Asia Cup Final : ਭਾਰਤ ਨੇ ਟਾਸ ਜਿੱਤ ਪਾਕਿਸਤਾਨ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
Sunday, Sep 28, 2025 - 07:33 PM (IST)

ਸਪੋਰਟਸ ਡੈਸਕ- ਏਸ਼ੀਆ ਕੱਪ 2025 ਦਾ ਫਾਈਨਲ ਮੈਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਕਾਰ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਮੈਚ 'ਚ ਭਾਰਤ ਦੇ ਕਪਤਾਨ ਸੂਰਿਆਕੁਮਾਰ ਯਾਦਵ ਨੇ ਟਾਸ ਜਿੱਤ ਕੇ ਪਾਕਿਸਤਾਨ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ। ਫਾਈਨਲ ਮੈਚ 'ਚੋਂ ਹਾਰਦਿਕ ਪੰਡਯਾ ਸੱਟ ਕਾਰਨ ਬਾਹਰ ਹੋ ਗਏ ਹਨ ਜਿਨ੍ਹਾਂ ਦੀ ਥਾਂ ਰਿੰਕੂ ਸਿੰਘ ਨੂੰ ਖਿਡਾਇਆ ਗਿਆ ਹੈ।
ਟੂਰਨਾਮੈਂਟ ਦੇ 41 ਸਾਲਾਂ ਦੇ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੈ ਜਦੋਂ ਭਾਰਤ ਅਤੇ ਪਾਕਿਸਤਾਨ ਫਾਈਨਲ ਵਿੱਚ ਇੱਕ ਦੂਜੇ ਦਾ ਸਾਹਮਣਾ ਕਰ ਰਹੇ ਹਨ।
ਭਾਰਤ ਦਾ ਏਸ਼ੀਆ ਕੱਪ ਵਿੱਚ ਹੁਣ ਤੱਕ ਅਜੇਤੂ ਸਿਲਸਿਲਾ ਰਿਹਾ ਹੈ। ਟੀਮ ਇੰਡੀਆ ਨੇ ਫਾਈਨਲ ਵਿੱਚ ਪਹੁੰਚਣ ਲਈ ਲਗਾਤਾਰ ਛੇ ਮੈਚ ਜਿੱਤੇ ਹਨ। ਇਸ ਦੌਰਾਨ, ਪਾਕਿਸਤਾਨ ਨੇ ਦੋ ਮੈਚ ਹਾਰੇ ਹਨ, ਦੋਵੇਂ ਵਾਰ ਪਾਕਿਸਤਾਨ ਨੂੰ ਹਰਾਇਆ ਹੈ।