AFG vs AUS : ਚੱਲਦੇ ਮੈਚ ''ਚ ਮੀਂਹ ਨੇ ਪਾਇਆ ਅੜਿੱਕਾ, ਆਸਟ੍ਰੇਲੀਆ ਦਾ ਸਕੋਰ 109/1
Friday, Feb 28, 2025 - 08:08 PM (IST)

ਸਪੋਰਟਸ ਡੈਸਕ- ਆਈਸੀਸੀ ਚੈਂਪੀਅਨਜ਼ ਟਰਾਫੀ 2025 ਦੇ ਮੈਚ ਨੰਬਰ-10 ਵਿੱਚ ਅੱਜ ਆਸਟ੍ਰੇਲੀਆ ਅਤੇ ਅਫਗਾਨਿਸਤਾਨ ਆਹਮੋ-ਸਾਹਮਣੇ ਹਨ। ਇਹ ਗਰੁੱਪ-ਬੀ ਮੈਚ ਲਾਹੌਰ ਦੇ ਗੱਦਾਫੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਮੈਚ ਵਿੱਚ ਅਫਗਾਨਿਸਤਾਨ ਨੇ ਆਸਟ੍ਰੇਲੀਆ ਨੂੰ ਜਿੱਤ ਲਈ 274 ਦੌੜਾਂ ਦਾ ਟੀਚਾ ਦਿੱਤਾ ਹੈ। ਟੀਚੇ ਦਾ ਪਿੱਛਾ ਕਰਦੇ ਹੋਏ ਆਸਟ੍ਰੇਲੀਆ ਨੇ 1 ਵਿਕਟ ਦੇ ਨੁਕਸਾਨ 'ਤੇ 109 ਦੌੜਾਂ ਬਣਾ ਲਈਆਂ ਹਨ। ਇਸ ਵੇਲੇ ਮੈਚ ਮੀਂਹ ਕਾਰਨ ਰੁਕਿਆ ਹੋਇਆ ਹੈ।
ਆਸਟ੍ਰੇਲੀਆ ਲਈ ਟ੍ਰੈਵਿਸ ਹੈੱਡ 40 ਗੇਂਦਾਂ ਵਿੱਚ 9 ਚੌਕਿਆਂ ਅਤੇ 1 ਛੱਕੇ ਦੀ ਮਦਦ ਨਾਲ 59 ਦੌੜਾਂ ਬਣਾ ਕੇ ਖੇਡ ਰਿਹਾ ਹੈ ਅਤੇ ਕਪਤਾਨ ਸਟੀਵ ਸਮਿਥ 19 ਦੌੜਾਂ ਨਾਲ ਖੇਡ ਰਿਹਾ ਹੈ। ਟੀਚੇ ਦਾ ਪਿੱਛਾ ਕਰਦੇ ਹੋਏ ਕੰਗਾਰੂ ਟੀਮ ਨੇ ਮੈਥਿਊ ਸ਼ਾਰਟ ਦਾ ਵਿਕਟ ਗੁਆ ਦਿੱਤਾ ਜੋ 15 ਗੇਂਦਾਂ ਵਿੱਚ 3 ਚੌਕੇ ਅਤੇ 1 ਛੱਕੇ ਦੀ ਮਦਦ ਨਾਲ 20 ਦੌੜਾਂ ਬਣਾ ਕੇ ਆਊਟ ਹੋ ਗਿਆ। ਆਸਟ੍ਰੇਲੀਆ ਨੂੰ ਹੁਣ ਜਿੱਤਣ ਲਈ 165 ਹੋਰ ਦੌੜਾਂ ਬਣਾਉਣ ਦੀ ਲੋੜ ਹੈ।