੀ ਦੇ ਮੁਖੀ ਵੀ.ਵੀ.ਐਸ. ਲਕਸ਼ਮਣ ਦੇ ਯਤਨਾਂ ਦੀ ਵੀ ਸ਼ਲਾਘਾ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਟੀਮ ਵਿਚ ਸਕਾਰਾਤਮਕਤਾ ਬਣਾਈ ਰੱਖੀ ਅਤੇ ਉਨ੍ਹਾਂ ਦਾ ਸਹੀ ਮਾਰਗਦਰਸ਼ਨ ਕੀਤਾ।’

ਇਹ ਵੀ ਪੜ੍ਹੋ: ਭਾਰਤੀ ਟੀਮ ਦੇ ਖਿਡਾਰੀਆਂ ਨੇ ਇੰਝ ਦਿੱਤੀ ਲਤਾ ਮੰਗੇਸ਼ਕਰ ਨੂੰ ਸ਼ਰਧਾਂਜਲੀ

PunjabKesari

ਬੋਰਡ ਦੇ ਸਕੱਤਰ ਜੈ ਸ਼ਾਹ ਨੇ ਫਾਈਨਲ ਵਿਚ ਭਾਰਤ ਦੀ 4 ਵਿਕਟਾਂ ਦੀ ਜਿੱਤ ਤੋਂ ਬਾਅਦ ਟਵੀਟ ਕੀਤਾ, ‘ਬੀ.ਸੀ.ਸੀ.ਆਈ. ਅੰਡਰ-19 ਵਿਸ਼ਵ ਕੱਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਖ਼ਿਤਾਬ ਜਿੱਤਣ ਵਾਲੀ ਅੰਡਰ-19 ਟੀਮ ਦੇ ਮੈਂਬਰਾਂ ਨੂੰ 40-40 ਲੱਖ ਰੁਪਏ ਦਾ ਨਕਦ ਇਨਾਮ ਅਤੇ ਸਹਿਯੋਗੀ ਸਟਾਫ਼ ਨੂੰ 25-25 ਲੱਖ ਰੁਪਏ ਦੇਵੇਗਾ। ਤੁਸੀਂ ਸਾਨੂੰ ਮਾਣ ਮਹਿਸੂਸ ਕਰਾਇਆ।’

ਇਹ ਵੀ ਪੜ੍ਹੋ: ਸਚਿਨ ਲਈ ਸਭ ਤੋਂ ਪਹਿਲਾਂ ਲਤਾ ਮੰਗੇਸ਼ਕਰ ਨੇ ਹੀ ਕੀਤੀ ਸੀ ਇਸ ਸਨਮਾਨ ਦੀ ਮੰਗ, 'ਆਈ' ਆਖ ਬੁਲਾਉਂਦੇ ਸਨ ਤੇਂਦੁਲਕਰ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


author

cherry

Content Editor

Related News