ਪੈਰਾ ਨਿਸ਼ਾਨੇਬਾਜ਼ ਸ਼ੀਤਲ ਸਮੇਤ 26 ਖਿਡਾਰੀਆਂ ਨੂੰ ਅਰਜੁਨ ਐਵਾਰਡ

01/10/2024 10:29:23 AM

ਨਵੀਂ ਦਿੱਲੀ– ਭਾਰਤ ਦੇ ਸਰਵਸ੍ਰੇਸ਼ਠ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਮੰਗਲਵਾਰ ਨੂੰ ਰਾਸ਼ਟਰਪਤੀ ਭਵਨ ਵਿਚ ਸ਼ਾਨਦਾਰ ਸਮਾਰੋਹ ਦੌਰਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਸ਼ਟਰੀ ਖੇਡ ਐਵਾਰਡਾਂ ਨਾਲ ਸਨਮਾਨਿਤ ਕੀਤਾ। ਹਾਕੀ ਦੇ ਮਹਾਨ ਖਿਡਾਰੀ ਮੇਜਰ ਧਿਆਨਚੰਦ ਦੀ ਜਯੰਤੀ ਦੇ ਸਬੰਧ ਵਿਚ ਆਮ ਤੌਰ ’ਤੇ 29 ਅਗਸਤ ਨੂੰ ਹੋਣ ਵਾਲੇ ਖੇਡ ਸਮਾਰੋਹ ਨੂੰ ਪਿਛਲੇ ਸਾਲ 23 ਸਤੰਬਰ ਤੋਂ 8 ਅਕਤੂਬਰ ਤਕ ਹਾਂਗਝੋਊ ਏਸ਼ੀਆਈ ਖੇਡਾਂ ਕਾਰਨ ਮੁਲਤਵੀ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ- ਸਿੰਧੂ ਤੇ ਪ੍ਰਣਯ ਕਰਨਗੇ ਬੈਡਮਿੰਟਨ ਏਸ਼ੀਆ ਟੀਮ ਚੈਂਪਅਨਸ਼ਿਪ ’ਚ ਭਾਰਤੀ ਟੀਮ ਦੀ ਅਗਵਾਈ

ਰਾਸ਼ਟਰਪਤੀ ਭਵਨ ਵਿਚ ਸ਼ਾਨਦਾਰ ਸਮਾਰੋਹ ਦੌਰਾਨ 26 ਖਿਡਾਰੀਆਂ ਤੇ ਪੈਰਾ ਖਿਡਾਰੀਆਂ ਨੂੰ ਅਰਜੁਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਖੇਲ ਰਤਨ ਜੇਤੂਆਂ ਨੂੰ 25 ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਂਦਾ ਹੈ ਜਦਕਿ ਅਰਜੁਨ ਐਵਾਰਡੀ ਨੂੰ 15 ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਂਦਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Aarti dhillon

Content Editor

Related News