ਰਹਾਨੇ ਨੇ ਲਵਾਈ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼, ਲੋਕਾਂ ਤੋਂ ਕੀਤੀ ਇਹ ਅਪੀਲ

Saturday, May 08, 2021 - 03:49 PM (IST)

ਰਹਾਨੇ ਨੇ ਲਵਾਈ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼, ਲੋਕਾਂ ਤੋਂ ਕੀਤੀ ਇਹ ਅਪੀਲ

ਮੁੰਬਈ— ਭਾਰਤੀ ਟੈਸਟ ਟੀਮ ਦੇ ਉਪ ਕਪਤਾਨ ਅਜਿੰਕਯ ਰਹਾਨੇ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਵਾ ਲਈ ਹੈ। 32 ਸਾਲਾ ਰਹਾਨੇ ਨਿਊਜ਼ੀਲੈਂਡ ਖ਼ਿਲਾਫ਼ ਵਰਲਡ ਟੈਸਟ ਚੈਂਪੀਅਨਸ਼ਿਪ ਫ਼ਾਈਨਲ ਤੇ ਉਸ ਤੋਂ ਬਾਅਦ ਇੰਗਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਲਈ ਭਾਰਤੀ ਕ੍ਰਿਕਟ ਟੀਮ ਦੇ ਉਪ ਕਪਤਾਨ ਹਨ।
ਇਹ ਵੀ ਪੜ੍ਹੋ : ਸੀਮਾ ਨੇ ਟੋਕੀਓ ਓਲੰਪਿਕ ਲਈ ਕੀਤਾ ਕੁਆਲੀਫ਼ਾਈ, ਅਜਿਹਾ ਕਰਨ ਵਾਲੀ ਬਣੀ ਚੌਥੀ ਭਾਰਤੀ ਮਹਿਲਾ ਪਹਿਲਵਾਨ

ਰਹਾਨੇ ਨੇ ਆਪਣੀ ਤਸਵੀਰ ਦੇ ਨਾਲ ਟਵੀਟ ਕੀਤਾ ਕਿ ਟੀਕੇ ਦੀ ਪਹਿਲੀ ਡੋਜ਼ ਲਵਾ ਲਈ ਹੈ। ਮੈਂ ਸਾਰਿਆਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਤੇ ਟੀਕੇ ਲਵਾਉਣ ਦੀ ਅਪੀਲ ਕਰਦਾ ਹਾਂ। ਭਾਰਤ ਦੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਨੇ ਵੀਰਵਾਰ ਨੂੰ ਵੈਕਸੀਨ ਲਵਾਈ ਸੀ। ਮੁੱਖ ਕੋਚ ਰਵੀ ਸ਼ਾਸਤਰੀ ਨੇ ਮਾਰਚ ’ਚ ਵੈਕਸੀਨ ਲਵਾ ਲਿਆ ਸੀ। 

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ। 


author

Tarsem Singh

Content Editor

Related News