ਰਣਵੀਰ ਸਿੰਘ ਨੇ ਕਪਿਲ ਦੇਵ ਨੂੰ ਸ਼ਰੇਆਮ ਕੀਤੀ ‘KISS’, ਵਾਇਰਲ ਤਸਵੀਰ ਨੇ ਮਚਾਈ ਸਨਸਨੀ

Friday, Dec 24, 2021 - 02:59 PM (IST)

ਰਣਵੀਰ ਸਿੰਘ ਨੇ ਕਪਿਲ ਦੇਵ ਨੂੰ ਸ਼ਰੇਆਮ ਕੀਤੀ ‘KISS’, ਵਾਇਰਲ ਤਸਵੀਰ ਨੇ ਮਚਾਈ ਸਨਸਨੀ

ਨਵੀਂ ਦਿੱਲੀ : ਰਣਵੀਰ ਸਿੰਘ ਅਤੇ ਦੀਪਿਕਾ ਪਾਦੁਕੋਣ ਸਟਾਰਰ ਫ਼ਿਲਮ ‘83’ 24 ਦਸੰਬਰ ਯਾਨੀ ਅੱਜ ਸਿਨੇਮਾਘਰਾਂ ਵਿਚ ਰਿਲੀਜ਼ ਹੋ ਗਈ ਹੈ। ਉਥੇ ਹੀ ਇਸ ਤੋਂ ਪਹਿਲਾਂ ਸੇਲੇਬਸ ਅਤੇ ਮੀਡੀਆ ਲਈ ਬੀਤੇ ਦਿਨ ਸਕ੍ਰੀਨਿੰਗ ਰੱਖੀ ਗਈ ਸੀ। ਇਸ ਮੌਕੇ ’ਤੇ 1983 ਵਰਲਡ ਕੱਪ ਜੇਤੂ ਕਪਤਾਨ ਕਪਿਲ ਦੇਵ ਵੀ ਨਜ਼ਰ ਆਏ ਸਨ। ਇਸ ਦੌਰਾਨ ਰਣਵੀਰ ਅਤੇ ਕਪਿਲ ਦੇਵ ਦੀ ਇਕ-ਦੂਜੇ ਨੂੰ ‘ਕਿਸ’ ਕਰਦਿਆਂ ਦੀ ਤਸਵੀਰ ਵਾਇਰਲ ਹੋ ਗਈ ਹੈ। ਜਿਸ ਕਾਰਨ ਰਣਵੀਰ ਸਿੰਘ ਅਤੇ ਕਪਿਲ ਦੇਵ ਨੂੰ ਸੋਸ਼ਲ ਮੀਡੀਆ ’ਤੇ ਟਰੋਲ ਕੀਤਾ ਜਾ ਰਿਹਾ ਹੈ। ਕਪਿਲ ਦੇਵ ਭਾਰਤ ਦੇ ਮਹਾਨ ਕਪਤਾਨਾਂ ਵਿਚ ਸ਼ੁਮਾਰ ਰਹੇ ਹਨ।

ਇਹ ਵੀ ਪੜ੍ਹੋ : ਫੀਫਾ ਰੈਂਕਿੰਗ ’ਚ ਭਾਰਤ 104ਵੇਂ ਸਥਾਨ ’ਤੇ ਬਰਕਰਾਰ

PunjabKesari

ਰਣਵੀਰ ਸਿੰਘ ਅਤੇ ਕਪਿਲ ਦੇਵ ਸਟੇਜ ’ਤੇ ਇਕੱਠੇ ਦਿਖਾਏ ਦਿੱਤੇ। ਇਸ ਦੌਰਾਨ ਦੋਵਾਂ ਨੇ ਇਕ-ਦੂਜੇ ਨੂੰ ‘ਕਿਸ’ ਕੀਤੀ ਅਤੇ ਇਹ ਤਸਵੀਰ ਦੇਖਦੇ ਹੀ ਦੇਖਦੇ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ। ਇਸ ਦੌਰਾਨ ਦੋਵੇਂ ਇਕ-ਦੂਜੇ ਨਾਲ ਮਸਤੀ ਕਰਦੇ ਹੋਏ ਵੀ ਨਜ਼ਰ ਆਏ। 1983 ਵਰਲਡ ਕੱਪ ਦੇ ਉਪਰ ਬਣੀ ਫ਼ਿਲਮ ‘83’ ਕਬੀਰ ਖਾਨ ਵੱਲੋਂ ਨਿਰਦੇਸ਼ਿਤ ਕੀਤੀ ਗਈ ਹੈ, ਜਿਸ ਵਿਚ ਰਣਵੀਰ ਸਿੰਘ ਕਪਿਲ ਦੇਵ ਦਾ ਕਿਰਦਾਰ ਨਿਭਾਅ ਰਹੇ ਹਨ। ਇਸ ਤਸਵੀਰ ਨੂੰ ਮਸ਼ਹੂਰ ਫੋਟੋਗ੍ਰਾਫਰ ਸ਼ਾਹ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਸਾਂਝਾ ਕੀਤਾ ਹੈ। ਦੱਸ ਦੇਈਏ ਕਿ ਕਪਿਲ ਦੇਵ ਦੀ ਕਪਤਾਨੀ ਵਿਚ ਭਾਰਤ ਨੇ 1983 ਵਿਚ ਵਰਲਡ ਕੱਪ ਜਿੱਤਿਆ ਸੀ। ਭਾਰਤ ਨੇ ਵੈਸਟਇੰਡੀਜ਼ ਨੂੰ ਹਰਾ ਕੇ ਖ਼ਿਤਾਬ ’ਤੇ ਕਬਜ਼ਾ ਕੀਤਾ ਸੀ।

ਇਹ ਵੀ ਪੜ੍ਹੋ : ਫੀਫਾ ਦੀ 2022 ਲਈ ਅੰਤਰਰਾਸ਼ਟਰੀ ਸੂਚੀ ’ਚ 18 ਭਾਰਤੀ ਰੈਫਰੀਆਂ ਨੂੰ ਮਿਲੀ ਥਾਂ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News