ਸ਼ੇਖ ਰਸ਼ੀਦ ਨੂੰ 10 ਲੱਖ ਰੁਪਏ ਦੇਵੇਗਾ ਆਂਧਰਾ ਪ੍ਰਦੇਸ਼ ਕ੍ਰਿਕਟ ਸੰਘ

Friday, Feb 11, 2022 - 10:12 PM (IST)

ਸ਼ੇਖ ਰਸ਼ੀਦ ਨੂੰ 10 ਲੱਖ ਰੁਪਏ ਦੇਵੇਗਾ ਆਂਧਰਾ ਪ੍ਰਦੇਸ਼ ਕ੍ਰਿਕਟ ਸੰਘ

ਅਮਰਾਵਤੀ- ਆਂਧਰਾ ਪ੍ਰਦੇਸ਼ ਕ੍ਰਿਕਟ ਸੰਘ ਨੇ ਅੰਡਰ-19 ਵਿਸ਼ਵ ਕੱਪ ਜੇਤੂ ਟੀਮ ਦੇ ਉਪ ਕਪਤਾਨ ਸ਼ੇਖ ਰਸ਼ੀਦ ਨੂੰ 10 ਲੱਖ ਰੁਪਏ ਦਾ ਇਨਾਮ ਦੇਣ ਦਾ ਫੈਸਲਾ ਕੀਤਾ ਹੈ। ਰਸ਼ੀਦ ਨੇ ਟੂਰਨਾਮੈਂਟ ਦੇ ਨਾਕ ਆਊਟ ਮੈਚਾਂ ਵਿਚ ਅਹਿਮ ਅਰਧ ਸੈਂਕੜਿਆਂ ਵਾਲੀਆਂ ਪਾਰੀਆਂ ਖੇਡੀਆਂ ਸਨ। ਇਸ ਵਿਚਾਲੇ ਹੈਦਰਾਬਾਦ ਕ੍ਰਿਕਟ ਸੰਘ ਨੇ ਵੀ ਅੰਡਰ-19 ਵਿਸ਼ਵ ਕੱਪ ਟੀਮ ਦੇ ਮੈਂਬਰ ਰਿਸ਼ਿਤ ਰੇੱਡੀ ਨੂੰ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਬੀ. ਸੀ. ਸੀ. ਆਈ. ਨੇ ਟੀਮ ਦੇ ਹਰੇਕ ਖਿਡਾਰੀ ਨੂੰ 40-40 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਸੀ।

ਇਹ ਖ਼ਬਰ ਪੜ੍ਹੋ- IND v WI : ਭਾਰਤ ਨੇ ਵੈਸਟਇੰਡੀਜ਼ ਨੂੰ ਵਨ ਡੇ ਸੀਰੀਜ਼ 'ਚ 3-0 ਨਾਲ ਕੀਤਾ ਕਲੀਨ ਸਵੀਪ
ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ਵੈਸਟਇੰਡੀਜ਼ ਵਿਚ ਖੇਡੇ ਗਏ ਅੰਡਰ-19 ਵਿਸ਼ਵ ਕੱਪ ਵਿਚ ਭਾਰਤ ਨੇ ਇੰਗਲੈਂਡ ਨੂੰ ਹਰਾ ਕੇ ਪੰਜਵੀਂ ਵਾਰ ਖਿਤਾਬ ਆਪਣੇ ਨਾਂ ਕੀਤਾ ਸੀ।

ਇਹ ਖ਼ਬਰ ਪੜ੍ਹੋ-  AUS v SL: ਆਸਟਰੇਲੀਆ ਨੇ ਪਹਿਲੇ ਟੀ20 ਮੈਚ 'ਚ ਸ਼੍ਰੀਲੰਕਾ ਨੂੰ 20 ਦੌੜਾਂ ਨਾਲ ਹਰਾਇਆ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


author

Gurdeep Singh

Content Editor

Related News