Asia Cup Final : ਭਾਰਤ ਨੂੰ ਪਹਿਲਾ ਝਟਕਾ, ਅਭਿਸ਼ੇਕ ਸ਼ਰਮਾ 5 ਦੌੜਾਂ ਬਣਾ ਕੇ ਆਊਟ
Sunday, Sep 28, 2025 - 10:13 PM (IST)

ਸਪੋਰਟਸ ਡੈਸਕ- ਏਸ਼ੀਆ ਕੱਪ 2025 ਦਾ ਫਾਈਨਲ ਮੈਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਾਕਿਸਤਾਨ ਦੀ ਟੀਮ 146 ਦੌੜਾਂ 'ਤੇ ਆਲ ਆਊਟ ਹੋ ਗਈ। ਕੁਲਦੀਪ ਯਾਦਵ ਨੇ 4, ਬੁਮਰਾਹ, ਅਕਸ਼ਰ ਅਤੇ ਵਰੁਣ ਨੇ ਦੋ-ਦੋ ਵਿਕਟਾਂ ਲਈਆਂ। ਪਾਕਿਸਤਾਨ ਲਈ ਫਰਹਾਨ ਨੇ ਸਭ ਤੋਂ ਵੱਧ ਦੌੜਾਂ ਬਣਾਈਆਂ।
ਭਾਰਤ ਵੱਲੋਂ ਸ਼ੁਭਮਨ ਗਿੱਲ ਤੇ ਅਭਿਸ਼ੇਕ ਸ਼ਰਮਾ ਸ਼ੁਰੂਆਤੀ ਬੱਲੇਬਾਜ਼ੀ ਲਈ ਉੱਤਰੇ। ਅਭਿਸ਼ੇਕ ਸ਼ਰਮਾ ਫਾਹੀਮ ਅਸ਼ਰਫ ਦੇ ਗੇਂਦ ਉੱਤੇ ਪੰਜ ਦੌੜਾਂ ਬਣਾ ਕੇ ਆਊਟ ਹੋ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e