ਸੱਭਿਆਚਾਰਕ ਪ੍ਰੋਗਰਾਮਾਂ ਨਾਲ ਸ਼ੁਰੂ ਹੋਇਆ ਏਸ਼ੀਆਈ ਐਥਲੈਟਿਕਸ ਚੈਂਪੀਅਨਸ਼ਿਪ ਦਾ ਉਦਘਾਟਨ

Thursday, Jul 06, 2017 - 12:36 PM (IST)

ਸੱਭਿਆਚਾਰਕ ਪ੍ਰੋਗਰਾਮਾਂ ਨਾਲ ਸ਼ੁਰੂ ਹੋਇਆ ਏਸ਼ੀਆਈ ਐਥਲੈਟਿਕਸ ਚੈਂਪੀਅਨਸ਼ਿਪ ਦਾ ਉਦਘਾਟਨ

ਭੁਵਨੇਸ਼ਵਰ— ਓਡੀਸ਼ਾ ਦੇ ਇਤਿਹਾਸ, ਸੱਭਿਆਚਾਰ ਅਤੇ ਆਧੁਨਿਕ ਆਰਥਿਕ ਵਿਕਾਸ ਨੂੰ ਦਰਸਾਉਂਦੇ ਰੰਗਾਰੰਗ ਪ੍ਰੋਗਰਾਮ ਦੇ ਨਾਲ ਬੁੱਧਵਾਰ ਨੂੰ ਇੱਥੇ 22ਵੀਂ ਏਸ਼ੀਆਈ ਐਥਲੈਟਿਕਸ ਚੈਂਪੀਅਨਸ਼ਿਪ ਦਾ ਉਦਘਾਟਨ ਹੋਇਆ। ਓਡੀਸ਼ਾ ਦੇ ਮੁੱਖਮੰਤਰੀ ਨਵੀਨ ਪਟਨਾਇਕ ਨੇ ਕਲਿੰਗ ਸਟੇਡੀਅਮ 'ਚ ਚੈਂਪੀਅਨਸ਼ਿਪ ਦੇ ਸ਼ੁਰੂ ਹੋਣ ਦਾ ਐਲਾਨ ਕੀਤਾ।

ਇਸ ਮੌਕੇ 'ਤੇ ਕੌਮਾਂਤਰੀ ਐਥਲੈਟਿਕਸ ਮਹਾਸੰਘ ਦੇ ਪ੍ਰਧਾਨ ਸੇਬੇਸ਼ਚੀਅਨ ਕੋਅ ਅਤੇ ਏਸ਼ੀਆਈ ਸੰਸਥਾ ਦੇ ਪ੍ਰਮੁੱਖ ਦਹਲਨ ਅਲ ਹਮਦ ਵੀ ਮੌਜੂਦ ਸਨ। ਭਾਰਤੀ ਐਥਲੈਟਿਕਸ ਮਹਾਸੰਘ ਦੇ ਪ੍ਰਧਾਨ ਸੁਮਰੀਵਾਲਾ ਅਤੇ ਖੇਡ ਸਕੱਤਰ ਇੰਜੇਤੀ ਸ਼੍ਰੀਨਿਵਾਸ ਵੀ ਪ੍ਰੋਗਰਾਮ ਦੇ ਦੌਰਾਨ ਹਾਜ਼ਰ ਸਨ। ਪਟਨਾਇਕ ਨੇ ਓਡੀਸ਼ਾ 'ਚ ਕਿਹਾ ਕਿ ਮੈਂ 22ਵੀਂ ਏਸ਼ੀਆਈ ਐਥਲੈਟਿਕਸ ਚੈਂਪੀਅਨਸ਼ਿਪ ਦੇ ਸ਼ੁਰੂ ਹੋਣ ਦਾ ਐਲਾਨ ਕਰਦਾ ਹਾਂ। ਇਸ ਤੋਂ ਬਾਅਦ ਏਸ਼ੀਆਈ ਐਥਲੈਟਿਕਸ ਮਹਾਸੰਘ ਦਾ ਝੰਡਾ ਲਹਿਰਾਇਆ ਗਿਆ।


Related News