ਮਾਂ ਬਣਨ ਮਗਰੋਂ ਅਨੁਸ਼ਕਾ ਨੇ ਸਾਂਝੀ ਕੀਤੀ ਪਹਿਲੀ ਪੋਸਟ, ਭਾਰਤੀ ਟੀਮ ਦੀ ਜਿੱਤ ’ਤੇ ਆਖੀ ਇਹ ਗੱਲ

01/20/2021 10:20:13 AM

ਸਪੋਰਟਸ ਡੈਸਕ : ਗਾਬਾ ਵਿਚ ਆਸਟਰੇਲੀਆ ’ਤੇ ਇਤਿਹਾਸਕ ਜਿੱਤ ਲਈ ਭਾਰਤੀ ਟੀਮ ਨੂੰ ਅਨੁਸ਼ਕਾ ਸ਼ਰਮਾ ਨੇ ਵਧਾਈ ਦਿੱਤੀ ਹੈ। ਮਾਂ ਬਣਨ ਤੋਂ ਬਾਅਦ ਅਨੁਸ਼ਕਾ ਦੀ ਇੰਸਟਾਗ੍ਰਾਮ ’ਤੇ ਪਹਿਲੀ ਪੋਸਟ ਹੈ। ਦੱਸ ਦੇਈਏ ਕਿ ਬੀਤੀ 11 ਜਨਵਰੀ ਨੂੰ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਮਾਤਾ-ਪਿਤਾ ਬਣੇ ਹਨ। ਇਸ ਦੀ ਜਾਣਕਾਰੀ ਵਿਰਾਟ ਕੋਹਲੀ ਨੇ ਸੋਸ਼ਲ ਮੀਡੀਆ ਜ਼ਰੀਏ ਸਾਂਝੀ ਕੀਤੀ ਸੀ। ਉਥੇ ਹੀ ਡਿਲਿਵਰੀ ਦੇ ਬਾਅਦ ਅਨੁਸ਼ਕਾ ਦੀ ਇਹ ਪਹਿਲੀ ਪੋਸਟ ਹੈ।

ਇਹ ਵੀ ਪੜ੍ਹੋ: ਭਾਰਤੀ ਟੀਮ ਦੀ ਇਤਿਹਾਸਕ ਜਿੱਤ ’ਤੇ PM ਮੋਦੀ ਨੇ ਦਿੱਤੀ ਵਧਾਈ, ਆਖੀ ਇਹ ਗੱਲ

ਅਨੁਸ਼ਕਾ ਨੇ ਪੋਸਟ ਵਿਚ ਭਾਰਤੀ ਟੀਮ ਦੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ, ‘ਸ਼ਾਨਦਾਰ ਜਿੱਤ, ਟੀਮ ਇੰਡੀਆ! ਆਉਣ ਵਾਲੇ ਸਾਲਾਂ ਵਿਚ ਇਹ ਪ੍ਰੇਰਣਾ ਦੇਣ ਵਾਲੀ ਜਿੱਤ ਹੈ।’ ਉਥੇ ਹੀ ਵਿਰਾਟ ਕੋਹਲੀ ਨੇ ਵੀ ਇਸ ਜਿੱਤ ’ਤੇ ਸੋਸ਼ਲ ਮੀਡੀਆ ਜ਼ਰੀਏ ਆਪਣੀ ਖ਼ੁਸ਼ੀ ਜ਼ਾਹਰ ਕੀਤੀ ਹੈ। ਦੱਸਣਯੋਗ ਹੈ ਕਿ ਵਿਰਾਟ ਕੋਹਲੀ ਪੈਟਰਨਟੀ ਛੁੱਟੀ ’ਤੇ ਹਨ। ਉਹ ਆਸਟਰੇਲੀਆ ਦੌਰੇ ਨੂੰ ਵਿਚਾਲੇ ਛੱਡ ਕੇ ਭਾਰਤ ਪਰਤ ਆਏ ਸਨ। ਉਨ੍ਹਾਂ ਨੇ ਵਨਡੇ ਅਤੇ ਟੀ-20 ਸੀਰੀਜ਼ ਦੇ ਬਾਅਦ ਪਹਿਲੇ ਟੈਸਟ ਮੈਚ ਵਿਚ ਟੀਮ ਦੀ ਅਗਵਾਈ ਕੀਤੀ ਸੀ।

ਇਹ ਵੀ ਪੜ੍ਹੋ: ਬ੍ਰਿਸਬੇਨ ’ਚ ਇਤਿਹਾਸਕ ਜਿੱਤ ਮਗਰੋਂ ਭਾਰਤੀ ਖਿਡਾਰੀਆਂ ’ਤੇ ਹੋਈ ਪੈਸਿਆਂ ਦੀ ਬਾਰਿਸ਼, ਮਿਲੇ ਇੰਨੇ ਕਰੋੜ ਰੁਪਏ

ਦੱਸ ਦੇਈਏ ਕਿ ਸਲਾਮੀ ਬੱਲੇਬਾਜ਼ ਸ਼ੁਭਮਨ ਗਿਲ (91), ਟੀਮ ਇੰਡੀਆ ਦੀ ਦੀਵਾਰ ਚੇਤੇਸ਼ਵਰ ਪੁਜਾਰਾ (56) ਅਤੇ ਪ੍ਰਤਿਭਾਸ਼ਾਲੀ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ (ਨਾਬਾਦ 89) ਦੀ ਬੱਲੇਬਾਜ਼ੀ ਨਾਲ ਭਾਰਤ ਨੇ ਬ੍ਰਿਸਬੇਨ ਦੇ ਗਾਬਾ ਮੈਦਾਨ ’ਚ ਆਸਟਰੇਲੀਆ ਨੂੰ ਚੌਥੇ ਅਤੇ ਆਖ਼ਰੀ ਕ੍ਰਿਕਟ ਟੈਸਟ ਦੇ 5ਵੇਂ ਦਿਨ ਮੰਗਲਵਾਰ ਨੂੰ 3 ਵਿਕਟਾਂ ਨਾਲ ਹਰਾ ਕੇ ਨਵਾਂ ਇਤਿਹਾਸ ਰਚ ਦਿੱਤਾ।

ਇਹ ਵੀ ਪੜ੍ਹੋ: ਐਮਾਜ਼ੋਨ ਨੂੰ ਲੱਗ ਸਕਦੈ ਝਟਕਾ : ਈ-ਕਾਮਰਸ ’ਚ ਵਿਦੇਸ਼ੀ ਨਿਵੇਸ਼ ਦੇ ਨਿਯਮ ਬਦਲ ਸਕਦੀ ਹੈ ਸਰਕਾਰ

ਭਾਰਤ ਨੇ ਪਹਿਲੀ ਵਾਰ ਬ੍ਰਿਸਬੇਨ ਵਿਚ ਟੈਸਟ ਜਿੱਤ ਹਾਸਲ ਕੀਤੀ ਅਤੇ ਚਾਰ ਮੈਚਾਂ ਦੀ ਸੀਰੀਜ਼ ਨੂੰ 2-1 ਨਾਲ ਜਿੱਤ ਲਿਆ। ਭਾਰਤ ਨੂੰ ਇਸ ਮੁਕਾਬਲੇ ਨੂੰ ਜਿੱਤਣ ਲਈ 328 ਦੌੜਾਂ ਦਾ ਟੀਚਾ ਮਿਲਿਆ ਸੀ। ਭਾਰਤ ਨੇ 97 ਓਵਰ ਵਿਚ 7 ਵਿਕਟਾਂ ’ਤੇ 329 ਦੌੜਾਂ ਬਣਾ ਕੇ ਇਤਿਹਾਸਕ ਜਿੱਤ ਦਰਜ ਕੀਤੀ ਹੈ। ਆਸਟਰੇਲੀਆ ਦੀ ਗਾਬਾ ਮੈਦਾਨ ’ਤੇ ਪਿਛਲੇ 32 ਸਾਲਾਂ ਵਿਚ ਇਹ ਪਹਿਲੀ ਹਾਰ ਹੈ, ਜਦੋਂਕਿ ਭਾਰਤ ਨੇ ਇੱਕੇ ਆਪਣੀ ਪਹਿਲੀ ਜਿੱਤ ਦਰਜ ਕੀਤੀ ਹੈ। 

ਇਹ ਵੀ ਪੜ੍ਹੋ: AUS v IND: ਸ਼ੁਭਮਨ ਗਿਲ ਨੇ ਤੋੜਿਆ ਗਾਵਸਕਰ ਦਾ 50 ਸਾਲ ਪੁਰਾਣਾ ਰਿਕਾਰਡ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

cherry

This news is Content Editor cherry