ਏਸ਼ੀਆ ਕੱਪ ਤੋਂ ਬਾਹਰ ਹੋਣ ਤੋਂ ਬਾਅਦ ਪਾਕਿ ਨੂੰ ਇਕ ਹੋਰ ਝਟਕਾ, ਰੈਂਕਿੰਗ ''ਚ ਇਸ ਟੀਮ ਨੇ ਛੱਡਿਆ ਪਿੱਛੇ

Friday, Sep 15, 2023 - 10:33 AM (IST)

ਸਪੋਰਟਸ ਡੈਸਕ- ਪਾਕਿਸਤਾਨ ਨੂੰ ਕੋਲੰਬੋ 'ਚ ਸ਼੍ਰੀਲੰਕਾ ਤੋਂ 2 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਹਾਰ ਨਾਲ ਪਾਕਿਸਤਾਨੀ ਟੀਮ ਏਸ਼ੀਆ ਕੱਪ 2023 ਤੋਂ ਬਾਹਰ ਹੋ ਗਈ। ਸ਼੍ਰੀਲੰਕਾ ਨੇ ਇਸ ਜਿੱਤ ਨਾਲ ਫਾਈਨਲ 'ਚ ਜਗ੍ਹਾ ਪੱਕੀ ਕਰ ਲਈ ਹੈ। ਹਾਰ ਦੇ ਨਾਲ ਹੀ ਪਾਕਿਸਤਾਨ ਨੂੰ ਇੱਕ ਹੋਰ ਨੁਕਸਾਨ ਹੋਇਆ ਹੈ। ਉਹ ਵਨਡੇ ਰੈਂਕਿੰਗ 'ਚ ਤੀਜੇ ਸਥਾਨ 'ਤੇ ਖਿਸਕ ਗਈ ਹੈ। ਇਸ ਦੇ ਨਾਲ ਹੀ ਟੀਮ ਇੰਡੀਆ ਇਕੱਠੀ ਛਾਲ ਦੇ ਨਾਲ ਦੂਜੇ ਨੰਬਰ 'ਤੇ ਆ ਗਈ ਹੈ। ਆਈਸੀਸੀ ਦੀ ਤਾਜ਼ਾ ਵਨਡੇ ਰੈਂਕਿੰਗ 'ਚ ਪਾਕਿਸਤਾਨ ਦੀ ਟੀਮ ਤੀਜੇ ਸਥਾਨ 'ਤੇ ਖਿਸਕ ਗਈ ਹੈ। ਉਨ੍ਹਾਂ ਦੇ 3102 ਅੰਕ ਹਨ। ਇਸ ਦੇ ਨਾਲ ਹੀ 115 ਰੇਟਿੰਗ ਹੈ। ਟੀਮ ਇੰਡੀਆ ਦੂਜੇ ਸਥਾਨ 'ਤੇ ਹੈ। ਭਾਰਤ ਦੇ 4516 ਅੰਕ ਅਤੇ 116 ਦਰਜਾਬੰਦੀ ਹੈ। ਆਸਟ੍ਰੇਲੀਆ ਦੀ ਟੀਮ ਪਹਿਲੇ ਨੰਬਰ 'ਤੇ ਹੈ। ਉਨ੍ਹਾਂ ਦੇ 3061 ਅੰਕ ਅਤੇ 118 ਰੇਟਿੰਗ ਹੈ। ਇੰਗਲੈਂਡ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਵੀ ਟਾਪ-5 'ਚ ਸ਼ਾਮਲ ਹਨ। ਇੰਗਲੈਂਡ ਦੀ ਟੀਮ ਚੌਥੇ ਅਤੇ ਨਿਊਜ਼ੀਲੈਂਡ ਦੀ ਟੀਮ ਪੰਜਵੇਂ ਸਥਾਨ 'ਤੇ ਹੈ।

ਇਹ ਵੀ ਪੜ੍ਹੋ- ਸ਼੍ਰੇਅਸ ਅਈਅਰ ਦੀ ਪਿੱਠ ਦੀ ਤਕਲੀਫ ਵਧੀ, ਬੰਗਲਾਦੇਸ਼ ਦੇ ਖ਼ਿਲਾਫ਼ ਮੈਚ 'ਚ ਖੇਡਣਾ ਮੁਸ਼ਕਿਲ
ਜ਼ਿਕਰਯੋਗ ਹੈ ਕਿ ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸ਼੍ਰੀਲੰਕਾ ਖ਼ਿਲਾਫ਼ 252 ਦੌੜਾਂ ਬਣਾਈਆਂ ਸਨ। ਜਵਾਬ 'ਚ ਸ਼੍ਰੀਲੰਕਾ ਨੇ 8 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ। ਜੇਕਰ ਇਸ ਟੂਰਨਾਮੈਂਟ 'ਚ ਪਾਕਿਸਤਾਨ ਦੇ ਸਫ਼ਰ 'ਤੇ ਨਜ਼ਰ ਮਾਰੀਏ ਤਾਂ ਇਹ ਉਤਰਾਅ-ਚੜ੍ਹਾਅ ਨਾਲ ਭਰਿਆ ਹੋਇਆ ਸੀ। ਪਾਕਿਸਤਾਨ ਨੇ ਪਹਿਲੇ ਮੈਚ 'ਚ ਨੇਪਾਲ ਨੂੰ 238 ਦੌੜਾਂ ਨਾਲ ਹਰਾਇਆ ਸੀ। ਇਸ ਤੋਂ ਬਾਅਦ ਭਾਰਤ ਖ਼ਿਲਾਫ਼ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ। ਪਾਕਿਸਤਾਨ ਨੇ ਬੰਗਲਾਦੇਸ਼ ਖ਼ਿਲਾਫ਼ ਅਗਲਾ ਮੈਚ 7 ਵਿਕਟਾਂ ਨਾਲ ਜਿੱਤ ਲਿਆ। ਪਰ ਟੀਮ ਨੂੰ ਭਾਰਤ ਤੋਂ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਭਾਰਤ ਨੇ ਇਸ ਨੂੰ 228 ਦੌੜਾਂ ਨਾਲ ਹਰਾਇਆ। ਇਸ ਦੇ ਨਾਲ ਹੀ ਸ਼੍ਰੀਲੰਕਾ ਖ਼ਿਲਾਫ਼ ਵੀ ਹਾਰ ਦਾ ਸਾਹਮਣਾ ਕਰਨਾ ਪਿਆ।

ਇਹ ਵੀ ਪੜ੍ਹੋ- ਟੈਨਿਸ : ਡੋਪਿੰਗ ਦੇ ਕਾਰਨ ਸਿਮੋਨਾ ਹਾਲੇਪ 'ਤੇ ਲੱਗੀ 4 ਸਾਲ ਦੀ ਪਾਬੰਦੀ
ਟੀਮ ਇੰਡੀਆ ਇਸ ਵਾਰ ਏਸ਼ੀਆ ਕੱਪ 'ਚ ਇਕ ਵੀ ਮੈਚ ਨਹੀਂ ਹਾਰੀ। ਉਨ੍ਹਾਂ ਦਾ ਪਹਿਲਾ ਮੈਚ ਰੱਦ ਹੋ ਗਿਆ ਸੀ। ਇਸ ਤੋਂ ਬਾਅਦ ਨੇਪਾਲ ਖ਼ਿਲਾਫ਼ 10 ਵਿਕਟਾਂ ਨਾਲ ਜਿੱਤ ਦਰਜ ਕੀਤੀ। ਭਾਰਤ ਨੇ ਪਾਕਿਸਤਾਨ ਨੂੰ ਹਰਾਇਆ। ਇਸ ਤੋਂ ਬਾਅਦ ਨੇਪਾਲ ਨੂੰ 41 ਦੌੜਾਂ ਨਾਲ ਹਾਰ ਮਿਲੀ। ਟੀਮ ਇੰਡੀਆ ਦਾ ਹੁਣ ਬੰਗਲਾਦੇਸ਼ ਨਾਲ ਮੁਕਾਬਲਾ ਹੋਵੇਗਾ। ਫਾਈਨਲ 'ਚ ਉਨ੍ਹਾਂ ਦਾ ਸਾਹਮਣਾ ਸ਼੍ਰੀਲੰਕਾ ਨਾਲ ਹੋਵੇਗਾ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Aarti dhillon

Content Editor

Related News