ਸੁਨੀਲ ਸ਼ੈੱਟੀ ਦੀ ਧੀ ਆਥੀਆ ਤੇ ਕ੍ਰਿਕੇਟਰ ਕੇ. ਐੱਲ. ਰਾਹੁਲ ਦੇ ਵਿਆਹ ਦੀਆਂ ਤਿਆਰੀਆਂ ਸ਼ੁਰੂ, ਵਾਇਰਲ ਹੋਈ ਪਹਿਲੀ ਵੀਡੀਓ

01/18/2023 11:57:35 AM

ਮੁੰਬਈ (ਬਿਊਰੋ) : ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਦੀ ਧੀ ਆਥੀਆ ਸ਼ੈੱਟੀ ਪਿਛਲੇ ਕਾਫ਼ੀ ਸਮੇਂ ਤੋਂ ਭਾਰਤੀ ਕ੍ਰਿਕੇਟਰ ਕੇ. ਐੱਲ. ਰਾਹੁਲ ਨੂੰ ਡੇਟ ਕਰ ਰਹੀ ਹੈ। ਦੋਵੇਂ ਅਕਸਰ ਇਕੱਠੇ ਨਜ਼ਰ ਆਉਂਦੇ ਰਹਿੰਦੇ ਹਨ। ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਚਰਚਾ ਹੈ ਕਿ ਕੇ. ਐੱਲ. ਰਾਹੁਲ ਅਤੇ ਆਥੀਆ ਸ਼ੈੱਟੀ ਇਸ ਮਹੀਨੇ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਸੁਨੀਲ ਸ਼ੈੱਟੀ ਦੀ ਧੀ ਤੇ ਕੇ. ਐੱਲ. ਰਾਹੁਲ ਜਲਦ ਹੀ ਵਿਆਹ ਕਰਵਾਉਣ ਜਾ ਰਹੀ ਹੈ।

PunjabKesari

ਦੱਸ ਦਈਏ ਕਿ ਕੇ. ਐੱਲ. ਰਾਹੁਲ ਅਤੇ ਆਥੀਆ ਸ਼ੈੱਟੀ ਦੇ ਵਿਆਹ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ, ਜਿਸ ਲਈ ਕ੍ਰਿਕੇਟਰ ਦੇ ਘਰ ਦੀ ਸਜਾਵਟ ਸ਼ੁਰੂ ਹੋ ਗਈ ਹੈ। ਮਸ਼ਹੂਰ ਫੋਟੋਗ੍ਰਾਫਰ ਵਿਜੇਂਦਰ ਚਾਵਲਾ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ।

PunjabKesari

ਇਹ ਵੀਡੀਓ ਕੇ. ਐੱਲ. ਰਾਹੁਲ ਦੇ ਘਰ ਦਾ ਹੈ। ਵੀਡੀਓ 'ਚ ਉਨ੍ਹਾਂ ਦਾ ਘਰ ਕਾਫੀ ਸਜਿਆ ਹੋਇਆ ਨਜ਼ਰ ਆ ਰਿਹਾ ਹੈ। ਉਨ੍ਹਾਂ ਦੇ ਘਰ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਿਹਾ ਹੈ। ਕੇ. ਐੱਲ. ਰਾਹੁਲ ਅਤੇ ਆਥੀਆ ਸ਼ੈੱਟੀ ਦੇ ਪ੍ਰਸ਼ੰਸਕ ਵੀਡੀਓ ਨੂੰ ਬਹੁਤ ਪਸੰਦ ਕਰ ਰਹੇ ਹਨ ਅਤੇ ਕੁਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਵੈਡਿੰਗ ਨੂੰ ਲੈ ਕੇ ਹਾਲੇ ਤੱਕ ਦੋਵੇਂ ਪਰਿਵਾਰਾਂ ਵੱਲੋਂ ਕੋਈ ਅਧਿਕਾਰਕ ਬਿਆਨ ਨਹੀਂ ਦਿੱਤਾ ਗਿਆ ਹੈ।

PunjabKesari

ਮੀਡੀਆ ਰਿਪੋਰਟਾਂ ਮੁਤਾਬਕ ਕੇ. ਐੱਲ. ਰਾਹੁਲ ਅਤੇ ਆਥੀਆ ਸ਼ੈੱਟੀ 21 ਤੋਂ 23 ਜਨਵਰੀ ਨੂੰ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਇਸ ਸ਼ਾਨਦਾਰ ਵਿਆਹ 'ਚ ਦੋਵੇਂ ਪਰਿਵਾਰ ਵਾਲਿਆਂ ਦੇ ਮੈਂਬਰ ਅਤੇ ਕਰੀਬੀ ਦੋਸਤ ਮੌਜੂਦ ਹੋਣਗੇ।

PunjabKesari

ਜੇਕਰ ਸੂਤਰਾਂ ਦੀ ਮੰਨੀਏ ਤਾਂ ਕੇ. ਐੱਲ. ਰਾਹੁਲ ਅਤੇ ਆਥੀਆ ਸ਼ੈੱਟੀ ਹਲਦੀ, ਮਹਿੰਦੀ, ਸੰਗੀਤ ਵਰਗੇ ਸਾਰੇ ਪ੍ਰੋਗਰਾਮਾਂ ਨਾਲ ਇੱਕ ਵੱਡਾ ਦੱਖਣੀ ਭਾਰਤੀ ਵਿਆਹ ਕਰਨ ਜਾ ਰਹੇ ਹਨ। ਪਿਛਲੇ ਦਿਨੀਂ ਇਹ ਵੀ ਖ਼ਬਰ ਆਈ ਸੀ ਕਿ ਵਿਆਹ ਸੁਨੀਲ ਅਤੇ ਮਾਨਾ ਸ਼ੈੱਟੀ ਦੇ ਗ੍ਰੈਂਡ ਖੰਡਾਲਾ ਹੋਮ ਵਰਲਡ 'ਚ ਹੋਵੇਗਾ।

PunjabKesari


ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਜ਼ਰੂਰ ਦੱਸੋ।


sunita

Content Editor

Related News