IND vs AFG: ਅਭਿਸ਼ੇਕ ਦੇ ਤੂਫ਼ਾਨ ''ਚ ਉੱਡਿਆ ਅਫ਼ਗਾਨਿਸਤਾਨ, ਭਾਰਤ ਨੇ 7 ਵਿਕਟਾਂ ਨਾਲ ਦਰਜ ਕੀਤੀ ਸ਼ਾਨਦਾਰ ਜਿੱਤ

Sunday, Sep 13, 2026 - 11:36 PM (IST)

IND vs AFG: ਅਭਿਸ਼ੇਕ ਦੇ ਤੂਫ਼ਾਨ ''ਚ ਉੱਡਿਆ ਅਫ਼ਗਾਨਿਸਤਾਨ, ਭਾਰਤ ਨੇ 7 ਵਿਕਟਾਂ ਨਾਲ ਦਰਜ ਕੀਤੀ ਸ਼ਾਨਦਾਰ ਜਿੱਤ

ਸਪੋਰਟਸ ਡੈਸਕ: ਭਾਰਤੀ ਕ੍ਰਿਕਟ ਟੀਮ ਨੇ ਟੀ-20 ਸੀਰੀਜ਼ ਦੇ ਪਹਿਲੇ ਹੀ ਮੁਕਾਬਲੇ ਵਿੱਚ ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਕਰਾਰੀ ਹਾਰ ਦੇ ਕੇ 3 ਮੈਚਾਂ ਦੀ ਸੀਰੀਜ਼ ਵਿੱਚ 1-0 ਦੀ ਬੜ੍ਹਤ ਬਣਾ ਲਈ ਹੈ। ਐਤਵਾਰ ਨੂੰ ਖੇਡੇ ਗਏ ਇਸ ਮੈਚ ਵਿੱਚ ਟਾਸ ਜਿੱਤ ਕੇ ਭਾਰਤ ਨੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਅਫਗਾਨਿਸਤਾਨ ਵੱਲੋਂ ਮਿਲੇ 157 ਦੌੜਾਂ ਦੇ ਟੀਚੇ ਨੂੰ ਭਾਰਤੀ ਟੀਮ ਨੇ ਮਹਿਜ਼ 13.4 ਓਵਰਾਂ ਵਿੱਚ 3 ਵਿਕਟਾਂ ਗੁਆ ਕੇ ਆਸਾਨੀ ਨਾਲ ਹਾਸਲ ਕਰ ਲਿਆ। 

ਅਭਿਸ਼ੇਕ ਤੇ ਈਸ਼ਾਨ ਦੀ ਧਮਾਕੇਦਾਰ ਬੱਲੇਬਾਜ਼ੀ 

ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਦੀ ਸ਼ੁਰੂਆਤ ਥੋੜ੍ਹੀ ਧੀਮੀ ਰਹੀ ਅਤੇ ਸੰਜੂ ਸੈਮਸਨ ਮਹਿਜ਼ 10 ਦੌੜਾਂ ਬਣਾ ਕੇ ਆਊਟ ਹੋ ਗਏ। ਇਸ ਤੋਂ ਬਾਅਦ ਅਭਿਸ਼ੇਕ ਸ਼ਰਮਾ ਅਤੇ ਈਸ਼ਾਨ ਕਿਸ਼ਨ ਨੇ ਆਕ੍ਰਾਮਕ ਬੱਲੇਬਾਜ਼ੀ ਕਰਦਿਆਂ ਅਫਗਾਨੀ ਗੇਂਦਬਾਜ਼ਾਂ ਦੇ ਧਾਗੇ ਖੋਲ੍ਹ ਦਿੱਤੇ। ਅਭਿਸ਼ੇਕ ਸ਼ਰਮਾ ਨੇ ਮਹਿਜ਼ 22 ਗੇਂਦਾਂ ਵਿੱਚ ਆਪਣਾ ਅਰਧ ਸੈਂਕੜਾ ਪੂਰਾ ਕੀਤਾ। ਉਨ੍ਹਾਂ ਨੇ 32 ਗੇਂਦਾਂ ਵਿੱਚ 7 ਚੌਕੇ ਅਤੇ 7 ਛੱਕਿਆਂ ਦੀ ਮਦਦ ਨਾਲ ਸਭ ਤੋਂ ਵੱਧ 82 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ। ਦੂਜੇ ਪਾਸੇ ਈਸ਼ਾਨ ਕਿਸ਼ਨ ਨੇ ਵੀ 33 ਗੇਂਦਾਂ ਵਿੱਚ 5 ਚੌਕੇ ਅਤੇ 1 ਛੱਕੇ ਦੀ ਮਦਦ ਨਾਲ 42 ਦੌੜਾਂ ਦਾ ਯੋਗਦਾਨ ਪਾਇਆ।

ਓਮਰਜ਼ਈ ਤੇ ਨਬੀ ਦੀ ਪਾਰਟਨਰਸ਼ਿਪ 

ਇਸ ਤੋਂ ਪਹਿਲਾਂ ਭਾਰਤੀ ਗੇਂਦਬਾਜ਼ਾਂ ਨੇ ਸ਼ੁਰੂਆਤ ਵਿੱਚ ਹੀ ਸ਼ਿਕੰਜਾ ਕੱਸਦਿਆਂ ਮਹਿਜ਼ 43 ਦੌੜਾਂ 'ਤੇ ਅਫਗਾਨਿਸਤਾਨ ਦੇ 5 ਬੱਲੇਬਾਜ਼ਾਂ ਨੂੰ ਪਵੇਲੀਅਨ ਭੇਜ ਦਿੱਤਾ ਸੀ। ਇਸ ਤੋਂ ਬਾਅਦ ਅਜ਼ਮਾਤੁੱਲਾ ਓਮਰਜ਼ਈ ਅਤੇ ਮੁਹੰਮਦ ਨਬੀ ਨੇ ਛੇਵੀਂ ਵਿਕਟ ਲਈ 83 ਦੌੜਾਂ ਦੀ ਅਹਿਮ ਭਾਈਵਾਲੀ ਕਰ ਕੇ ਟੀਮ ਨੂੰ ਸੰਭਾਲਿਆ। ਨਬੀ ਨੇ 33 ਦੌੜਾਂ ਬਣਾਈਆਂ, ਜਦਕਿ ਓਮਰਜ਼ਈ ਨੇ 44 ਗੇਂਦਾਂ ਵਿੱਚ ਨਾਬਾਦ 64 ਦੌੜਾਂ ਠੋਕੀਆਂ। ਅਫਗਾਨਿਸਤਾਨ ਨੇ ਨਿਰਧਾਰਿਤ 20 ਓਵਰਾਂ ਵਿੱਚ 8 ਵਿਕਟਾਂ ਦੇ ਨੁਕਸਾਨ 'ਤੇ 156 ਦੌੜਾਂ ਬਣਾਈਆਂ।

ਇਹ ਵੀ ਪੜ੍ਹੋ : ਪੱਛਮੀ ਬੰਗਾਲ ’ਚ 252 ਮਦਰੱਸਿਆਂ ਨੂੰ ਬੰਦ ਕਰਨ ਦਾ ਹੁਕਮ, 100 ਹੋਰਨਾਂ ਨੂੰ ਕਾਰਨ ਦੱਸੋ ਨੋਟਿਸ

ਭਾਰਤੀ ਗੇਂਦਬਾਜ਼ਾਂ ਦਾ ਪ੍ਰਦਰਸ਼ਨ 

ਭਾਰਤ ਵੱਲੋਂ ਅਰਸ਼ਦੀਪ ਸਿੰਘ ਸਭ ਤੋਂ ਸਫਲ ਗੇਂਦਬਾਜ਼ ਰਹੇ, ਜਿਨ੍ਹਾਂ ਨੇ 3 ਵਿਕਟਾਂ ਝਟਕਾਈਆਂ। ਇਸ ਤੋਂ ਇਲਾਵਾ ਜਸਪ੍ਰੀਤ ਬੁਮਰਾਹ, ਅਕਸ਼ਰ ਪਟੇਲ ਅਤੇ ਵਰੁਣ ਚੱਕਰਵਰਤੀ ਨੇ ਵੀ 1-1 ਵਿਕਟ ਹਾਸਲ ਕੀਤਾ। ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਸੀਰੀਜ਼ ਦਾ ਦੂਜਾ ਟੀ-20 ਮੁਕਾਬਲਾ 15 ਸਤੰਬਰ ਮੰਗਲਵਾਰ ਨੂੰ ਦਿੱਲੀ ਵਿਖੇ ਖੇਡਿਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News