ਅਮਰਜੀਤ ਸਿੰਘ ਮਹਿਤਾ ਬਣੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਨਵੇਂ ਪ੍ਰਧਾਨ

Saturday, Feb 25, 2023 - 06:41 PM (IST)

ਅਮਰਜੀਤ ਸਿੰਘ ਮਹਿਤਾ ਬਣੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਨਵੇਂ ਪ੍ਰਧਾਨ

ਚੰਡੀਗੜ੍ਹ (ਲੱਲਨ)- ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ. ਸੀ. ਏ.) ਦੀਆਂ ਚੋਣਾਂ ਤੋਂ ਬਾਅਦ ਅਮਰਜੀਤ ਸਿੰਘ ਮਹਿਤਾ ਨੂੰ ਸਰਬਸੰਮਤੀ ਨਾਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪ੍ਰੀਤ ਮਹਿੰਦਰ ਸਿੰਘ ਬੰਗਾ ਨੂੰ ਉਪ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ।  

ਇਹ ਵੀ ਪੜ੍ਹੋ : ਲੌਂਗੋਵਾਲ ਵਿਖੇ ਬਣੇਗਾ 3.96 ਕਰੋੜ ਰੁਪਏ ਦੀ ਲਾਗਤ ਵਾਲਾ ਖੇਡ ਸਟੇਡੀਅਮ : ਮੀਤ ਹੇਅਰ

PunjabKesari

ਪੀਸੀਏ ਦੇ ਵਿੱਤ ਵਿੱਚ ਪੂਰੀ ਪਾਰਦਰਸ਼ਤਾ ਲਿਆਉਣ ਲਈ ਸੁਨੀਲ ਗੁਪਤਾ ਨੂੰ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਖਜ਼ਾਨਚੀ ਦੇ ਅਹੁਦੇ ਲਈ ਸਰਬਸੰਮਤੀ ਨਾਲ ਚੁਣਿਆ ਗਿਆ ਹੈ। ਗੁਪਤਾ ਉੱਤਰੀ ਭਾਰਤ ਵਿੱਚ ਇੱਕ ਪ੍ਰਮੁੱਖ ਚਾਰਟਰਡ ਅਕਾਊਂਟੈਂਟ ਹਨ ਅਤੇ 6 ਸਾਲਾਂ ਲਈ ਕੇਨਰਾ ਬੈਂਕ ਦੇ ਸਾਬਕਾ ਡਾਇਰੈਕਟਰ ਵੀ ਹਨ।

ਇਹ ਵੀ ਪੜ੍ਹੋ : ਸਿਰੀਕਿਟ ਕੱਪ : ਭਾਰਤ ਦੀ ਅਵਨੀ ਨੇ ਸ਼ਾਨਦਾਰ ਪ੍ਰਦਰਸ਼ਨ ਨਾਲ ਜਿੱਤਿਆ ਖਿਤਾਬ

PunjabKesari

ਨਵੇਂ ਪੀਸੀਏ ਪ੍ਰਬੰਧਨ ਦੀ ਤਰਜੀਹ ਇਸ ਸਾਲ ਅਕਤੂਬਰ ਵਿੱਚ ਭਾਰਤ ਵਿੱਚ ਸ਼ੁਰੂ ਹੋਣ ਵਾਲੇ ਵਨ-ਡੇ ਵਿਸ਼ਵ ਕੱਪ ਟੂਰਨਾਮੈਂਟ ਦੇ ਕੁਝ ਮੈਚਾਂ ਦੀ ਮੇਜ਼ਬਾਨੀ ਲਈ ਨਿਊ ਚੰਡੀਗੜ੍ਹ ਵਿੱਚ ਨਵੇਂ ਸਟੇਡੀਅਮ ਨੂੰ ਸਮੇਂ ਸਿਰ ਪੂਰਾ ਕਰਨਾ ਹੈ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


author

Tarsem Singh

Content Editor

Related News