Asian Games : ਸਕੁਐਸ਼ 'ਚ ਭਾਰਤੀ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ, ਪਾਕਿ ਨੂੰ 3-0 ਨਾਲ ਹਰਾਇਆ
Tuesday, Sep 26, 2023 - 02:58 PM (IST)
ਸਪੋਰਟਸ ਡੈਸਕ- ਏਸ਼ੀਆਈ ਖੇਡਾਂ 2023 ਦਾ ਆਯੋਜਨ ਚੀਨ ਦੇ ਹਾਂਗਜ਼ੂ 'ਚ ਕੀਤਾ ਜਾ ਰਿਹਾ ਹੈ। ਏਸ਼ੀਆਈ ਖੇਡਾਂ ਦੇ ਤੀਜੇ ਦਿਨ ਮੰਗਲਵਾਰ ਨੂੰ ਭਾਰਤ ਦੀ ਸਕੁਐਸ਼ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਾਕਿਸਤਾਨ ਨੂੰ 3-0 ਨਾਲ ਹਰਾਇਆ। ਭਾਰਤ ਦੀ ਤਨਵੀ ਖੰਨਾ, ਜੋਸ਼ਨਾ ਚਿਨੱਪਾ ਅਤੇ ਅਨਾਹਤ ਸਿੰਘ ਨੇ ਸ਼ਾਨਦਾਰ ਜਿੱਤ ਦਰਜ ਕੀਤੀ। ਟੀਮ ਇੰਡੀਆ ਦੇ ਕੋਲ ਫਿਲਹਾਲ ਕੁੱਲ 11 ਮੈਡਲ ਹਨ। ਇਨ੍ਹਾਂ ਵਿੱਚ 2 ਸੋਨ ਤਗਮੇ ਸ਼ਾਮਲ ਹਨ। ਭਾਰਤ ਦੇ ਨੌਜਵਾਨ ਖਿਡਾਰੀ ਅਨਾਹਤ ਨੇ ਦਮਦਾਰ ਪ੍ਰਦਰਸ਼ਨ ਕੀਤਾ। ਉਸ ਨੇ ਪਹਿਲੇ ਮੈਚ ਵਿੱਚ ਪਾਕਿਸਤਾਨ ਦੀ ਸਾਦੀਆ ਗੁਲ ਨੂੰ 3-0 ਨਾਲ ਹਰਾਇਆ ਸੀ।
ਇਹ ਵੀ ਪੜ੍ਹੋ : ਭਾਰਤੀ ਹਾਕੀ ਟੀਮ ਨੇ ਸਿੰਗਾਪੁਰ ਨੂੰ 16.1 ਨਾਲ ਹਰਾਇਆ
ਅਨਾਹਤ ਨੇ ਇਹ ਮੈਚ 11-6, 11-6 ਅਤੇ 11-3 ਨਾਲ ਜਿੱਤਿਆ। ਦੂਜੇ ਮੈਚ ਵਿੱਚ ਜੋਸ਼ਨਾ ਦਾ ਸ਼ਾਨਦਾਰ ਪ੍ਰਦਰਸ਼ਨ ਦੇਖਣ ਨੂੰ ਮਿਲਿਆ। ਜੋਸ਼ਨਾ ਨੇ ਦੂਜੇ ਮੈਚ ਵਿੱਚ ਪਾਕਿਸਤਾਨ ਦੇ ਨੂਰ ਉਲ ਹੱਕ ਸਾਦਿਕ ਨੂੰ ਹਰਾਇਆ। ਉਸ ਨੇ ਇਹ ਮੈਚ 11-2, 11-5 ਅਤੇ 11-7 ਨਾਲ ਜਿੱਤਿਆ। ਤਨਵੀ ਖੰਨਾ ਨੇ ਭਾਰਤ ਦਾ ਤੀਜਾ ਮੈਚ ਜਿੱਤਿਆ। ਹੁਣ ਟੀਮ ਇੰਡੀਆ ਦਾ ਅਗਲਾ ਮੁਕਾਬਲਾ ਨੇਪਾਲ ਨਾਲ ਹੋਵੇਗਾ। ਇਹ ਮੈਚ ਬੁੱਧਵਾਰ ਸਵੇਰੇ 7.30 ਵਜੇ ਤੋਂ ਖੇਡਿਆ ਜਾਵੇਗਾ। ਟੀਮ ਇੰਡੀਆ ਦੋ ਗਰੁੱਪ ਮੈਚ ਖੇਡੇਗੀ।
ਇਹ ਵੀ ਪੜ੍ਹੋ : ਭਾਰਤ-ਪਾਕਿ ਮੈਚ ਲਈ ਕ੍ਰੇਜ਼ 'ਚ ਰਿਕਾਰਡ ਵਾਧਾ
ਜ਼ਿਕਰਯੋਗ ਹੈ ਕਿ ਤੀਜੇ ਦਿਨ ਭਾਰਤ ਨੂੰ ਸਕੁਐਸ਼ ਦੇ ਨਾਲ-ਨਾਲ ਹੋਰ ਖੇਡਾਂ ਤੋਂ ਵੀ ਚੰਗੀ ਖ਼ਬਰ ਮਿਲੀ। ਟੀਮ ਇੰਡੀਆ ਨੇ ਹਾਕੀ 'ਚ ਸਿੰਗਾਪੁਰ 'ਤੇ ਸ਼ਾਨਦਾਰ ਜਿੱਤ ਦਰਜ ਕੀਤੀ। ਭਾਰਤ ਨੇ ਸਿੰਗਾਪੁਰ ਨੂੰ 16-1 ਨਾਲ ਹਰਾਇਆ। ਅੰਕਿਤਾ ਰੈਨਾ ਨੇ ਟੈਨਿਸ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਸ ਨੇ ਮਹਿਲਾ ਸਿੰਗਲਜ਼ ਦੇ ਰਾਊਂਡ ਆਫ 16 ਵਿੱਚ ਜਿੱਤ ਦਰਜ ਕੀਤੀ। ਇਸ ਦੇ ਨਾਲ ਹੀ ਅੰਕਿਤਾ ਨੇ ਕੁਆਰਟਰ ਫਾਈਨਲ ਵਿੱਚ ਥਾਂ ਬਣਾ ਲਈ ਹੈ। ਭਾਰਤ ਦੀ ਤੈਰਾਕੀ ਟੀਮ ਫਾਈਨਲ ਲਈ ਕੁਆਲੀਫਾਈ ਕਰ ਚੁੱਕੀ ਹੈ। ਭਾਰਤ ਨੇ ਹੁਣ ਤੱਕ ਕੁੱਲ 11 ਤਗਮੇ ਜਿੱਤੇ ਹਨ। ਇਸ ਵਿੱਚ 2 ਸੋਨ ਤਗਮੇ ਸ਼ਾਮਲ ਹਨ। ਭਾਰਤ ਨੇ ਮਹਿਲਾ ਕ੍ਰਿਕਟ ਅਤੇ ਨਿਸ਼ਾਨੇਬਾਜ਼ੀ ਵਿੱਚ ਸੋਨ ਤਮਗੇ ਜਿੱਤੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ