ਸ਼੍ਰੋਮਣੀ ਕਮੇਟੀ ਵੱਲੋਂ ਅਰਸ਼ਦੀਪ ਸਿੰਘ ਤੇ ਨਵਜੋਤ ਕੌਰ ਸਨਮਾਨਤ

03/30/2018 2:30:24 AM

ਅੰਮ੍ਰਿਤਸਰ (ਦੀਪਕ/ਮਮਤਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਏਸ਼ੀਆਈ ਕੁਸ਼ਤੀ ਚੈਂਪੀਅਨਸ਼ਿਪ 'ਚ ਸੋਨ ਤਮਗਾ ਜੇਤੂ ਸਿੱਖ ਲੜਕੀ ਨਵਜੋਤ ਕੌਰ ਤੇ ਅੰਡਰ-19 'ਚ ਕ੍ਰਿਕਟ ਵਿਸ਼ਵ ਕੱਪ 2018 ਦੌਰਾਨ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਸਿੱਖ ਨੌਜਵਾਨ ਖਿਡਾਰੀ ਅਰਸ਼ਦੀਪ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਐਲਾਨ ਕੀਤੀ ਗਈ ਰਾਸ਼ੀ ਨਾਲ ਸਨਮਾਨਿਤ ਕੀਤਾ। ਇਸ ਦੌਰਾਨ ਨਵਜੋਤ ਕੌਰ ਨੂੰ 2 ਲੱਖ 51 ਹਜ਼ਾਰ ਰੁਪਏ ਤੇ ਅਰਸ਼ਦੀਪ ਸਿੰਘ ਨੂੰ 1 ਲੱਖ 25 ਹਜ਼ਾਰ ਰੁਪਏ ਦੀ ਸਨਮਾਨਤ ਰਾਸ਼ੀ ਦੇ ਚੈੱਕ ਦਿੱਤੇ ਗਏ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਫੈਸਲੇ ਅਨੁਸਾਰ ਇਨ੍ਹਾਂ ਨੌਜਵਾਨ ਸਿੱਖ ਖਿਡਾਰੀਆਂ ਨੂੰ ਸਨਮਾਨਤ ਕੀਤਾ ਗਿਆ ਹੈ ਅਤੇ ਸ਼੍ਰੋਮਣੀ ਕਮੇਟੀ ਭਵਿੱਖ ਵਿਚ ਵੀ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਸਿੱਖ ਖਿਡਾਰੀਆਂ ਨੂੰ ਸਨਮਾਨਤ ਕਰਦੀ ਰਹੇਗੀ।
ਇਸ ਮੌਕੇ ਰਘੂਜੀਤ ਸਿੰਘ ਵਿਰਕ, ਹਰਪਾਲ ਸਿੰਘ ਜੱਲ੍ਹਾ, ਗੁਰਬਚਨ ਸਿੰਘ ਕਰਮੂੰਵਾਲਾ, ਭਗਵੰਤ ਸਿੰਘ ਸਿਆਲਕਾ, ਲਖਬੀਰ ਸਿੰਘ ਅਰਾਈਆਂਵਾਲਾ, ਸੱਜਣ ਸਿੰਘ ਬੱਜੂਮਾਨ, ਗੁਰਮੀਤ ਸਿੰਘ ਬੂਹ, ਗੁਰਤੇਜ ਸਿੰਘ ਢੱਡੇ, ਹਰਦੇਵ ਸਿੰਘ ਰੋਗਲਾ, ਰਵਿੰਦਰ ਸਿੰਘ ਬ੍ਰਹਮਪੁਰਾ ਸਾਬਕਾ ਵਿਧਾਇਕ, ਡਾ. ਰੂਪ ਸਿੰਘ ਮੁੱਖ ਸਕੱਤਰ, ਮਨਜੀਤ ਸਿੰਘ ਬਾਠ ਸਕੱਤਰ, ਬਲਵਿੰਦਰ ਸਿੰਘ ਜੌੜਾਸਿੰਘਾ ਤੇ ਮਹਿੰਦਰ ਸਿੰਘ ਆਹਲੀ ਵਧੀਕ ਸਕੱਤਰ, ਜਗਜੀਤ ਸਿੰਘ ਜੱਗੀ ਨਿੱਜੀ ਸਕੱਤਰ, ਸੁਲੱਖਣ ਸਿੰਘ ਭੰਗਾਲੀ ਮੈਨੇਜਰ, ਦਰਸ਼ਨ ਸਿੰਘ ਪੀ. ਏ. ਤੇ ਖਿਡਾਰੀਆਂ ਦੇ ਪਰਿਵਾਰਕ ਮੈਂਬਰ ਮੌਜੂਦ ਸਨ।


Related News