ਪਹਿਲਵਾਨ ਵਿਨੇਸ਼ ਫੋਗਾਟ ਦਾ ਵੱਡਾ ਇਲਜ਼ਾਮ, ਨਿਗਰਾਨ ਕਮੇਟੀ ਬਣਾ ਕੇ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ

05/03/2023 11:50:08 AM

ਨਵੀਂ ਦਿੱਲੀ (ਏਜੰਸੀ)- ਸਟਾਰ ਪਹਿਲਵਾਨ ਵਿਨੇਸ਼ ਫੋਗਾਟ ਨੇ ਮੰਗਲਵਾਰ ਨੂੰ ਦੋਸ਼ ਲਾਇਆ ਕਿ ਭਾਰਤੀ ਕੁਸ਼ਤੀ ਮਹਾਸੰਘ (ਡਬਲਯੂ.ਐੱਫ.ਆਈ.) ਨੇ ਪਿਛਲੇ ਸਮੇਂ ਵਿਚ ਜਿਨਸੀ ਸ਼ੋਸ਼ਣ ਦੀਆਂ ਸ਼ਿਕਾਇਤਾਂ ਨੂੰ ਦਬਾ ਦਿੱਤਾ ਸੀ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਵੀ ਠੋਸ ਕਾਰਵਾਈ ਕਰਨ ਦੀ ਬਜਾਏ ਨਿਗਰਾਨੀ ਪੈਨਲ ਬਣਾ ਕੇ ਅਜਿਹਾ ਹੀ ਕੀਤਾ ਹੈ। ਪਹਿਲਵਾਨਾਂ ਦੇ ਵਿਰੋਧ ਦਾ ਸਭ ਤੋਂ ਵੱਡਾ ਚਿਹਰਾ ਵਿਨੇਸ਼ ਨੇ ਦਾਅਵਾ ਕੀਤਾ ਕਿ ਰਾਸ਼ਟਰੀ ਕੈਂਪ ਦੌਰਾਨ ਪਹਿਲਾਂ ਵੀ ਦੋ ਵਾਰ ਜਿਨਸੀ ਸ਼ੋਸ਼ਣ ਦੇ ਮਾਮਲੇ ਸਾਹਮਣੇ ਆਏ ਸਨ ਪਰ ਡਬਲਯੂ.ਐੱਫ.ਆਈ. ਇਨ੍ਹਾਂ ਮਾਮਲਿਆਂ ਨੂੰ ਦਬਾਉਣ ਵਿੱਚ ਸਫ਼ਲ ਰਿਹਾ।

ਇਹ ਵੀ ਪੜ੍ਹੋ: ਸੰਘਰਸ਼ : ਜਿਸ ਮੈਦਾਨ ’ਤੇ ਕਦੇ ਵੇਚੇ ਸੀ ਗੋਲਗੱਪੇ, ਉਸੇ ’ਤੇ ਜਾਇਸਵਾਲ ਨੇ ਲਾਇਆ ਸੈਂਕੜਾ

ਵਿਸ਼ਵ ਚੈਂਪੀਅਨਸ਼ਿਪ ਤਮਗਾ ਜੇਤੂ ਵਿਨੇਸ਼ ਨੇ ਕਿਹਾ ਕਿ ਸ਼ਿਕਾਇਤਕਰਤਾਵਾਂ ਨੇ ਖੇਡ ਮੰਤਰੀ ਨਾਲ ਮੀਟਿੰਗ ਵਿੱਚ ਆਪਣੀ ਆਪਬੀਤੀ ਸਾਂਝੀ ਕੀਤੀ ਸੀ ਪਰ ਉਨ੍ਹਾਂ ਨੇ ਨਿਗਰਾਨੀ ਪੈਨਲ ਬਣਾਉਣ ਤੋਂ ਇਲਾਵਾ ਕੁਝ ਨਹੀਂ ਕੀਤਾ। ਪਹਿਲਵਾਨਾਂ ਨੇ ਜਨਵਰੀ ਵਿੱਚ ਆਪਣਾ ਵਿਰੋਧ ਪ੍ਰਦਰਸ਼ਨ ਵਾਪਸ ਲੈ ਲਿਆ ਸੀ, ਜਦੋਂ ਸਰਕਾਰ ਨੇ ਉਨ੍ਹਾਂ ਨੂੰ ਮਾਮਲੇ ਦੀ ਜਾਂਚ ਅਤੇ ਡਬਲਯੂ.ਐੱਫ.ਆਈ. ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਲਈ ਪੰਜ ਮੈਂਬਰੀ ਪੈਨਲ ਗਠਿਤ ਕਰਨ ਦਾ ਭਰੋਸਾ ਦਿੱਤਾ ਸੀ। ਵਿਨੇਸ਼ ਨੇ ਕਿਹਾ, “2012 ਦੇ ਰਾਸ਼ਟਰੀ ਕੈਂਪ ਦੌਰਾਨ, ਇੱਕ ਪੁਲਸ ਸਟੇਸ਼ਨ ਵਿੱਚ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਸ ਕੇਸ ਨੂੰ 24 ਘੰਟਿਆਂ ਦੇ ਅੰਦਰ ਖ਼ਤਮ ਕਰ ਦਿੱਤਾ ਗਿਆ ਸੀ। 2014 ਵਿੱਚ ਇੱਕ ਫਿਜ਼ੀਓ, ਜੋ ਗੀਤਾ ਫੋਗਾਟ ਦਾ ਟ੍ਰੇਨਰ ਵੀ ਸੀ, ਨੇ ਵੀ ਅਜਿਹਾ ਹੀ ਮੁੱਦਾ ਉਠਾਇਆ ਅਤੇ ਉਨ੍ਹਾਂ ਨੂੰ 24 ਘੰਟਿਆਂ ਦੇ ਅੰਦਰ ਕੈਂਪ ਤੋਂ ਹਟਾ ਦਿੱਤਾ ਗਿਆ। ਉਸ ਦਿਨ ਤੋਂ ਉਨ੍ਹਾਂ ਦੀ ਪਤਨੀ ਕਿਸੇ ਵੀ ਮੁਕਾਬਲੇ ਵਿਚ ਹਿੱਸਾ ਨਹੀਂ ਲੈ ਸਕੀ।

ਇਹ ਵੀ ਪੜ੍ਹੋ: IPL 2023: ਗੁਜਰਾਤ ਵਿਰੁੱਧ ਕਰੋ ਜਾਂ ਮਰੋ ਦੇ ਮੈਚ ’ਚ ਦਿੱਲੀ ਨੂੰ ਕਰਨਾ ਪਵੇਗਾ ਚੰਗਾ ਪ੍ਰਰਦਸ਼ਨ

ਉਨ੍ਹਾਂ ਕਿਹਾ ਕਿ ਅਸੀਂ ਆਪਣਾ ਵਿਰੋਧ ਸ਼ੁਰੂ ਕਰਨ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ ਇੱਕ ਸਰਕਾਰੀ ਅਧਿਕਾਰੀ ਨੂੰ ਸਭ ਕੁਝ ਸਮਝਾਇਆ ਸੀ ਕਿ ਕਿਸ ਤਰ੍ਹਾਂ ਜਿਨਸੀ ਸ਼ੋਸ਼ਣ ਹੋ ਰਿਹਾ ਸੀ ਅਤੇ ਮਹਿਲਾ ਪਹਿਲਵਾਨਾਂ ਨੂੰ ਮਾਨਸਿਕ ਤੌਰ 'ਤੇ ਕਿਵੇਂ ਤਸੀਹੇ ਦਿੱਤੇ ਜਾ ਰਹੇ ਸਨ। ਵਿਨੇਸ਼ ਨੇ ਕਿਹਾ ਕਿ ਅਸੀਂ ਤਿੰਨ-ਚਾਰ ਮਹੀਨੇ ਇੰਤਜ਼ਾਰ ਕੀਤਾ ਪਰ ਜਦੋਂ ਕੁਝ ਨਹੀਂ ਹੋਇਆ ਤਾਂ ਅਸੀਂ ਜੰਤਰ-ਮੰਤਰ ਆ ਗਏ। ਜਦੋਂ ਅਸੀਂ ਖੇਡ ਮੰਤਰੀ ਨੂੰ ਮਿਲੇ ਤਾਂ ਮਹਿਲਾ ਪਹਿਲਵਾਨਾਂ ਨੇ ਜਿਨਸੀ ਸ਼ੋਸ਼ਣ ਦੀਆਂ ਵੱਖ-ਵੱਖ ਘਟਨਾਵਾਂ ਸਾਂਝੀਆਂ ਕੀਤੀਆਂ। ਲੜਕੀਆਂ ਉਨ੍ਹਾਂ ਦੇ ਸਾਹਮਣੇ ਰੋ ਰਹੀਆਂ ਸਨ ਪਰ ਉਸ ਸਮੇਂ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ, ''ਖੇਡ ਮੰਤਰੀ ਨੇ ਇਕ ਕਮੇਟੀ ਬਣਾ ਕੇ ਮਾਮਲੇ ਨੂੰ ਫਿਰ ਦਬਾਉਣ ਦੀ ਕੋਸ਼ਿਸ਼ ਕੀਤੀ। ਅਸੀਂ ਇਸ ਮੁੱਦੇ ਨੂੰ ਹਰ ਪੱਧਰ 'ਤੇ ਉਠਾਉਣ ਦੀ ਕੋਸ਼ਿਸ਼ ਕੀਤੀ ਪਰ ਮਾਮਲਾ ਹਮੇਸ਼ਾ ਦਬਾਅ ਦਿੱਤਾ ਗਿਆ। ਏਸ਼ੀਅਨ ਖੇਡਾਂ ਦੀ ਸੋਨ ਤਮਗਾ ਜੇਤੂ ਖਿਡਾਰਨ ਨੇ ਕਿਹਾ ਕਿ ਹੁਣ ਲੋਕ ਸਮਝ ਸਕਦੇ ਹਨ ਕਿ ਉਹ 12 ਸਾਲ ਤੱਕ ਚੁੱਪ ਕਿਉਂ ਰਹੇ। ਅਸੀਂ ਖੇਡ ਖੇਡਣੀ ਸੀ। ਸਾਡਾ ਕਰੀਅਰ, ਜ਼ਿੰਦਗੀ ਦਾਅ 'ਤੇ ਲੱਗੀ ਹੋਈ ਸੀ ਅਤੇ ਇਸ ਲਈ ਅਸੀਂ ਹਿੰਮਤ ਨਹੀਂ ਜੁਟਾ ਸਕੇ। ਹੁਣ ਅਸੀਂ ਆਪਣੇ ਕਰੀਅਰ ਵਿਚ ਅਜਿਹੇ ਮੁਕਾਮ 'ਤੇ ਪਹੁੰਚ ਗਏ ਹਾਂ ਜਿੱਥੇ ਅਸੀਂ ਬੋਲ ਸਕਦੇ ਹਾਂ। ਕਿਸੇ ਤਾਕਤਵਰ ਵਿਅਕਤੀ ਦੇ ਖਿਲਾਫ ਖੜੇ ਹੋਣਾ ਆਸਾਨ ਨਹੀਂ ਹੁੰਦਾ।

ਇਹ ਵੀ ਪੜ੍ਹੋ: ਮੈਚ ਦੌਰਾਨ ਭਿੜੇ ਵਿਰਾਟ ਕੋਹਲੀ ਤੇ ਗੌਤਮ ਗੰਭੀਰ, ਹੁਣ ਮਿਲੀ ਇਹ ਵੱਡੀ ਸਜ਼ਾ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News