ਅਫਗਾਨਿਸਤਾਨ ਦੀ ਕ੍ਰਿਕਟ ਟੀਮ ਪਹੁੰਚੀ ਚੰਡੀਗੜ੍ਹ, 11 ਜਨਵਰੀ ਨੂੰ ਮੋਹਾਲੀ ‘ਚ ਭਾਰਤ ਨਾਲ ਹੋਵੇਗਾ ਟੀ-20 ਮੈਚ

Monday, Jan 08, 2024 - 02:35 PM (IST)

ਅਫਗਾਨਿਸਤਾਨ ਦੀ ਕ੍ਰਿਕਟ ਟੀਮ ਪਹੁੰਚੀ ਚੰਡੀਗੜ੍ਹ, 11 ਜਨਵਰੀ ਨੂੰ ਮੋਹਾਲੀ ‘ਚ ਭਾਰਤ ਨਾਲ ਹੋਵੇਗਾ ਟੀ-20 ਮੈਚ

ਸਪੋਰਟਸ ਡੈਸਕ- ਅਫਗਾਨਿਸਤਾਨ ਦੀ ਟੀਮ ਭਾਰਤ ਖਿਲਾਫ ਟੀ-20 ਮੈਚ ‘ਚ ਹਿੱਸਾ ਲੈਣ ਲਈ ਚੰਡੀਗੜ੍ਹ ਪਹੁੰਚ ਗਈ ਹੈ। ਇਹ ਮੈਚ 11 ਜਨਵਰੀ ਨੂੰ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਆਈ. ਐਸ. ਬਿੰਦਰਾ ਕ੍ਰਿਕਟ ਸਟੇਡੀਅਮ ਵਿੱਚ ਹੋਵੇਗਾ। ਅਫਗਾਨਿਸਤਾਨ ਦੀ ਟੀਮ ਅੱਜ PCA ਸਟੇਡੀਅਮ ਦੇ ਪਿਛਲੇ ਪਾਸੇ ਵਾਲੇ ਖੇਤਰ ਵਿੱਚ ਨੈੱਟ ਵਿੱਚ ਗੇਂਦਬਾਜ਼ੀ ਅਤੇ ਬੱਲੇਬਾਜ਼ੀ ਦਾ ਅਭਿਆਸ ਕਰੇਗੀ। ਅਫਗਾਨਿਸਤਾਨ ਦੀ ਟੀਮ ਚੰਡੀਗੜ੍ਹ ਦੇ ਆਈ. ਟੀ. ਪਾਰਕ ਸਥਿਤ ਇੱਕ ਹੋਟਲ ਵਿੱਚ ਠਹਿਰੀ ਹੋਈ ਹੈ। ਭਾਰਤੀ ਟੀਮ 9 ਜਨਵਰੀ ਨੂੰ ਚੰਡੀਗੜ੍ਹ ਆਵੇਗੀ।

ਅਫਗਾਨਿਸਤਾਨ ਟੀਮ ਦੀ ਕਪਤਾਨੀ ਇਬਰਾਹਿਮ ਜ਼ਾਦਰਾਨ ਕਰਨਗੇ। ਉਨ੍ਹਾਂ ਦੀ ਅਗਵਾਈ ਹੇਠ ਟੀਮ ਚੰਡੀਗੜ੍ਹ ਪਹੁੰਚ ਗਈ ਹੈ। ਕਪਤਾਨ ਤੋਂ ਇਲਾਵਾ ਵਿਕਟਕੀਪਰ ਰਹਿਮਾਨਉੱਲ੍ਹਾ ਗੁਰਬਾਜ਼, ਇਕਰਾਮ ਅਲੀਖਿਲ, ਹਜ਼ਰਤੁੱਲਾ ਜ਼ਜ਼ਈ, ਰਹਿਮਤ ਸ਼ਾਹ, ਨਜੀਬੁੱਲਾ ਜ਼ਾਦਰਾਨ, ਮੁਹੰਮਦ ਨਬੀ, ਕਰੀਮ ਜਨਤ, ਨਵੀਨ ਉਲ ਹੱਕ, ਨੂਰ ਅਹਿਮਦ, ਮੁਜ਼ੀਮ ਉਰ ਰਹਿਮਾਨ, ਮੁਹੰਮਦ ਸਲੀਮ ਅਤੇ ਹੋਰ ਖਿਡਾਰੀ ਵੀ ਚੰਡੀਗੜ੍ਹ ਪਹੁੰਚ ਚੁੱਕੇ ਹਨ।

ਇਹ ਵੀ ਪੜ੍ਹੋ : ਤੋਮਰ ਨੇ ਏਸ਼ੀਆਈ ਨਿਸ਼ਾਨੇਬਾਜ਼ੀ ਕੁਆਲੀਫਾਇਰ 'ਚ ਸੋਨ ਤਮਗਾ ਜਿੱਤ ਕੇ ਹਾਸਲ ਕੀਤਾ ਓਲੰਪਿਕ ਕੋਟਾ

ਭਾਰਤ ਅਫਗਾਨਿਸਤਾਨ ਟੀ-20 ਮੈਚ ਦੀਆਂ ਹੁਣ ਤੱਕ 35% ਟਿਕਟਾਂ ਵਿਕ ਚੁੱਕੀਆਂ ਹਨ। ਇਸ ਮੈਚ ਦੀਆਂ ਟਿਕਟਾਂ ਪੀ. ਸੀ. ਏ. ਸਟੇਡੀਅਮ ਦੇ ਕਾਊਂਟਰ ਤੋਂ ਇਲਾਵਾ ਸੀ. ਪੀ. 67 ਮਾਲ ਮੋਹਾਲੀ ਅਤੇ ਮੀਨਾ ਬਾਜ਼ਾਰ ਮਨੀਮਾਜਰਾ ਤੋਂ ਵੀ ਖਰੀਦੀਆਂ ਜਾ ਸਕਦੀਆਂ ਹਨ। ਇਸ ਤੋਂ ਇਲਾਵਾ ਕਈ ਆਨਲਾਈਨ ਪਲੇਟਫਾਰਮਾਂ ‘ਤੇ ਕ੍ਰਿਕਟ ਮੈਚਾਂ ਦੀਆਂ ਟਿਕਟਾਂ ਵੀ ਉਪਲਬਧ ਹਨ।

ਅਫਗਾਨਿਸਤਾਨ ਖਿਲਾਫ 11 ਜਨਵਰੀ ਨੂੰ ਹੋਣ ਵਾਲੇ ਮੈਚ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਟੀਮ ਦੀ ਕਪਤਾਨੀ ਰੋਹਿਤ ਸ਼ਰਮਾ ਕਰਨਗੇ। ਵਿਰਾਟ ਕੋਹਲੀ ਅਤੇ ਸ਼ੁਭਮਨ ਗਿੱਲ ਦੀ ਟੀਮ ਵਿੱਚ ਵਾਪਸੀ ਹੋਈ ਹੈ। ਗਿੱਲ ਘਰੇਲੂ ਮੈਦਾਨ ‘ਤੇ ਕ੍ਰਿਕਟ ਪ੍ਰਸ਼ੰਸਕਾਂ ਦੇ ਸਾਹਮਣੇ ਹੋਣਗੇ। ਉਹ ਮੋਹਾਲੀ ਦੇ ਰਹਿਣ ਵਾਲੇ ਹਨ। ਜਿਸ ਕਾਰਨ ਸਭ ਦੀਆਂ ਨਜ਼ਰਾਂ ਸ਼ੁਭਮਨ ਗਿੱਲ ‘ਤੇ ਹੋਣਗੀਆਂ। ਇਸ ਟੀਮ ‘ਚ ਯਸ਼ਸਵੀ ਜਾਇਸਵਾਲ, ਤਿਲਕ ਵਰਮਾ, ਰਿੰਕੂ ਸਿੰਘ, ਜਿਤੇਂਦਰ ਸ਼ਰਮਾ, ਸੰਜੂ ਸੈਮਸਨ, ਸ਼ਿਵਮ ਦੂਬੇ ਵਰਗੇ ਕਈ ਨਵੇਂ ਚਿਹਰੇ ਨਜ਼ਰ ਆਉਣਗੇ। ਟੀਮ 9 ਜਨਵਰੀ ਨੂੰ ਚੰਡੀਗੜ੍ਹ ਪਹੁੰਚੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Tarsem Singh

Content Editor

Related News