ਸੀ. ਓ. ਏ. ਨੇ ਅਮਿਤਾਭ ਚੌਧਰੀ ਨੂੰ ਭੇਜਿਆ ਕਾਰਨ ਦੱਸੋ ਨੋਟਿਸ
09/08/2019 10:33:19 PM
ਮੁੰਬਈ— ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਦਾ ਸੰਚਾਲਨ ਦੇਖ ਰਹੀ ਅਧਿਕਾਰੀਆਂ ਦੀ ਕਮੇਟੀ (ਸੀ. ਓ. ਏ.) ਨੇ ਬੀ. ਸ . ਸੀ. ਆਈ. ਦੇ ਕਾਰਜਕਾਰੀ ਸਕੱਤਰ ਅਮਿਤਾਭ ਚੌਧਰੀ ਨੂੰ ਕੌਮਾਂਤਰੀ ਕ੍ਰਿਕਟ ਪ੍ਰੀਸ਼ਦ ਤੇ ਏਸ਼ੀਆਈ ਕ੍ਰਿਕਟ ਪ੍ਰੀਸ਼ਦ ਦੀ ਮੀਟਿੰਗ ਵਿਚ ਸ਼ਾਮਲ ਨਾ ਹੋਣ ਨੂੰ ਲੈ ਕੇ ਕਾਰਨ ਦੱਸੋ ਨੋਟਿਸ ਭੇਜਿਆ ਹੈ। ਸੀ. ਓ. ਏ. ਨੇ ਚੌਧਰੀ ਨੂੰ ਜਵਾਬ ਦੇਣ ਲਈ ਸੱਤ ਦਿਨ ਦਾ ਸਮਾਂ ਦਿੱਤਾ ਹੈ।