ਅੰਤਰਰਾਸ਼ਟਰੀ ਪਹਿਲਵਾਨ ਅਮਨ ਸਹਿਰਾਵਤ ਨੌਜਵਾਨਾਂ ਲਈ ਪ੍ਰੇਰਨਾ ਸਰੋਤ: ਕ੍ਰਿਸ਼ਨ ਲਾਲ ਪੰਵਾਰ

Monday, Oct 12, 2026 - 01:42 PM (IST)

ਅੰਤਰਰਾਸ਼ਟਰੀ ਪਹਿਲਵਾਨ ਅਮਨ ਸਹਿਰਾਵਤ ਨੌਜਵਾਨਾਂ ਲਈ ਪ੍ਰੇਰਨਾ ਸਰੋਤ: ਕ੍ਰਿਸ਼ਨ ਲਾਲ ਪੰਵਾਰ

ਝੱਜਰ/ਚੰਡੀਗੜ੍ਹ : ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਨੇ ਕਿਹਾ ਹੈ ਕਿ ਅੰਤਰਰਾਸ਼ਟਰੀ ਪਹਿਲਵਾਨ ਅਮਨ ਸਹਿਰਾਵਤ ਨੇ ਆਪਣੀ ਮਿਹਨਤ, ਲਗਨ ਅਤੇ ਪ੍ਰਤਿਭਾ ਦੇ ਦਮ 'ਤੇ ਦੇਸ਼ ਅਤੇ ਸੂਬੇ ਦਾ ਨਾਂ ਰੋਸ਼ਨ ਕੀਤਾ ਹੈ। ਪੰਵਾਰ ਐਤਵਾਰ ਨੂੰ ਝੱਜਰ ਜ਼ਿਲ੍ਹੇ ਦੇ ਪਿੰਡ ਬਿਰੋਹੜ ਵਿਖੇ ਅਮਨ ਸਹਿਰਾਵਤ ਦੇ ਸਨਮਾਨ ਵਿੱਚ ਆਯੋਜਿਤ ਸਵਾਗਤੀ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਅਮਨ ਸਹਿਰਾਵਤ ਨੂੰ ਗਦਾ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਸਮਾਰੋਹ ਵਿੱਚ ਬਾਢੜਾ ਦੇ ਵਿਧਾਇਕ ਉਮੇਦ ਸਿੰਘ ਪਾਤੂਵਾਸ ਅਤੇ ਸਾਬਕਾ ਮੰਤਰੀ ਓਮਪ੍ਰਕਾਸ਼ ਧਨਖੜ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

ਕ੍ਰਿਸ਼ਨ ਲਾਲ ਪੰਵਾਰ ਨੇ ਕਿਹਾ ਕਿ ਗ੍ਰਾਮੀਣ ਪਿਛੋਕੜ ਤੋਂ ਨਿਕਲ ਕੇ ਅੰਤਰਰਾਸ਼ਟਰੀ ਖੇਡ ਮੰਚ 'ਤੇ ਵੱਖਰੀ ਪਛਾਣ ਬਣਾਉਣ ਵਾਲੇ ਅਮਨ ਦੀ ਸਫ਼ਲਤਾ ਨਾਲ ਖੇਤਰ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਅੱਗੇ ਵਧਣ ਦੀ ਪ੍ਰੇਰਨਾ ਮਿਲੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਸਰਕਾਰ ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਏਸ਼ੀਆਈ ਖੇਡਾਂ ਵਿੱਚ ਵੀ ਹਰਿਆਣਾ ਦੇ 41 ਖਿਡਾਰੀਆਂ ਨੇ ਤਗਮੇ ਜਿੱਤ ਕੇ ਸੂਬੇ ਦਾ ਮਾਨ ਵਧਾਇਆ ਹੈ। ਅਮਨ ਸਹਿਰਾਵਤ ਦੀ ਇਹ ਸਫ਼ਲਤਾ ਸਾਬਤ ਕਰਦੀ ਹੈ ਕਿ ਦ੍ਰਿੜ ਇਰਾਦੇ, ਅਨੁਸ਼ਾਸਨ ਅਤੇ ਨਿਰੰਤਰ ਮਿਹਨਤ ਨਾਲ ਕਿਸੇ ਵੀ ਪ੍ਰਾਪਤੀ ਨੂੰ ਹਾਸਲ ਕੀਤਾ ਜਾ ਸਕਦਾ ਹੈ।


author

Tarsem Singh

Content Editor

Related News