ਦਿੱਲੀ ਕ੍ਰਿਕਟ ਸਟੇਡੀਅਮ ’ਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤੀ ਅਰੁਣ ਜੇਟਲੀ ਦੇ ਬੁੱਤ ਦੀ ਘੁੰਡ ਚੁਕਾਈ

12/28/2020 6:59:40 PM

ਸਪੋਰਟਸ  ਡੈਸਕ— ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਬਕਾ ਕੇਂਦਰੀ ਮੰਤਰੀ ਤੇ ਦਿੱਲੀ ਤੇ ਜ਼ਿਲਾ ਕ੍ਰਿਕਟ ਸੰਘ (ਡੀ. ਡੀ. ਸੀ. ਏ.) ਦੇ ਸਾਬਕਾ ਪ੍ਰਧਾਨ ਮਰਹੂਮ ਅਰੁਣ ਜੇਟਲੀ ਦੀ ਜੈਅੰਤੀ ਦੇ ਮੌਕੇ ਉਨ੍ਹਾਂ ਦੇ ਬੁੱਤ ਦੀ ਸੋਮਵਾਰ ਨੂੰ ਅਰੁਣ ਜੇਟਲੀ ਸਟੇਡੀਅਮ ’ਚ ਘੁੰਡ ਚੁਕਾਈ ਕੀਤੀ। ਇਸ ਮੌਕੇ ’ਤੇ ਡੀ. ਡੀ. ਸੀ. ਏ. ਦੇ ਮੌਜੂਦਾ ਪ੍ਰਧਾਨ ਤੇ ਅਰੁਣ ਜੇਟਲੀ ਦੇ ਪੁੱਤਰ ਰੋਹਨ ਜੇਟਲੀ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਮੌਜੂਦ ਸਨ।
ਇਹ ਵੀ ਪੜ੍ਹੋ : IND vs AUS: ਰਹਾਨੇ ਦਾ ਇਹ ਸੈਂਕੜਾ ਇਤਿਹਾਸ ਦੇ ਸਭ ਤੋਂ ਮਹੱਤਵਪੂਰਨ ਸੈਂਕੜਿਆਂ ’ਚੋਂ ਇਕ : ਗਾਵਸਕਰ

ਅਮਿਤ ਸ਼ਾਹ ਨੇ ਇਸ ਮੌਕੇ ’ਤੇ ਅਰੁਣ ਜੇਟਲੀ ਦੇ ਸਿਆਸੀ ਤੇ ਕ੍ਰਿਕਟ ਪ੍ਰਸ਼ਾਸਨ ’ਚ ਯੋਗਦਾਨ ਨੂੰ ਯਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਦੇਸ਼ ਦੇ ਵਿਕਾਸ ਲਈ ਲਗਾਤਾਰ ਕੰਮ ਕੀਤਾ ਹੈ ਤੇ ਅਹਿਮ ਭੂਮਿਕਾ ਨਿਭਾਈ ਸੀ। ਰਾਜਧਾਨੀ ਦੇ ਫ਼ਿਰੋਜ਼ਸ਼ਾਹ ਕੋਟਲਾ ਸਟੇਡੀਅਮ ਦਾ ਬੀਤੇ ਸਾਲ ਨਾਂ ਅਰੁਣ ਜੇਟਲੀ ਸਟੇਡੀਅਮ ਰੱਖਿਆ ਗਿਆ ਸੀ। 
ਇਹ ਵੀ ਪੜ੍ਹੋ : ICC ਵੱਲੋੋਂ ਚੁਣੀ ਦਹਾਕੇ ਦੀ ਟੀਮ ’ਚ ਭਾਰਤੀ ਖਿਡਾਰੀਆਂ ਦਾ ਬੋਲਬਾਲਾ ਹੋਣ ’ਤੇ ਭੜਕੇ ਸ਼ੋਏਬ ਅਖ਼ਤਰ, ਕਿਹਾ...

ਸਮਾਗਮ ’ਚ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਪੁਰੀ, ਕੇਂਦਰੀ ਖੇਡ ਮੰਤਰੀ ਕਿਰੇਨ ਰਿਜਿਜੂ, ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ, ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਦੇ ਪ੍ਰਧਾਨ ਸੌਰਭ ਗਾਂਗੁਲੀ, ਭਾਰਤੀ ਓਲੰਪਿਕ ਸੰਘ (ਆਈ. ਓ. ਏ.) ਦੇ ਪ੍ਰਧਾਨ ਡਾ. ਨਰਿੰਦਰ ਧਰੁਵ ਬੱਤਰਾ, ਬੀ. ਸੀ. ਸੀ. ਆਈ. ਦੇ ਸਾਬਕਾ ਕਾਰਜਵਾਹਕ ਪ੍ਰਧਾਨ ਸੀ. ਕੇ. ਖੰਨਾ, ਬੀ. ਸੀ. ਸੀ. ਆਈ. ਦੇ ਉਪ ਪ੍ਰਧਾਨ ਰਾਜੀਵ ਸ਼ੁਕਲਾ ਤੇ ਡੀ. ਡੀ. ਸੀ. ਏ. ਦੇ ਖਜ਼ਾਨਚੀ ਸ਼ਸ਼ੀ ਖੰਨਾ ਮੌਜੂਦ ਸਨ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੇ ਰਾਏ। ਕੁਮੈਂਟ ਕਰਕੇ ਦਿਓ ਜਵਾਬ। 

Tarsem Singh

This news is Content Editor Tarsem Singh