Asia Cup 2022 : ਵਿਰਾਟ ਤੇ ਸੂਰਯਕੁਮਾਰ ਦੇ ਅਰਧ ਸੈਂਕੜੇ, ਭਾਰਤ ਨੇ ਹਾਂਗਕਾਂਗ ਨੂੰ ਦਿੱਤਾ 193 ਦੌੜਾਂ ਦਾ ਟੀਚਾ

Wednesday, Aug 31, 2022 - 09:16 PM (IST)

Asia Cup 2022 : ਵਿਰਾਟ ਤੇ ਸੂਰਯਕੁਮਾਰ ਦੇ ਅਰਧ ਸੈਂਕੜੇ, ਭਾਰਤ ਨੇ ਹਾਂਗਕਾਂਗ ਨੂੰ ਦਿੱਤਾ 193 ਦੌੜਾਂ ਦਾ ਟੀਚਾ

ਸਪੋਰਟਸ ਡੈਸਕ- ਏਸ਼ੀਆ ਕੱਪ 2022 ਟੀ20 ਸੀਰੀਜ਼ ਦਾ ਚੌਥਾ ਮੈਚ ਅੱਜ ਭਾਰਤ ਤੇ ਹਾਂਗਕਾਂਗ ਦਰਮਿਆਨ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਹਾਂਗਕਾਂਗ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ । ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਸੂਰਯਕੁਮਾਰ ਯਾਦਵ ਦੀਆਂ 68 ਦੌੜਾਂ ਤੇ ਵਿਰਾਟ ਕੋਹਲੀ ਦੀਆਂ 59 ਦੌੜਾਂ ਦੀ ਬਦੌਲਤ ਨਿਰਧਾਰਤ 20 ਓਵਰਾਂ 'ਚ 2 ਵਿਕਟਾਂ ਦੇ ਨੁਕਸਾਨ 'ਤੇ 192 ਦੌੜਾਂ ਬਣਾਈਆਂ। ਇਸ ਤਰ੍ਹਾਂ ਭਾਰਤ ਨੇ ਹਾਂਗਕਾਂਗ ਨੂੰ ਜਿੱਤ ਲਈ 193 ਦੌੜਾਂ ਦਾ ਟੀਚਾ ਦਿੱਤਾ ਹੈ। 

ਪਹਿਲਾਂ ਬੱਲੇਬਾਜ਼ੀ ਕਰਨ ਆਏ ਭਾਰਤ ਦੀ ਪਹਿਲੀ ਵਿਕਟ ਕਪਤਾਨ ਰੋਹਿਤ ਸ਼ਰਮਾ ਦੇ ਤੌਰ 'ਤੇ ਡਿੱਗੀ। ਰੋਹਿਤ ਸ਼ਰਮਾ 21 ਦੌੜਾਂ ਦੇ ਨਿੱਜੀ ਸਕੋਰ 'ਤੇ ਆਯੁਸ਼ ਸ਼ੁਕਲਾ ਦਾ ਸ਼ਿਕਾਰ ਬਣਿਆ ਤੇ ਪਵੇਲੀਅਨ ਪਰਤ ਗਿਆ। ਭਾਰਤ ਦੀ ਦੂਜੀ ਵਿਕਟ ਕੇ. ਐੱਲ. ਰਾਹੁਲ ਦੇ ਤੌਰ 'ਤੇ ਡਿੱਗੀ। ਕੇ. ਐੱਲ. ਰਾਹੁਲ 36 ਦੌੜਾਂ ਦੇ ਨਿੱਜੀ ਸਕੋਰ 'ਤੇ ਗਜ਼ਨਫਰ ਵਲੋਂ ਆਊਟ ਹੋਏ ਸਨ। 

ਇਹ ਵੀ ਪੜ੍ਹੋ : ਏਸ਼ੀਆ ਕੱਪ 2022 : ਭਾਰਤ-ਪਾਕਿਸਤਾਨ ਕੋਲੋਂ ਮੈਚ ਦੌਰਾਨ ਹੋਈ ਇਹ ਗ਼ਲਤੀ, ਹੁਣ ਭਰਨਾ ਪਵੇਗਾ ਜੁਰਮਾਨਾ

ਪਲੇਇੰਗ ਇਲੈਵਨ 

ਭਾਰਤ : ਰੋਹਿਤ ਸ਼ਰਮਾ (ਕਪਤਾਨ), ਕੇ. ਐਲ. ਰਾਹੁਲ, ਵਿਰਾਟ ਕੋਹਲੀ, ਸੂਰਯਕੁਮਾਰ ਯਾਦਵ, ਰਿਸ਼ਭ ਪੰਤ (ਵਿਕਟਕੀਪਰ), ਰਵਿੰਦਰ ਜਡੇਜਾ, ਦਿਨੇਸ਼ ਕਾਰਤਿਕ, ਭੁਵਨੇਸ਼ਵਰ ਕੁਮਾਰ, ਅਵੇਸ਼ ਖਾਨ, ਯੁਜਵੇਂਦਰ ਚਾਹਲ, ਅਰਸ਼ਦੀਪ ਸਿੰਘ

ਹਾਂਗਕਾਂਗ : ਨਿਜ਼ਾਕਤ ਖਾਨ (ਕਪਤਾਨ), ਯਾਸਿਮ ਮੁਰਤਜ਼ਾ, ਬਾਬਰ ਹਯਾਤ, ਕਿੰਚਿਤ ਸ਼ਾਹ, ਐਜ਼ਾਜ਼ ਖਾਨ, ਸਕਾਟ ਮੈਕਕੇਨੀ (ਵਿਕਟਕੀਪਰ), ਜ਼ੀਸ਼ਾਨ ਅਲੀ, ਹਾਰੂਨ ਅਰਸ਼ਦ, ਅਹਿਸਾਨ ਖਾਨ, ਆਯੂਸ਼ ਸ਼ੁਕਲਾ, ਮੁਹੰਮਦ ਗਜ਼ਨਫਰ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


author

Tarsem Singh

Content Editor

Related News