Asian Games: ਸ਼੍ਰੀਲੰਕਾ ਨੂੰ 124 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਕੇ ਫਾਈਨਲ ''ਚ ਪੁੱਜਾ ਭਾਰਤ
Thursday, Oct 01, 2026 - 12:38 PM (IST)
ਸਪੋਰਟਸ ਡੈਸਕ- ਏਸ਼ੀਆਈ ਖੇਡਾਂ ਦੇ ਕ੍ਰਿਕਟ ਟੂਰਨਾਮੈਂਟ ਦੇ ਸੈਮੀਫਾਈਨਲ 'ਚ ਅੱਜ ਭਾਰਤ ਦਾ ਸਾਹਮਣਾ ਸ਼੍ਰੀਲੰਕਾ ਨਾਲ ਹੋਇਆ। ਮੈਚ ਵਿਚ ਭਾਰਤ ਨੇ ਸ਼੍ਰੀਲੰਕਾ ਨੂੰ 124 ਦੌੜਾਂ ਨਾਲ ਹਰਾ ਕੇ ਫਾਈਨਲ ਮੈਚ 'ਚ ਜਗ੍ਹਾ ਬਣਾ ਲਈ ਹੈ। ਸ਼੍ਰੀਲੰਕਾ ਨੇ ਟਾਸ ਜਿੱਤਿਆ ਤੇ ਭਾਰਤ ਨੂੰ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਈਸ਼ਾਨ ਕਿਸ਼ਨ ਦੀਆਂ 80 ਦੌੜਾਂ ਤੇ ਵੈਭਵ ਸੂਰਿਆਵੰਸ਼ੀ ਦੀਆਂ 38 ਦੌੜਾਂ ਦੀ ਬਦੌਲਤ 20 ਓਵਰਾਂ 'ਚ 7 ਵਿਕਟਾਂ ਗੁਆ ਕੇ 169 ਦੌੜਾਂ ਬਣਾਈਆਂ ਤੇ ਸ਼੍ਰੀਲੰਕਾ ਨੂੰ ਜਿੱਤ ਲਈ 170 ਦੌੜਾਂ ਦਾ ਟੀਚਾ ਦਿੱਤਾ।
ਟੀਚੇ ਦਾ ਪਿੱਛਾ ਕਰਨ ਉਤਰੀ ਸ਼੍ਰੀਲੰਕਾ ਦੀ ਟੀਮ 9.5 ਓਵਰਾਂ 'ਚ ਆਲ ਆਊਟ ਹੋ ਕੇ 45 ਦੌੜਾਂ ਹੀ ਬਣਾ ਸਕੀ ਤੇ 124 ਦੌੜਾਂ ਨਾਲ ਮੈਚ ਹਾਰ ਗਈ। ਸ਼੍ਰੀਲੰਕਾ ਦੇ 6 ਬੱਲੇਬਾਜ਼ ਤਾਂ ਖਾਤਾ ਵੀ ਨਾ ਖੋਲ ਸਕੇ ਤੇ 4 ਬੱਲੇਬਾਜ਼ ਦਹਾਈ ਦਾ ਅੰਕੜਾ ਵੀ ਪਾਰ ਨਾ ਕਰ ਸਕੇ। ਸ਼੍ਰੀਲੰਕਾ ਲਈ ਨੁਵਾਂਦੂ ਫਰਨਾਂਡੋ ਨੇ ਸਭ ਤੋਂ ਵੱਧ 15 ਦੌੜਾਂ ਬਣਾਈਆਂ। ਭਾਰਤ ਲਈ ਜਸਪ੍ਰੀਤ ਬੁਮਰਾਹ ਨੇ 2, ਅਕਸ਼ਰ ਪਟੇਲ ਨੇ 2, ਵਾਸ਼ਿੰਗਟਨ ਸੁੰਦਰ ਨੇ 1 ਤੇ ਅਭਿਸ਼ੇਕ ਸ਼ਰਮਾ ਨੇ 2 ਵਿਕਟਾਂ ਲਈਆਂ।
