ਏਸ਼ੀਆਈ ਖੇਡਾਂ : ਭਾਰਤੀ ਪੁਰਸ਼ ਕਬੱਡੀ ਟੀਮ ਨੇ ਈਰਾਨ ਨੂੰ ਹਰਾ ਕੇ ਜਿੱਤਿਆ ਸੋਨ ਤਮਗਾ
Saturday, Oct 07, 2023 - 03:59 PM (IST)
ਸਪੋਰਟਸ ਡੈਸਕ : ਭਾਰਤੀ ਪੁਰਸ਼ ਕਬੱਡੀ ਟੀਮ ਨੇ ਏਸ਼ੀਆਈ ਖੇਡਾਂ ਦੇ ਫਾਈਨਲ 'ਚ ਈਰਾਨ ਨੂੰ ਹਰਾ ਕੇ ਸੋਨ ਤਗਮਾ ਜਿੱਤ ਲਿਆ ਹੈ। ਭਾਰਤ ਨੇ ਈਰਾਨ ਨੂੰ 33-29 ਨਾਲ ਹਰਾ ਕੇ ਖ਼ਿਤਾਬੀ ਮੈਚ ਜਿੱਤਿਆ। ਭਾਰਤੀ ਪੁਰਸ਼ ਕਬੱਡੀ ਟੀਮ ਫਾਈਨਲ ਵਿੱਚ ਚੰਗੀ ਸ਼ੁਰੂਆਤ ਨਹੀਂ ਕਰ ਸਕੀ। ਈਰਾਨ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 3-1 ਦੀ ਬੜ੍ਹਤ ਬਣਾ ਲਈ। ਇਸ ਤੋਂ ਬਾਅਦ ਸਕੋਰ 5-5 ਨਾਲ ਬਰਾਬਰ ਹੋ ਗਿਆ। ਇਸ ਤੋਂ ਬਾਅਦ ਈਰਾਨ ਨੇ ਲਗਾਤਾਰ ਅੰਕ ਬਣਾਏ ਅਤੇ 9-6 ਦੀ ਬੜ੍ਹਤ ਬਣਾ ਲਈ।
ਇਹ ਵੀ ਪੜ੍ਹੋ : ਏਸ਼ੀਆਈ ਖੇਡਾਂ 2023 : ਭਾਰਤੀ ਜੋੜੀ ਸਾਤਵਿਕ-ਚਿਰਾਗ ਨੇ ਬੈਡਮਿੰਟਨ 'ਚ ਇਤਿਹਾਸਕ ਸੋਨ ਤਮਗਾ ਜਿੱਤਿਆ
ਇਸ ਤੋਂ ਬਾਅਦ ਭਾਰਤ ਨੇ ਸ਼ਾਨਦਾਰ ਵਾਪਸੀ ਕੀਤੀ। ਅੱਧੇ ਸਮੇਂ ਤੱਕ ਭਾਰਤੀ ਟੀਮ 17-13 ਨਾਲ ਅੱਗੇ ਸੀ। ਇਸ ਤੋਂ ਬਾਅਦ ਭਾਰਤੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਅੱਗੇ ਈਰਾਨ ਦੀ ਪੂਰੀ ਟੀਮ ਆਲ ਆਊਟ ਹੋ ਗਈ। ਇਸ ਨਾਲ 2023 ਏਸ਼ੀਆਈ ਖੇਡਾਂ ਵਿੱਚ ਭਾਰਤ ਦੇ ਸੋਨ ਤਗਮੇ ਵੱਧ ਕੇ 28 ਹੋ ਗਏ ਹਨ।ਇਸ ਤੋਂ ਪਹਿਲਾਂ ਭਾਰਤੀ ਪੁਰਸ਼ ਕਬੱਡੀ ਟੀਮ ਨੇ ਸ਼ੁੱਕਰਵਾਰ ਨੂੰ ਸੈਮੀਫਾਈਨਲ ਮੈਚ ਵਿੱਚ ਕੱਟੜ ਵਿਰੋਧੀ ਪਾਕਿਸਤਾਨ ਨੂੰ 61-14 ਨਾਲ ਹਰਾ ਕੇ ਫਾਈਨਲ ਵਿੱਚ ਥਾਂ ਬਣਾਈ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ