ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਇਕ ਹੋਰ ਰੇੜਕਾ! ਬ੍ਰਿਟਿਸ਼ ਸੰਸਦ ਤੋਂ ਇਸ ਦੇਸ਼ ਦੀ ਟੀਮ ਖਿਲਾਫ ਉਠੀ ਆਵਾਜ਼
Tuesday, Jan 07, 2025 - 01:51 PM (IST)
ਸਪੋਰਟਸ ਡੈਸਕ- ਇਸ ਸਾਲ ਫਰਵਰੀ 'ਚ ਹੋਣ ਵਾਲੀ ਚੈਂਪੀਅਨਸ ਟਰਾਫੀ ਪਿਛਲੇ ਕੁਝ ਮਹੀਨਿਆਂ ਤੋਂ ਵਿਵਾਦਾਂ 'ਚ ਘਿਰੀ ਹੋਈ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਟੀਮ ਇੰਡੀਆ ਇਸ ਟੂਰਨਾਮੈਂਟ ਲਈ ਪਾਕਿਸਤਾਨ ਨਹੀਂ ਜਾਵੇਗੀ। ਇਸ ਲਈ ਹੁਣ ਇਹ ਟੂਰਨਾਮੈਂਟ ਹਾਈਬ੍ਰਿਡ ਮਾਡਲ ਵਿੱਚ ਕਰਵਾਇਆ ਜਾਵੇਗਾ। ਪਰ ਹੁਣ ਇੱਕ ਹੋਰ ਵਿਵਾਦ ਖੜ੍ਹਾ ਹੋ ਗਿਆ ਹੈ। ਇੰਗਲੈਂਡ ਨੇ ਅਫਗਾਨਿਸਤਾਨ ਖਿਲਾਫ ਖੇਡਣ ਤੋਂ ਇਨਕਾਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ : Champions Trophy ਲਈ ਭਾਰਤੀ ਟੀਮ ਦਾ ਐਲਾਨ, ਇਸ ਖਿਡਾਰੀ ਨੂੰ ਮਿਲੀ ਕਪਤਾਨੀ
ਦਰਅਸਲ, ਬ੍ਰਿਟੇਨ ਦੇ 160 ਸੰਸਦ ਮੈਂਬਰਾਂ ਨੇ ਇੰਗਲੈਂਡ ਅਤੇ ਵੇਲਜ਼ ਕ੍ਰਿਕਟ ਬੋਰਡ ਨੂੰ ਚੈਂਪੀਅਨਸ ਟਰਾਫੀ 'ਚ ਅਫਗਾਨਿਸਤਾਨ ਖਿਲਾਫ ਮੈਚ ਨਾ ਖੇਡਣ ਦੀ ਅਪੀਲ ਕੀਤੀ ਸੀ। ਇਸ ਦਾ ਕਾਰਨ ਅਫਗਾਨਿਸਤਾਨ 'ਚ ਮੌਜੂਦ ਤਾਲਿਬਾਨ ਸ਼ਾਸਨ ਵਲੋਂ ਔਰਤਾਂ ਦੇ ਅਧਿਕਾਰਾਂ 'ਤੇ ਲਗਾਈਆਂ ਗਈਆਂ ਪਾਬੰਦੀਆਂ ਹਨ।
ਇਹ ਵੀ ਪੜ੍ਹੋ : ਭਾਰਤੀ ਬੱਲੇਬਾਜ਼ ਨੇ ਲੈ ਲਿਆ ਸੰਨਿਆਸ, IPL ਤੋਂ ਵੀ ਰਹਿ ਸਕਦਾ ਹੈ ਦੂਰ
ਦੋਵਾਂ ਸਦਨਾਂ ਵਿੱਚ ਹੋਇਆ ਹੰਗਾਮਾ
ਬ੍ਰਿਟਿਸ਼ ਸੰਸਦ ਦੇ ਦੋਹਾਂ ਸਦਨਾਂ 'ਚ ਇਸ ਸਬੰਧੀ ਆਵਾਜ਼ ਉਠਾਈ ਗਈ ਹੈ। ਹਾਊਸ ਆਫ ਕਾਮਨਜ਼ ਅਤੇ ਹਾਊਸ ਆਫ ਲਾਰਡਜ਼ ਦੇ ਸੰਸਦੀ ਚੈਂਬਰਾਂ ਨੇ ਈਸੀਬੀ ਨੂੰ ਅਪੀਲ ਕੀਤੀ ਹੈ ਕਿ ਉਹ ਅਫਗਾਨਿਸਤਾਨ ਵਿੱਚ ਤਾਲਿਬਾਨ ਸਰਕਾਰ ਦੁਆਰਾ ਔਰਤਾਂ ਅਤੇ ਲੜਕੀਆਂ ਦੇ ਅਧਿਕਾਰਾਂ ਦੇ ਘਾਣ ਅਤੇ ਉਨ੍ਹਾਂ ਦੇ ਖਿਲਾਫ ਕੀਤੇ ਜਾ ਰਹੇ ਘਿਨਾਉਣੇ ਅਪਰਾਧਾਂ ਵਿਰੁੱਧ ਆਪਣੀ ਆਵਾਜ਼ ਉਠਾਉਣ। 2021 ਵਿਚ ਜਦੋਂ ਤੋਂ ਤਾਲਿਬਾਨ ਨੇ ਅਫਗਾਨਿਸਤਾਨ 'ਤੇ ਕਬਜ਼ਾ ਕੀਤਾ ਹੈ, ਔਰਤਾਂ 'ਤੇ ਕਈ ਪਾਬੰਦੀਆਂ ਲਗਾਈਆਂ ਗਈਆਂ ਹਨ। ਔਰਤਾਂ ਨੂੰ ਖੇਡ ਤੋਂ ਦੂਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਜਸਪ੍ਰੀਤ ਬੁਮਰਾਹ ਦੀ Injury ਨਾਲ ਜੁੜੀ ਵੱਡੀ ਅਪਡੇਟ, ਇੰਨੀ ਦੇਰ ਲਈ ਹੋ ਸਕਦੇ ਨੇ ਬਾਹਰ
ਈਸੀਬੀ ਦੇ ਸੀਈਓ ਨੇ ਕੀ ਕਿਹਾ
ਈਸੀਬੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਰੀਚਾਰਜ ਗੋਲਡ ਨੇ ਕਿਹਾ ਕਿ ਜੇਕਰ ਸਾਰੇ ਆਈਸੀਸੀ ਮੈਂਬਰ ਇਸ ਮਾਮਲੇ 'ਚ ਇਕੱਠੇ ਹੋ ਜਾਂਦੇ ਹਨ ਤਾਂ ਇਸ ਦਾ ਜ਼ਿਆਦਾ ਅਸਰ ਹੋਵੇਗਾ। ਉਸ ਨੇ ਕਿਹਾ, "ਈਸੀਬੀ ਅਫਗਾਨਿਸਤਾਨ ਵਿੱਚ ਤਾਲਿਬਾਨ ਸ਼ਾਸਨ ਦੁਆਰਾ ਔਰਤਾਂ ਅਤੇ ਲੜਕੀਆਂ ਨਾਲ ਕੀਤੇ ਗਏ ਦੁਰਵਿਵਹਾਰ ਦੀ ਆਲੋਚਨਾ ਕਰਦਾ ਹੈ। ਆਈਸੀਸੀ ਦੇ ਸੰਵਿਧਾਨ ਵਿੱਚ ਕਿਹਾ ਗਿਆ ਹੈ ਕਿ ਸਾਰੇ ਮੈਂਬਰਾਂ ਨੂੰ ਮਹਿਲਾ ਕ੍ਰਿਕਟ ਲਈ ਵਚਨਬੱਧ ਹੋਣਾ ਚਾਹੀਦਾ ਹੈ। ਇਸ ਨੂੰ ਮੰਨਦੇ ਹੋਏ ਈਸੀਬੀ ਨੇ ਅਫਗਾਨਿਸਤਾਨ ਖਿਲਾਫ ਕਿਸੇ ਵੀ ਤਰ੍ਹਾਂ ਦੀ ਦੁਵੱਲੀ ਸੀਰੀਜ਼ ਨਾ ਖੇਡਣ ਦਾ ਫੈਸਲਾ ਕੀਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8