ਏਸ਼ੀਅਨ ਚੈਂਪੀਅਨਸ਼ਿਪ ’ਚ ਸਿਫ਼ਤ ਕੌਰ ਸਮਰਾ ਨੇ ਟੀਮ ਲਈ ਸੋਨੇ ਤੇ ਵਿਅਕਤੀਗਤ ਰੂਪ ’ਚ ਜਿੱਤਿਆ ਚਾਂਦੀ ਦਾ ਤਗਮਾ

01/16/2024 8:16:11 PM

ਫ਼ਰੀਦਕੋਟ (ਜਸਬੀਰ ਕੌਰ ਜੱਸੀ)-ਫ਼ਰੀਦਕੋਟ ਦੀ ਗੋਲਡਨ ਗਰਲ, ਸਿਫ਼ਤ ਕੌਰ ਸਮਰਾ ਨੇ ਜਕਾਰਤਾ ਇੰਡੋਨੇਸ਼ੀਆ ਵਿਖੇ ਏਸ਼ੀਅਨ ਸ਼ੂਟਿੰਗ ਚੈਂਪੀਅਨਸ਼ਿਪ ’ਚ ਇੱਕ ਵਾਰ ਫ਼ਿਰ ਦਮਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਆਪਣੀ ਟੀਮ ਨੂੰ ਸੋਨ ਤਗਮਾ ਜਿੱਤਣ ’ਚ ਅਹਿਮ ਯੋਗਦਾਨ ਦਿੱਤਾ ਅਤੇ ਖੁਦ ਵਿਅਕਤੀਗਤ ਰੂਪ ’ਚ ਚਾਂਦੀ ਦਾ ਤਗਮਾ ਜਿੱਤਿਆ। ਸਿਫ਼ਤ ਕੌਰ ਸਮਰਾ ਨੇ ਏਸ਼ੀਅਨ ਚੈਂਪੀਅਨਸ਼ਿਪ ’ਚ ਸੋਨੇ ਅਤੇ ਚਾਂਦੀ ਦਾ ਤਗਮਾ ਜਿੱਤ ਕੇ ਆਪਣਾ, ਆਪਣੇ ਪਿਤਾ ਪਵਨਦੀਪ ਸਿੰਘ ਸਮਰਾ, ਮਾਤਾ ਰਮਣੀਕ ਕੌਰ ਸਮਰਾ, ਫ਼ਰੀਦਕੋਟ, ਪੰਜਾਬ ਅਤੇ ਭਾਰਤ ਦਾ ਨਾਮ ਇੱਕ ਵਾਰ ਫ਼ਿਰ ਰੌਸ਼ਨ ਕੀਤਾ ਹੈ।

ਇਹ ਵੀ ਪੜ੍ਹੋ- ਸਾਬਕਾ ਭਾਰਤੀ ਕ੍ਰਿਕਟਰ ਸੌਰਭ ਗਾਂਗੁਲੀ ’ਤੇ ਬਣੇਗੀ ਬਾਇਓਪਿਕ
ਸਿਫ਼ਤ ਕੌਰ ਸਮਰਾ ਵੱਲੋਂ ਖੇਡ ਖੇਤਰ ’ਚ ਕੀਤੀਆਂ ਜਾ ਰਹੀਆਂ ਨਿਰੰਤਰ ਪ੍ਰਾਪਤੀਆਂ ਅਤੇ ਹਾਲ ਹੀ ਏਸ਼ੀਅਨ ਚੈਂਪੀਅਨਸ਼ਿਪ ’ਚ ਸੋਨੇ ਅਤੇ ਚਾਂਦੀ ਦੇ ਤਗਮੇ ਜਿੱਤਣ ਤੇ ਜ਼ਿਲਾ ਖੇਡ ਅਫ਼ਸਰ ਫ਼ਰੀਦਕੋਟ ਬਲਜਿੰਦਰ ਸਿੰਘ, ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਮੇਵਾ ਸਿੰਘ ਸਿੱਧੂ, ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਰੀਦਕੋਟ ਨੀਲਮ ਰਾਣੀ, ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਪ੍ਰਦੀਪ ਦਿਓੜਾ, ਉਪ ਜ਼ਿਲਾ ਸਿੱਖਿਆ ਅਫ਼ਯਰ ਐਲੀਮੈਂਟਰੀ ਫ਼ਰੀਦਕੋਟ ਪਵਨ ਕੁਮਾਰ, ਜ਼ਿਲਾ ਖੇਡ ਕੋਆਰਡੀਨੇਟਰ ਸਿੱਖਿਆ ਵਿਭਾਗ ਫ਼ਰੀਦਕੋਟ ਕੇਵਲ ਕੌਰ, ਲਾਇਨਜ਼ ਕਲੱਬ ਫ਼ਰੀਦਕੋਟ ਵਿਸ਼ਾਲ ਦੇ ਪ੍ਰਧਾਨ ਪ੍ਰਿੰਸੀਪਲ ਡਾ.ਐੱਸ.ਐੱਸ.ਬਰਾੜ, ਸਕੱਤਰ ਅਮਰਦੀਪ ਸਿੰਘ ਗਰੋਵਰ ਸਹਾਇਕ ਰਜਿਸਟਰਾਰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫ਼ਰੀਦਕੋਟ, ਖਜ਼ਾਨਚੀ ਗੁਰਵਿੰਦਰ ਸਿੰਘ ਧਿੰਗੜਾ ਸਟੇਟ ਐਵਾਰਡੀ, ਨਿਸ਼ਕਾਮ ਸੇਵਾ ਸੰਮਤੀ ਦੇ ਪ੍ਰਧਾਨ ਐਡਵੋਕੇਟ ਗੌਤਮ ਬਾਂਸਲ, ਰੋਟਰੀ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਅਰਵਿੰਦ ਛਾਬੜਾ, ਸਕੱਤਰ ਮਨਪ੍ਰੀਤ ਸਿੰਘ ਬਰਾੜ, ਲਾਇਨਜ਼ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਲੈਕਚਰਰਾਰ ਹਰਜੀਤ ਸਿੰਘ, ਸਕੱਤਰ ਬਿਕਰਮਜੀਤ ਸਿੰਘ ਢਿੱਲੋ, ਪੀ.ਆਰ.ਓ ਇੰਜ.ਬਲਤੇਜ ਸਿੰਘ ਤੇਜੀ, ਐੱਨ.ਆਰ.ਆਈ ਪ੍ਰਦੀਪ ਸ਼ਰਮਾ ਪੱਪੂ ਨੇ ਵਧਾਈ ਦਿੱਤੀ।

ਇਹ ਵੀ ਪੜ੍ਹੋ- ਸਾਬਕਾ ਭਾਰਤੀ ਕ੍ਰਿਕਟਰ ਸੌਰਭ ਗਾਂਗੁਲੀ ’ਤੇ ਬਣੇਗੀ ਬਾਇਓਪਿਕ

ਇਨ੍ਹਾਂ ਤੋਂ ਇਲਾਵਾ ਭਾਰਤ ਵਿਕਾਸ ਪ੍ਰੀਸ਼ਦ ਫ਼ਰੀਦਕੋਟ ਦੇ ਪ੍ਰਧਾਨ ਮਾਸਟਰ ਸੁਰੇਸ਼ ਗੋਇਲ, ਸਕੱਤਰ ਧੀਰਜਪਾਲ ਸਿੰਘ,ਰੈਡ ਕਰਾਸ ਸੀਨੀਅਰ ਸਿਟੀਜ਼ਨ ਵੈਲਫ਼ੇਅਰ ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਲਾਲ ਚੁੱਘ, ਭਾਵਧਾਸ ਭਾਰਤ ਦੇ ਸਕੱਤਰ ਓਮ ਪ੍ਰਕਾਸ਼ ਬੋਹਤ, ਆਗ ਡਾ.ਜਤਿੰਦਰ ਕੁਮਾਰ ਹੰਸਾ, ਨੈਸ਼ਨਲ ਯੂਥ ਵੈਲਫ਼ੇਅਰ ਕਲੱਬ ਫ਼ਰੀਦਕੋਟ ਦੇ ਸਰਪ੍ਰਸਤ ਜਗਜੀਤ ਸਿੰਘ ਚਾਹਲ ਸੇਵਾ ਮੁਕਤ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ, ਪ੍ਰਧਾਨ ਗੁਰਚਰਨ ਸਿੰਘ ਭੰਗੜਾ ਕੋਚ, ਸਕੱਤਰ ਸ਼ਾਇਰ ਸੁਨੀਲ ਚੰਦਿਆਣਵੀ, ਪੀ.ਆਰ.ਓ ਜਸਬੀਰ ਸਿੰਘ ਜੱਸੀ, ਯੂਥ ਵੈਲਫ਼ੇਅਰ ਸੁਸਾਇਟੀ ਫ਼ਰੀਦਕੋਟ ਦੇ ਪ੍ਰਧਾਨ ਜਸਵਿੰਦਰਪਾਲ ਸਿੰਘ ਸਟੇਟ ਐਵਾਰਡੀ, ਬਾਬਾ ਖੇਤਰਪਾਲ ਚੈਰੀਟੇਬਲ ਟਰੱਸਟ ਦੇ ਮੁੱਖ ਸੇਵਾਦਾਰ ਜਨਿੰਦਰ ਜੈਨ, ਸੇਵਾਦਾਰ ਬਲਦੇਵ ਤੇਰੀਆ, ਨੈਸ਼ਨਲ ਯੂਥ ਕਲੱਬ ਦੇ ਪ੍ਰਧਾਨ ਡਾ.ਸੰਜੀਵ ਸੇਠੀ, ਆਲ ਪ੍ਰੋਜੈਕਟ ਚੇਅਰਮੈਨ ਦਵਿੰਦਰ ਸਿੰਘ ਪੰਜਾਬ ਮੋਟਰਜ਼, ਦੁਸਹਿਰਾ ਕਮੇਟੀ ਫ਼ਰੀਦਕੋਟ ਦੇ ਚੇਅਰਮੈਨ ਅਸ਼ੋਕ ਸੱਚਰ, ਪ੍ਰਧਾਨ ਵਿਨੋਦ ਬਜਾਜ, ਸਕੱਤਰ ਪ੍ਰਿਤਪਾਲ ਸਿੰਘ ਕੋਹਲੀ, ਨੱਥਾ ਸਿੰਘ ਐਂਡ ਸੰਨਜ਼ ਦੇ ਮੈਨੇਜਿੰਗ ਡਾਇਰੈਕਟਰ ਗੁਰਿੰਦਰ ਸਿੰਘ ਗੋਰਾ, ਸਮਾਜ ਸੇਵੀ ਪ੍ਰਦਮਣ ਸਿੰਘ ਦਸਮੇਸ਼ ਕਲਾਥ ਹਾਊਸ, ਲੋਕ ਗਾਇਕ ਹਰਿੰਦਰ ਸੰਧੂ, ਕੁਲਵਿੰਦਰ ਕੰਵਲ, ਭਿੰਦੇ ਸ਼ਾਹ ਰਾਜੋਵਾਲੀਆ, ਸੁਰਜੀਤ ਗਿੱਲ, ਬਿੱਲਾ ਮਾਣੇਵਾਲੀਆ, ਮੀਤ ਬਰਾੜ, ਸਹਾਰਾ ਸੇਵਾ ਸੁਸਾਇਟੀ ਫ਼ਰੀਦਕੋਟ ਦੇ ਚੇਅਰਮੈਨ ਪ੍ਰਵੀਨ ਕਾਲਾ, ਪ੍ਰਧਾਨ ਅਸ਼ੋਕ ਭਟਨਾਗਰ,ਸਮਾਜ ਸੇਵੀ ਡਾ.ਬਲਜੀਤ ਸ਼ਰਮਾ, ਪ੍ਰੋਫ਼ੈਸਰ ਪਰਮਿੰਦਰ ਸਿੰਘ, ਸੀਰ ਸੁਸਾਇਟੀ ਫ਼ਰੀਦਕੋਟ ਦੇ ਸੰਦੀਪ ਅਰੋੜਾ, ਨਵਦੀਪ ਗਰਗ, ਵਿਕਾਸ ਅਰੋੜਾ, ਬਾਬਾ ਭੋਲੇ ਕਾਂਵੜ ਸੰਘ ਦੇ ਪ੍ਰਧਾਨ ਸੰਜੀਵ ਟਿੰਕੂ ਮੌਂਗਾ, ਸਮਾਜ ਸੇਵੀ ਯੁਗੇਸ਼ ਗਰਗ, ਦਾਸਤਾਨ ਹੋਟਲ ਫ਼ਰੀਦਕੋਟ ਦੇ ਮੈਨੇਜਿੰਗ ਡਾਇਰੈਕਟਰ ਸੁਖਬੀਰ ਸਿੰਘ ਸੱਚਦੇਵਾ, ਖੇਡ ਪ੍ਰਮੋਟਰ ਗੁਰਤੇਜ ਸਿੰਘ ਢੁੱਡੀ ਨੇ ਵਧਾਈ ਦਿੱਤੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

 


Aarti dhillon

Content Editor

Related News