ਰਿਸ਼ਭ ਪੰਤ ਨੂੰ ਹਸਪਤਾਲ ਮਿਲਣ ਪਹੁੰਚੇ ਅਨਿਲ ਤੇ ਅਨੁਪਮ, ਲੋਕਾਂ ਨੂੰ ਸਿਹਤਯਾਬੀ ਦੀਆਂ ਅਰਦਾਸਾਂ ਕਰਨ ਦੀ ਕੀਤੀ ਅਪੀਲ

01/01/2023 9:01:18 AM

ਮੁੰਬਈ (ਬਿਊਰੋ) : 30 ਦਸੰਬਰ ਦੇ ਦਿਨ ਭਾਰਤੀਆਂ ਨੂੰ ਇਕ ਤੋਂ ਬਾਅਦ ਇਕ ਦੁਖਦਾਈ ਖ਼ਬਰਾਂ ਸੁਣਨ ਨੂੰ ਮਿਲੀਆਂ। ਫੁੱਟਬਾਲ ਸਟਾਰ ਪੇਲੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਦੇ ਦਿਹਾਂਤ ਦੀ ਖ਼ਬਰ ਨੇ ਲੋਕਾਂ ਨੂੰ ਝਟਕਾ ਦਿੱਤਾ ਤਾਂ ਉਥੇ ਕ੍ਰਿਕਟਰ ਰਿਸ਼ਭ ਪੰਤ ਦੇ ਹਾਦਸੇ ਨੇ ਪ੍ਰਸ਼ੰਸਕਾਂ ਦੇ ਸਾਹ ਅਟਕਾ ਦਿੱਤੇ। ਕ੍ਰਿਕਟਰ ਰਿਸ਼ਭ ਪੰਤ ਦੀ ਕਾਰ ਸ਼ੁੱਕਰਵਾਰ ਸਵੇਰੇ ਖ਼ਤਰਨਾਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ 'ਚ ਰਿਸ਼ਭ ਪੰਤ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਭਾਰਤ ਦਾ ਸਟਾਰ ਖਿਡਾਰੀ ਹਾਲਾਂਕਿ ਖਤਰੇ ਤੋਂ ਬਾਹਰ ਹੈ ਅਤੇ ਮੈਕਸ ਹਸਪਤਾਲ 'ਚ ਇਲਾਜ ਅਧੀਨ ਹੈ।

ਰਿਸ਼ਭ ਪੰਤ ਦੇ ਹਾਦਸੇ ਦੀ ਖ਼ਬਰ ਸੁਣ ਕੇ ਪ੍ਰਸ਼ੰਸਕ ਕਾਫ਼ੀ ਪਰੇਸ਼ਾਨ ਹੋ ਗਏ ਹਨ ਅਤੇ ਉਸ ਦੀ ਸਿਹਤਯਾਬੀ ਲਈ ਪ੍ਰਮਾਤਮਾ ਅੱਗੇ ਅਰਦਾਸ ਕਰ ਰਹੇ ਹਨ। ਇਸ ਦੌਰਾਨ ਜਦੋਂ ਅਦਾਕਾਰ ਅਨੁਪਮ ਖੇਰ ਅਤੇ ਅਨਿਲ ਕਪੂਰ ਨੂੰ ਉਨ੍ਹਾਂ ਦੇ ਹਾਦਸੇ ਬਾਰੇ ਪਤਾ ਲੱਗਾ ਤਾਂ ਉਹ ਵੀ ਤੁਰੰਤ ਦੇਹਰਾਦੂਨ ਦੇ ਮੈਕਸ ਹਸਪਤਾਲ ਪਹੁੰਚੇ। ਹਸਪਤਾਲ 'ਚ ਕ੍ਰਿਕਟਰ ਰਿਸ਼ਭ ਪੰਤ ਨੂੰ ਮਿਲਣ ਤੋਂ ਬਾਅਦ ਅਨੁਪਰ ਖੇਰ ਨੇ ਆਖਿਆ, 'ਜਿਵੇਂ ਹੀ ਸਾਨੂੰ ਪਤਾ ਲੱਗਾ ਕਿ ਰਿਸ਼ਭ ਹਸਪਤਾਲ 'ਚ ਹੈ, ਅਸੀਂ ਉਸ ਨੂੰ ਦੇਖਣ ਲਈ ਇੱਥੇ ਆਏ। ਅਸੀਂ ਉਸ ਨੂੰ ਅਤੇ ਉਸ ਦੀ ਮਾਂ ਨੂੰ ਮਿਲੇ ਹਾਂ। ਉਹ ਹੁਣ ਠੀਕ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਉਸ ਲਈ ਅਰਦਾਸਾਂ ਕਰਨ ਦੀ ਅਪੀਲ ਵੀ ਕੀਤੀ। ਲੋਕਾਂ ਦੀਆਂ ਦੁਆਵਾਂ ਉਸ ਦੇ ਨਾਲ ਹਨ। ਉਹ ਜਲਦੀ ਠੀਕ ਹੋ ਜਾਵੇਗਾ।'

PunjabKesari

ਇਸ ਦੇ ਨਾਲ ਹੀ ਅਨਿਲ ਕਪੂਰ ਨੇ ਕਿਹਾ, 'ਅਸੀਂ ਉਨ੍ਹਾਂ ਨੂੰ ਥੋੜਾ ਹੱਸਿਆ ਵੀ। ਅਸੀਂ ਉਨ੍ਹਾਂ ਨੂੰ ਬਾਲੀਵੁੱਡ ਸਿਤਾਰਿਆਂ ਦੇ ਤੌਰ 'ਤੇ ਮਿਲਣ ਨਹੀਂ ਗਏ, ਸਗੋਂ ਦੋਸਤਾਂ ਦੇ ਤੌਰ 'ਤੇ ਗਏ ਸੀ।' ਅਨੁਪਮ ਖੇਰ ਨੇ ਕਿਹਾ, 'ਮੈਨੂੰ ਲੱਗਦਾ ਹੈ ਕਿ ਅਜਿਹੇ ਸਮੇਂ 'ਚ ਮਿਲਣ ਜਾਣਾ ਜ਼ਰੂਰੀ ਹੈ। ਹਸਪਤਾਲ ਦੇ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ ਅਸੀਂ ਉਸ ਨੂੰ ਮਿਲੇ। ਦੋਹਾਂ ਨੇ ਸਾਰਿਆਂ ਨੂੰ ਹੌਲੀ-ਹੌਲੀ ਗੱਡੀ ਚਲਾਉਣ ਦੀ ਸਲਾਹ ਵੀ ਦਿੱਤੀ।'

PunjabKesari

ਦੱਸ ਦੇਈਏ ਕਿ ਬੀਤੇ ਦਿਨੀਂ ਰਿਸ਼ਭ ਪੰਤ ਆਪਣੀ ਮਾਂ ਨੂੰ ਸਰਪ੍ਰਾਈਜ਼ ਦੇਣ ਲਈ ਦਿੱਲੀ ਤੋਂ ਰੁੜਕੀ ਜਾ ਰਹੇ ਸਨ। ਇਸ ਦੌਰਾਨ ਉਸ ਦੀ ਗੱਡੀ ਡਿਵਾਈਡਰ ਨਾਲ ਟਕਰਾ ਗਈ ਅਤੇ ਉਸ ਤੋਂ ਬਾਅਦ ਪਲਟ ਗਈ ਅਤੇ ਉਸ 'ਚ ਅੱਗ ਲੱਗ ਗਈ। ਉਥੇ ਮੌਜੂਦ ਲੋਕਾਂ ਨੇ ਉਸ ਨੂੰ ਖਿੜਕੀ ਵਾਲੀ ਸੀਟ ਤੋਂ ਬਾਹਰ ਕੱਢ ਕੇ ਨੇੜੇ ਦੇ ਹਸਪਤਾਲ 'ਚ ਦਾਖਲ ਕਰਵਾਇਆ, ਜਿਸ ਤੋਂ ਬਾਅਦ ਪਤਾ ਲੱਗਾ ਕਿ ਉਸ ਦੇ ਸਿਰ ਅਤੇ ਲੱਤਾਂ 'ਤੇ ਗੰਭੀਰ ਸੱਟਾਂ ਲੱਗੀਆਂ ਹਨ। ਖੈਰ, ਹੁਣ ਉਨ੍ਹਾਂ ਨੂੰ ਪਹਿਲਾਂ ਨਾਲੋਂ ਬਿਹਤਰ ਦੱਸਿਆ ਜਾ ਰਿਹਾ ਹੈ।

PunjabKesari
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
 


sunita

Content Editor

Related News