ਟੀ-20 ਵਰਲਡ ਕੱਪ ਦੇ ਬਾਅਦ ਟੀਮ ਇੰਡੀਆ ਦੇ ਮੁੱਖ ਕੋਚ ਬਣਨਗੇ ਰਾਹੁਲ ਦ੍ਰਾਵਿੜ
Saturday, Oct 16, 2021 - 10:52 AM (IST)
ਸਪੋਰਟਸ ਡੈਸਕ- ਹਾਲ ਦੇ ਦਿਨਾਂ 'ਚ ਭਾਰਤੀ ਕ੍ਰਿਕਟ ਲਈ ਸਭ ਤੋਂ ਵੱਡੀ ਹਾਂ ਪੱਖੀ ਗੱਲ ਇਹ ਹੈ ਕਿ ਭਾਰਤ ਦੇ ਸਾਬਕਾ ਕਪਤਾਨ ਰਾਹੁਲ ਦ੍ਰਾਵਿੜ ਰਾਸ਼ਟਰੀ ਟੀਮ ਦੇ ਮੁੱਖ ਕੋਚ ਦੇ ਰੂਪ 'ਚ ਕਾਰਜਭਾਰ ਸੰਭਾਲਣ ਲਈ ਸਹਿਮਤ ਹੋ ਗਏ ਹਨ। ਹੁਣ ਰਾਹੁਲ ਦ੍ਰਾਵਿੜ ਦਾ ਟੀਮ ਇੰਡੀਆ ਦਾ ਮੁੱਖ ਕੋਚ ਬਣਨਾ ਲਗਪਗ ਤੈਅ ਹੋ ਚੁੱਕਾ ਹੈ। ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) 14 ਦੇ ਫਾਈਨਲ ਦੀ ਰਾਤ ਦੁਬਈ 'ਚ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਸਕੱਤਰ ਜੈ ਸ਼ਾਹ ਤੇ ਚੇਅਰਮੈਨ ਸੌਰਵ ਗਾਂਗੁਲੀ ਨੇ ਰਾਹੁਲ ਦ੍ਰਾਵਿੜ ਨਾਲ ਬੈਠਕ ਕੀਤੀ। ਸੂਤਰਾਂ ਅਨੁਸਾਰ ਏਜੰਸੀ ਏ. ਐੱਨ. ਆਈ. ਨੇ ਇਸ ਖਬਰ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਰਾਹੁਲ ਦ੍ਰਾਵਿੜ ਨੇ ਮੁੱਖ ਕੋਚ ਬਣਨ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ। ਹਾਲਾਂਕਿ ਬੀ. ਸੀ. ਸੀ. ਆਈ. ਨੇ ਕਿਸੇ ਤਰ੍ਹਾਂ ਦਾ ਕੋਈ ਐਲਾਨ ਨਹੀਂ ਕੀਤਾ ਹੈ।
ਇਹ ਵੀ ਪੜ੍ਹੋ : IPL Final CSK v KKR : ਕੋਲਕਾਤਾ ਨੂੰ 27 ਦੌੜਾਂ ਨਾਲ ਹਰਾ ਕੇ ਚੇਨਈ ਨੇ ਕੀਤਾ ਖਿਤਾਬ 'ਤੇ ਕਬਜ਼ਾ
ਦ੍ਰਾਵਿੜ ਹਮੇਸ਼ਾ ਬੀ. ਸੀ. ਸੀ. ਆਈ. ਲਈ ਪਸੰਦੀਦਾ ਬਦਲ ਰਹੇ ਹਨ। ਸੂਤਰਾਂ ਨੇ ਦੱਸਿਆ ਕਿ ਬੀ. ਸੀ. ਸੀ. ਆਈ. ਸਕੱਤਰ ਜੈ ਸ਼ਾਹ ਤੇ ਚੇਅਰਮੈਨ ਸੌਰਵ ਗਾਂਗੁਲੀ ਨੇ ਸਾਬਕਾ ਕਪਤਾਨ ਨਾਲ ਬੈਠ ਕੇ ਗੱਲਬਾਤ ਕੀਤੀ। ਦ੍ਰਾਵਿੜ ਨੇ ਹਮੇਸ਼ਾ ਕ੍ਰਿਕਟ ਨੂੰ ਟਾਪ 'ਤੇ ਰੱਖਿਆ। ਹੁਣ ਜਦੋਂ ਰਾਹੁਲ ਦ੍ਰਾਵਿੜ ਵਰਗਾ ਖਿਡਾਰੀ ਟੀਮ ਇੰਡੀਆ ਦਾ ਮਾਰਗਦਰਸ਼ਨ ਕਰੇਗਾ ਤਾਂ ਭਾਰਤ ਚੰਗਾ ਪ੍ਰਦਰਸ਼ਨ ਕਰੇਗਾ। ਰਾਹੁਲ ਇਸ ਤੋਂ ਪਹਿਲਾਂ ਸ਼੍ਰੀਲੰਕਾ ਦੌਰੇ ਦੌਰਾਨ ਭਾਰਤੀ ਟੀਮ ਦੇ ਕੋਚ ਰਹਿ ਚੁੱਕੇ ਹਨ।
ਇਹ ਵੀ ਪੜ੍ਹੋ : ਧੋਨੀ ਟੀ-20 'ਚ 300 ਮੈਚਾਂ ਵਿਚ ਕਪਤਾਨੀ ਕਰਨ ਵਾਲੇ ਪਹਿਲੇ ਖਿਡਾਰੀ ਬਣੇ
ਮੌਜੂਦਾ ਕੋਚ ਰਵੀ ਸ਼ਾਸਤਰੀ ਦਾ ਕਰਾਰ ਐਤਵਾਰ ਤੋਂ ਸ਼ੁਰੂ ਹੋ ਰਹੇ ਟੀ-20 ਵਿਸ਼ਵ ਕੱਪ ਦੇ ਨਾਲ ਖ਼ਤਮ ਹੋ ਰਿਹਾ ਹੈ। ਬੀ. ਸੀ. ਸੀ. ਆਈ. ਓਮਾਨ ਤੇ ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) 'ਚ ਟੀ-20 ਵਿਸ਼ਵ ਕੱਪ ਦੀ ਮੇਜ਼ਬਾਨੀ ਕਰ ਰਿਹਾ ਹੈ। ਭਾਰਤ ਆਪਣੀ ਟੀ-20 ਵਿਸ਼ਵ ਕੱਪ ਮੁਹਿੰਮ ਦੀ ਸ਼ੁਰੂਆਤ 24 ਅਕਤੂਬਰ ਨੂੰ ਦੁਬਈ 'ਚ ਪਾਕਿਸਤਾਨ ਖਿਲਾਫ਼ ਕਰੇਗਾ। ਆਗਾਮੀ ਟੀ20 ਵਿਸ਼ਵ ਕੱਪ ਤੋਂ ਬਾਅਦ, ਵਿਰਾਟ ਕੋਹਲੀ ਵੀ ਟੀ-20 ਟੀਮ ਦੇ ਕਪਤਾਨ ਦੇ ਰੂਪ 'ਚ ਅਹੁਦਾ ਛੱਡ ਦੇਣਗੇ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।