ਮਾਂ ਬਣਨ ਤੋਂ ਬਾਅਦ ਪਹਿਲੀ ਵਾਰ ਵਿਰਾਟ ਕੋਹਲੀ ਨਾਲ ਨਜ਼ਰ ਆਈ ਅਨੁਸ਼ਕਾ ਸ਼ਰਮਾ, ਤਸਵੀਰਾਂ ਵਾਇਰਲ

Thursday, Jan 21, 2021 - 02:39 PM (IST)

ਮਾਂ ਬਣਨ ਤੋਂ ਬਾਅਦ ਪਹਿਲੀ ਵਾਰ ਵਿਰਾਟ ਕੋਹਲੀ ਨਾਲ ਨਜ਼ਰ ਆਈ ਅਨੁਸ਼ਕਾ ਸ਼ਰਮਾ, ਤਸਵੀਰਾਂ ਵਾਇਰਲ

ਮੁੰਬਈ : ਅਦਾਕਾਰਾ ਅਨੁਸ਼ਕਾ ਸ਼ਰਮਾ ਅਤੇ ਕ੍ਰਿਕਟਰ ਵਿਰਾਟ ਕੋਹਲੀ 11 ਜਨਵਰੀ ਨੂੰ ਮਾਤਾ-ਪਿਤਾ ਬਣੇ ਸਨ। ਅਨੁਸ਼ਕਾ ਨੇ ਇਕ ਨੰਨ੍ਹੀ ਪਰੀ ਨੂੰ ਜਨਮ ਦਿੱਤਾ ਹੈ। ਹਾਲਾਂਕਿ ਧੀ ਦੀ ਉਨ੍ਹਾਂ ਨੇ ਅਜੇ ਤੱਕ ਕੋਈ ਤਸਵੀਰ ਸਾਂਝੀ ਨਹੀਂ ਕੀਤੀ ਹੈ। ਹਾਲ ਹੀ ਵਿਚ ਮਾਂ ਬਣਨ ਤੋਂ ਬਾਅਦ ਅਨੁਸ਼ਕਾ ਨੂੰ ਪਹਿਲੀ ਵਾਰ ਬਾਹਰ ਸਪਾਟ ਕੀਤਾ ਗਿਆ ਹੈ। ਇਸ ਦੌਰਾਨ ਅਦਾਕਾਰਾ ਆਪਣੇ ਪਤੀ ਨਾਲ ਨਜ਼ਰ ਆਈ। 

ਇਹ ਵੀ ਪੜ੍ਹੋ: IPL 2021 : ਜਾਣੋ ਕਿਹੜੇ ਖਿਡਾਰੀਆਂ ਨੂੰ ਮਿਲੀ ਜਗ੍ਹਾ ਅਤੇ ਕਿਹੜੇ ਖਿਡਾਰੀ ਹੋਏ ਬਾਹਰ

PunjabKesari

ਦੱਸ ਦੇਈਏ ਕਿ ਧੀ ਦੇ ਜਨਮ ਦੇ ਬਾਅਦ ਅਨੁਸ਼ਕਾ ਨੂੰ ਪਹਿਲੀ ਵਾਰ ਮੀਡੀਆ ਦੇ ਕੈਮਰੇ ਵਿਚ ਕੈਦ ਕੀਤਾ ਗਿਆ ਹੈ। ਅਨੁਸ਼ਕਾ ਆਪਣੇ ਪਤੀ ਵਿਰਾਟ ਨਾਲ ਬਾਂਦਰਾ ਵਿਚ ਇਕ ਕਲੀਨਿਕ ਵਿਚ ਚੈਕਅਪ ਲਈ ਪਹੁੰਚੀ ਹੈ। ਅਨੁਸ਼ਕਾ ਅਤੇ ਵਿਰਾਟ ਦੀ ਸਹਿਮਤੀ ਨਾਲ ਮੀਡੀਆ ਮੀਡੀਆ ਨੇ ਦੋਵਾਂ ਦੀਆਂ ਤਸਵੀਰਾਂ ਖਿੱਚੀਆਂ ਹਨ ਅਤੇ ਅਨੁਸ਼ਕਾ ਨੇ ਮੀਡੀਆ ਨੂੰ ਉਨ੍ਹਾਂ ਦੀ ਪ੍ਰਾਈਵੇਸੀ ਦਾ ਧਿਆਨ ਰੱਖਣ ਲਈ ਵੀ ਧੰਨਵਾਦ ਕਿਹਾ। ਹਾਲਾਂਕਿ ਇਨ੍ਹਾਂ ਤਸਵੀਰਾਂ ਵਿਚ ਕਿਤੇ ਵੀ ਉਨ੍ਹਾਂ ਦੀ ਧੀ ਨਜ਼ਰ ਨਹੀਂ ਆ ਰਹੀ ਹੈ।

PunjabKesari

ਇਹ ਵੀ ਪੜ੍ਹੋ: ਕ੍ਰਿਕਟਰ ਸੁਰੇਸ਼ ਰੈਨਾ ਦੇ ਰਿਸ਼ਤੇਦਾਰ ਨੂੰ ਕਤਲ ਕਰਨ ਵਾਲਾ ਇਕ ਹੋਰ ਦੋਸ਼ੀ ਸਹਾਰਨਪੁਰ ਤੋਂ ਗ੍ਰਿਫ਼ਤਾਰ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

 


author

cherry

Content Editor

Related News