ਵਿਆਹ ਦੀ ਤੀਜੀ ਵਰ੍ਹੇਗੰਢ ਮੌਕੇ ਵਿਰਾਟ ਕੋਹਲੀ ਨੇ ਅਨੁਸ਼ਕਾ ਲਈ ਲਿਖਿਆ ਖ਼ਾਸ ਪੈਗ਼ਾਮ (ਵੇਖੋ ਤਸਵੀਰਾਂ)

Friday, Dec 11, 2020 - 10:14 AM (IST)

ਵਿਆਹ ਦੀ ਤੀਜੀ ਵਰ੍ਹੇਗੰਢ ਮੌਕੇ ਵਿਰਾਟ ਕੋਹਲੀ ਨੇ ਅਨੁਸ਼ਕਾ ਲਈ ਲਿਖਿਆ ਖ਼ਾਸ ਪੈਗ਼ਾਮ (ਵੇਖੋ ਤਸਵੀਰਾਂ)

ਮੁੰਬਈ : ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਅਤੇ ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਦੇ ਵਿਆਹ ਨੂੰ ਅੱਜ ਪੂਰੇ 3 ਸਾਲ ਹੋ ਗਏ ਹਨ। ਵਿਆਹ ਦੀ ਤੀਜੀ ਵਰ੍ਹੇਗੰਢ ਮੌਕੇ ਵਿਰਾਟ ਕੋਹਲੀ ਨੇ ਇਕ ਤਸਵੀਰ ਸਾਂਝੀ ਕਰਦੇ ਹੋਏ ਪਤਨੀ ਅਨੁਸ਼ਕਾ ਲਈ ਖ਼ਾਸ ਸੰਦੇਸ਼ ਲਿਖਿਆ ਹੈ। ਇਹ ਵਰ੍ਹੇਗੰਢ ਦੋਵਾਂ ਲਈ ਬੇਹੱਦ ਖ਼ਾਸ ਹੈ, ਕਿਉਂਕਿ ਅਗਲੇ ਸਾਲ ਜਨਵਰੀ ਵਿਚ ਉਹ ਮਾਤਾ-ਪਿਤਾ ਬਨਣ ਜਾ ਰਹੇ ਹਨ।

 
 
 
 
 
 
 
 
 
 
 
 
 
 
 

A post shared by Virat Kohli (@virat.kohli)

 

ਇਹ ਵੀ ਪੜ੍ਹੋ: ਦਾਦਾ-ਦਾਦੀ ਬਣੇ ਮੁਕੇਸ਼-ਨੀਤਾ ਅੰਬਾਨੀ, ਨੂੰਹ ਸ਼ਲੋਕਾ ਨੇ ਦਿੱਤਾ ਪੁੱਤਰ ਨੂੰ ਜਨਮ

ਵਿਰਾਟ ਕੋਹਲੀ ਨੇ ਟਵਿਟਰ ਅਤੇ ਇੰਸਟਾਗਰਾਮ 'ਤੇ ਇਕ ਖ਼ੂਬਸੂਰਤ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ, 'ਤਿੰਨ ਸਾਲ ਅਤੇ ਜੀਵਨਭਰ ਦਾ ਸਾਥ...।' ਇਸ ਤਸਵੀਰ ਵਿਚ ਅਨੁਸ਼ਕਾ ਵਿਆਹ ਦੇ ਜੋੜੇ ਵਿਚ ਉਨ੍ਹਾਂ ਨੂੰ ਵੇਖ ਕੇ ਮੁਸਕੁਰਾ ਰਹੀ ਹੈ। ਉਥੇ ਹੀ ਅਨੁਸ਼ਕਾ ਨੇ ਵੀ ਇਕ ਪਿਆਰੀ ਜਿਹੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ, 'ਸਾਡੇ ਤਿੰਨ ਸਾਲ ਅਤੇ ਬਹੁਤ ਜਲਦ ਅਸੀਂ 3 ਹੋਵਾਂਗੇ...ਮਿਸ ਯੂ।' ਦੋਵਾਂ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕ ਕਾਫ਼ੀ ਪਸੰਦ ਕਰ ਰਹੇ ਹਨ। ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕ ਜੋੜੇ ਨੂੰ ਵਿਆਹ ਦੀ ਤੀਜੀ ਵਰ੍ਹੇਗੰਢ ਦੀਆਂ ਵਧਾਈਆਂ ਦੇ ਰਹੇ ਹਨ।  



ਫਿਲਹਾਲ ਟੀਮ ਇੰਡੀਆ ਦੇ ਕੈਪਟਨ ਵਿਰਾਟ ਕੋਹਲੀ ਆਸਟਰੇਲੀਆ ਵਿਚ ਹਨ ਅਤੇ 17 ਦਸੰਬਰ ਤੋਂ ਸ਼ੁਰੂ ਹੋਣ ਵਾਲੇ ਪਹਿਲੇ ਟੈਸਟ ਦੇ ਬਾਅਦ ਆਪਣੇ ਦੇਸ਼ ਪਰਤ ਆਉਣਗੇ। ਉਹ ਫਿਰ ਪੈਟਰਨਟੀ ਲੀਵ 'ਤੇ ਰਹਿਣਗੇ।

ਇਹ ਵੀ ਪੜ੍ਹੋ: ਕਿਸਾਨਾਂ ਦੇ ਹੱਕ 'ਚ ਸਿੰਘੂ ਸਰਹੱਦ ਪਹੁੰਚੇ ਕ੍ਰਿਕਟਰ ਮਨਦੀਪ ਸਿੰਘ, ਸਾਂਝੀਆਂ ਕੀਤੀਆਂ ਤਸਵੀਰਾਂ

PunjabKesari

ਦੱਸ ਦੇਈਏ ਕਿ ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਤੇ ਵਿਰਾਟ ਕੋਹਲੀ ਨੇ 11 ਦਸੰਬਰ 2017 ਵਿਚ ਵਿਆਹ ਕਰਾਇਆ ਸੀ। ਦੋਵਾਂ ਨੇ ਇਟਲੀ ਦੀ ਸਿਟੀ ਟਸਕਨੀ ਦੇ ਬੋਰਗੋ ਫਿਨੋਸ਼ਿਟੋ ਰਿਜ਼ਾਰਟ 'ਚ ਪਰਿਵਾਰਕ ਪੰਡਿਤ ਅਨੰਤ ਬਾਬਾ ਦੀ ਮੌਜੂਦਗੀ 'ਚ ਸੱਤ ਫੇਰੇ ਲਏ। ਇਸ ਮੌਕੇ ਪਰਿਵਾਰਕ ਮੈਂਬਰ ਤੇ ਨਜ਼ਦੀਕੀ ਦੋਸਤ ਹੀ ਮੌਜੂਦ ਸਨ। ਦੱਸਣਯੋਗ ਹੈ ਕਿ 2013 ਤੋਂ ਇਕ-ਦੂਜੇ ਨੂੰ ਡੇਟ ਕਰ ਰਹੇ ਹਨ। ਇਨ੍ਹਾਂ ਦੀ ਪਹਿਲੀ ਮੁਲਾਕਾਤ ਇਕ ਐਡ ਸ਼ੂਟ ਦੌਰਾਨ ਹੋਈ ਸੀ।

PunjabKesari

ਇਹ ਵੀ ਪੜ੍ਹੋ: ਰੈਸਲਰ ਬੀਬੀ ਬੈਕੀ ਲਿੰਚ ਦੇ ਘਰ ਗੂੰਜੀਆਂ ਬੱਚੇ ਦੀਆਂ ਕਿਲਕਾਰੀਆਂ, ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਖ਼ੁਸ਼ੀ


author

cherry

Content Editor

Related News