ਅਨੁਸ਼ਕਾ ਸ਼ਰਮਾ ਨਾਲ ਰੋਮਾਂਟਿਕ ਹੋਏ ਵਿਰਾਟ ਕੋਹਲੀ, ਤਸਵੀਰ ਵਾਇਰਲ

Wednesday, Apr 21, 2021 - 10:50 AM (IST)

ਅਨੁਸ਼ਕਾ ਸ਼ਰਮਾ ਨਾਲ ਰੋਮਾਂਟਿਕ ਹੋਏ ਵਿਰਾਟ ਕੋਹਲੀ, ਤਸਵੀਰ ਵਾਇਰਲ

ਨਵੀਂ ਦਿੱਲੀ : ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਫਿਲਹਾਲ ਆਈ.ਪੀ.ਐਲ. 2021 ਵਿਚ ਰੁੱਝੇ ਹੋਏ ਹਨ। ਉਨ੍ਹਾਂ ਦੀ ਫਰੈਂਚਾਇਜ਼ੀ ਆਰ.ਸੀ.ਬੀ. ਦਾ ਪ੍ਰਦਰਸ਼ਨ ਇਸ ਸੀਜ਼ਨ ਵਿਚ ਸ਼ਾਨਦਾਰ ਰਿਹਾ ਹੈ ਅਤੇ ਹੁਣ ਆਪਣੇ ਅਗਲੇ ਮੈਚ ਲਈ ਮੁੰਬਈ ਪਹੁੰਚ ਚੁੱਕੇ ਹਨ। ਬੀਤੇ ਦਿਨੀਂ ਉਨ੍ਹਾਂ ਨੂੰ ਆਪਣੀ ਟੀਮ ਨਾਲ ਮੁੰਬਈ ਦੇ ਏਅਰਪੋਰਟ ’ਤੇ ਸਪਾਟ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਦਿੱਲੀ ਪੁਲਸ ਨੇ ਵਿਰਾਟ ਕੋਹਲੀ ਦੀ ਵੀਡੀਓ ਕੀਤੀ ਸਾਂਝੀ, ਜਾਣੋ ਕੀ ਦਿੱਤਾ ਸੰਦੇਸ਼

 

 
 
 
 
 
 
 
 
 
 
 
 
 
 
 

A post shared by Virat Kohli (@virat.kohli)

 

ਆਈ.ਪੀ.ਐਲ. 2021 ਦੇ ਬਾਇਓ ਬਬਲ ਵਿਚ ਵਿਰਾਟ ਕੋਹਲੀ ਦੀ ਪਤਨੀ ਅਨੁਸ਼ਕਾ ਸ਼ਰਮਾ ਅਤੇ ਧੀ ਵਾਮਿਕਾ ਵੀ ਉਨ੍ਹਾਂ ਨਾਲ ਮੌਜੂਦ ਹਨ। ਵਿਰਾਟ ਕੋਹਲੀ ਮੁੰਬਈ ਪਹੁੰਚ ਕੇ ਕਾਫ਼ੀ ਖ਼ੁਸ਼ ਨਜ਼ਰ ਆਏ। ਉਨ੍ਹਾਂ ਨੇ ਅਨੁਸ਼ਕਾ ਸ਼ਰਮਾ ਨਾਲ ਇਕ ਰੋਮਾਂਟਿਕ ਤਸਵੀਰ ਸਾਂਝੀ ਕੀਤੀ ਹੈ, ਜਿਸ ਵਿਚ ਉਨ੍ਹਾਂ ਨੇ ਆਪਣੀ ਪਤਨੀ ਨੂੰ ਗਲੇ ਲਗਾਇਆ ਹੋਇਆ ਹੈ। ਪ੍ਰਸ਼ੰਸਕ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਦੀ ਇਸ ਤਸਵੀਰ ਨੂੰ ਕਾਫ਼ੀ ਪਸੰਦ ਕਰ ਰਹੇ ਹਨ। ਇੰਗਲੈਂਡ ਕ੍ਰਿਕਟ ਟੀਮ ਦੇ ਸਾਬਕਾ ਕ੍ਰਿਕਟਰ ਕੇਵਿਨ ਪੀਟਰਸਨ ਨੇ ਵੀ ਇਸ ਪੋਸਟ ’ਤੇ ਹਾਰਟ ਵਾਲੀ ਇਮੋਜੀ ਲਗਾ ਕੇ ਕੁਮੈਂਟ ਕੀਤਾ ਹੈ।

ਇਹ ਵੀ ਪੜ੍ਹੋ : ਏਅਰਪੋਰਟ ’ਤੇ ਸਪਾਟ ਹੋਏ ਅਨੁਸ਼ਕਾ ਅਤੇ ਵਿਰਾਟ, ਮਾਂ ਦੀ ਗੋਦ ’ਚ ਨਜ਼ਰ ਆਈ ਵਾਮਿਕਾ, ਵੇਖੋ ਤਸਵੀਰਾਂ

 


author

cherry

Content Editor

Related News