Asia Cup 2023: ਅੱਜ ਆਹਮੋ-ਸਾਹਮਣੇ ਹੋਣਗੇ ਭਾਰਤ-ਪਾਕਿ, ਜਾਣੋ ਫ੍ਰੀ 'ਚ ਕਿਵੇਂ ਵੇਖ ਸਕੋਗੇ ਲਾਈਵ ਮੈਚ
Saturday, Sep 02, 2023 - 11:48 AM (IST)
ਸਪੋਰਟਸ ਡੈਸਕ- ਏਸ਼ੀਆ ਕੱਪ 2023 ਦਾ ਤੀਜਾ ਮੈਚ ਭਾਰਤ ਅਤੇ ਪਾਕਿਸਤਾਨ ਵਿਚਾਲੇ 2 ਸਤੰਬਰ ਭਾਵ ਸ਼ਨੀਵਾਰ (ਅੱਜ) ਨੂੰ ਖੇਡਿਆ ਜਾਵੇਗਾ। ਕ੍ਰਿਕਟ ਪ੍ਰੇਮੀ ਇਸ ਮਹਾਮੁਕਾਬਲੇ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਏਸ਼ੀਆ ਕੱਪ ਵਨਡੇ ਫਾਰਮੈਟ 'ਚ ਖੇਡਿਆ ਜਾ ਰਿਹਾ ਹੈ। ਭਾਰਤ-ਪਾਕਿਸਤਾਨ ਦੀਆਂ ਟੀਮਾਂ ਵਨਡੇ 'ਚ 4 ਸਾਲ ਬਾਅਦ ਆਹਮੋ-ਸਾਹਮਣੇ ਹੋਣਗੀਆਂ। ਇਸ ਤੋਂ ਪਹਿਲਾਂ ਦੋਵੇਂ ਟੀਮਾਂ 2019 ਵਨਡੇ ਵਿਸ਼ਵ ਕੱਪ 'ਚ ਇੱਕ ਦੂਜੇ ਦੇ ਆਹਮੋ-ਸਾਹਮਣੇ ਹੋਈਆਂ ਸਨ। ਆਓ ਜਾਣਦੇ ਹਾਂ ਕਿ ਤੁਸੀਂ ਏਸ਼ੀਆ ਕੱਪ 'ਚ ਭਾਰਤ-ਪਾਕਿਸਤਾਨ ਮੈਚ ਨੂੰ ਫ੍ਰੀ 'ਚ ਲਾਈਵ ਕਿਵੇਂ ਦੇਖ ਸਕੋਗੇ।
ਮੈਚ ਕਦੋਂ ਅਤੇ ਕਿੱਥੇ ਖੇਡਿਆ ਜਾਵੇਗਾ?
ਪੱਲੇਕੇਲੇ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਪੱਲੇਕੇਲੇ 'ਚ ਅੱਜ ਭਾਵ 2 ਸਤੰਬਰ ਦਿਨ ਸ਼ਨੀਵਾਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਮਹਾਮੁਕਾਬਲਾ ਖੇਡਿਆ ਜਾਵੇਗਾ। ਭਾਰਤੀ ਸਮੇਂ ਅਨੁਸਾਰ ਮੈਚ ਦੁਪਹਿਰ 3 ਵਜੇ ਤੋਂ ਸ਼ੁਰੂ ਹੋਵੇਗਾ। ਜਦਕਿ ਟਾਸ 2:30 ਵਜੇ ਸੁੱਟਿਆ ਜਾਵੇਗਾ।
ਟੀਵੀ 'ਤੇ ਲਾਈਵ ਕਿਵੇਂ ਦੇਖਣਾ ਹੈ?
ਭਾਰਤ-ਪਾਕਿਸਤਾਨ ਮੈਚ ਦਾ ਸਿੱਧਾ ਪ੍ਰਸਾਰਣ ਸਟਾਰ ਸਪੋਰਟਸ ਨੈੱਟਵਰਕ ਰਾਹੀਂ ਭਾਰਤ 'ਚ ਟੀਵੀ 'ਤੇ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਟੀਮਾਂ ਦੀ ਜਰਸੀ 'ਤੇ ਪਾਕਿ ਦਾ ਨਾਮ ਨਾ ਹੋਣ 'ਤੇ ਮਚਿਆ ਬਵਾਲ, PCB 'ਤੇ ਸਾਬਕਾ ਪਾਕਿ ਖਿਡਾਰੀਆਂ ਨੇ ਵਿੰਨ੍ਹਿਆ ਨਿਸ਼ਾਨਾ
ਫ੍ਰੀ 'ਚ ਲਾਈਵ ਸਟ੍ਰੀਮਿੰਗ ਕਿਵੇਂ ਦੇਖਣੀ ਹੈ?
ਮੈਚ ਦੀ ਲਾਈਵ ਸਟ੍ਰੀਮਿੰਗ ਡਿਜ਼ਨੀ ਪਲੱਸ ਹੌਟਸਟਾਰ 'ਤੇ ਹੋਵੇਗੀ, ਜਿੱਥੇ ਤੁਸੀਂ ਮੋਬਾਈਲ ਰਾਹੀਂ ਮੈਚ ਨੂੰ ਲਾਈਵ ਦੇਖ ਸਕੋਗੇ।
ਵਨਡੇ ਹੈੱਡ-ਟੂ-ਹੈੱਡ 'ਚ ਪਾਕਿਸਤਾਨ ਭਾਰਤ ਤੋਂ ਅੱਗੇ ਹੈ
ਭਾਰਤ ਅਤੇ ਪਾਕਿਸਤਾਨ ਵਿਚਾਲੇ ਹੁਣ ਤੱਕ 132 ਵਨਡੇ ਮੈਚ ਖੇਡੇ ਗਏ ਹਨ, ਜਿਸ 'ਚ ਪਾਕਿਸਤਾਨ ਨੇ 73 ਜਿੱਤਾਂ ਦਰਜ ਕਰਕੇ ਬੜ੍ਹਤ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਭਾਰਤੀ ਟੀਮ ਨੇ 55 ਮੈਚ ਜਿੱਤੇ ਹਨ। ਇਸ ਤੋਂ ਇਲਾਵਾ ਦੋਵਾਂ ਵਿਚਾਲੇ 4 ਮੈਚ ਬੇਨਤੀਜਾ ਰਹੇ।
ਏਸ਼ੀਆ ਕੱਪ ਲਈ ਭਾਰਤ ਦੀ ਟੀਮ
ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਈਸ਼ਾਨ ਕਿਸ਼ਨ (ਵਿਕਟਕੀਪਰ), ਹਾਰਦਿਕ ਪੰਡਿਆ, ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਕੁਲਦੀਪ ਯਾਦਵ, ਮੁਹੰਮਦ ਸ਼ੰਮੀ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ, ਅਕਸ਼ਰ ਪਟੇਲ, ਸੂਰਿਆਕੁਮਾਰ ਕ੍ਰਿਸ਼ਨਾ ਯਾਦਵ, ਪ੍ਰਸਿੱਧ ਕ੍ਰਿਸ਼ਨਾ, ਤਿਲਕ ਵਰਮਾ।
ਇਹ ਵੀ ਪੜ੍ਹੋ- ਭਾਰਤ ਤੋਂ ਹਾਰਨ 'ਤੇ ਵੀ ਪਾਕਿ ਨੂੰ ਪਲੇਇੰਗ 11 'ਚ ਬਦਲਾਅ ਨਹੀਂ ਕਰਨਾ ਚਾਹੀਦਾ : ਸਾਬਕਾ ਪਾਕਿ ਕ੍ਰਿਕਟਰ
ਏਸ਼ੀਆ ਕੱਪ ਲਈ ਪਾਕਿਸਤਾਨ ਦੀ ਟੀਮ
ਫਖਰ ਜ਼ਮਾਂ, ਇਮਾਮ ਉਲ ਹੱਕ, ਬਾਬਰ ਆਜ਼ਮ (ਕਪਤਾਨ), ਮੁਹੰਮਦ ਰਿਜ਼ਵਾਨ (ਵਿਕਟਕੀਪਰ), ਆਗਾ ਸਲਮਾਨ, ਇਫਤਿਖ਼ਾਰ ਅਹਿਮਦ, ਸ਼ਾਦਾਬ ਖਾਨ, ਮੁਹੰਮਦ ਨਵਾਜ਼, ਸ਼ਾਹੀਨ ਅਫਰੀਦੀ, ਨਸੀਮ ਸ਼ਾਹ, ਹੈਰਿਸ ਰਾਊਫ, ਫਹੀਮ ਅਸ਼ਰਫ, ਮੁਹੰਮਦ ਹਰਿਸ, ਮੁਹੰਮਦ ਵਸੀਮ ਜੂਨੀਅਰ, ਅਬਦੁੱਲਾ ਸ਼ਫੀਕ, ਸਊਦ ਸ਼ਕੀਲ, ਉਸਾਮਾ ਮੀਰ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8