ਆਲ ਇੰਡੀਆ ਸਿਵਲ ਸਰਵਿਸਿਜ਼ ਬੈਡਮਿੰਟਨ ਟੂਰਨਾਮੈਂਟ ਲਈ ਪੰਜਾਬ ਦੀ ਟੀਮ ਲਈ ਚੋਣ ਟ੍ਰਾਇਲ ਭਲਕੇ
Monday, Dec 16, 2019 - 12:55 AM (IST)

ਚੰਡੀਗੜ੍ਹ- ਸੈਂਟਰਲ ਸਿਵਲ ਸਰਵਿਸਿਜ਼ ਕਲਚਰਲ ਐਂਡ ਸਪੋਰਟਸ ਬੋਰਡ ਵਲੋਂ ਆਲ ਇੰਡੀਆ ਸਿਵਲ ਸਰਵਿਸਿਜ਼ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ, ਜਿਸ 'ਚ ਪੰਜਾਬ ਦੀ ਟੀਮ ਲਈ ਚੋਣ ਟ੍ਰਾਇਲ 17 ਦਸੰਬਰ ਨੂੰ ਕਰਵਾਏ ਜਾਣਗੇ। ਇਹ ਜਾਣਕਾਰੀ ਅੱਜ ਇਥੇ ਖੇਡ ਵਿਭਾਗ ਦੇ ਡਾਇਰੈਕਟਰ ਸੰਜੇ ਪੋਪਲੀ ਨੇ ਦਿੰਦਿਆਂ ਦੱਸਿਆ ਕਿ ਸੈਂਟਰਲ ਸਿਵਲ ਸਰਵਿਸਿਜ਼ ਕਲਚਰਲ ਐਂਡ ਸਪੋਰਟਸ ਬੋਰਡ ਵਲੋਂ 27 ਦਸੰਬਰ 2019 ਤੋਂ 2 ਜਨਵਰੀ, 2020 ਤੱਕ ਗਾਂਧੀਨਗਰ (ਗੁਜਰਾਤ) ਵਿਖੇ ਆਲ ਇੰਡੀਆ ਸਿਵਲ ਸਰਵਿਸਿਜ਼ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ।