ਅਥਲੀਟ ਗੁਰਅੰਮ੍ਰਿਤ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਸੰਘਰਸ਼ ’ਚ ਹੋਣਗੇ ਸ਼ਾਮਲ
Friday, Jan 08, 2021 - 01:43 PM (IST)
ਸਪੋਰਟਸ ਡੈਸਕ— ਕੇਂਦਰ ਸਰਕਾਰ ਵੱਲੋਂ ਪਾਸ ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ਦੇ ਕਿਸਾਨ ਲੰਬੇ ਸਮੇਂ ਤੋਂ ਅੰਦੋਲਨ ਕਰ ਰਹੇ ਹਨ। ਪਰ ਸਰਕਾਰ ’ਤੇ ਇਸ ਦਾ ਕੋਈ ਖ਼ਾਸ ਅਸਰ ਨਹੀਂ ਹੈ। ਕਿਸਾਨਾਂ ਨੂੰ ਪੂਰੇ ਦੇਸ਼ ’ਚੋਂ ਸਮਰਥਨ ਮਿਲ ਰਿਹਾ ਹੈ।
ਇਹ ਵੀ ਪੜ੍ਹੋ : ਚੀਤੇ ਦੀ ਚਾਲ, ਬਾਜ਼ ਦੀ ਨਜ਼ਰ ਤੇ ਜਡੇਜਾ ਦੇ ਥ੍ਰੋਅ ’ਤੇ ਸ਼ੱਕ ਨਹੀਂ ਕਰਦੇ : ਸਾਬਕਾ ਭਾਰਤੀ ਕ੍ਰਿਕਟਰ
ਕਿਸਾਨਾਂ ਨੂੰ ਸਮਰਥਨ ਦੇਣ ਲਈ ਪੰਜਾਬ ਦਾ ਅਥਲੀਟ ਗੁਰਅੰਮ੍ਰਿਤ ਵੀ ਫ਼ਿਰੋਜ਼ਪੁਰ ਤੋਂ ਦਿੱਲੀ ਲਈ ਰਵਾਨਾ ਹੋ ਗਿਆ ਹੈ। ਗੁਰਅੰਮ੍ਰਿਤ ਚਾਰ ਦਿਨ ਤਕ ਲਗਾਤਾਰ ਦੌੜ ਕੇ ਇਹ ਸਫ਼ਰ ਤੈਅ ਕਰੇਗਾ ਤੇ ਕਿਸਾਨਾਂ ਦੇ ਅੰਦੋਲਨ ’ਚ ਸ਼ਾਮਲ ਹੋਵੇਗਾ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਦੀਆਂ ਹੱਦਾਂ ’ਤੇ ਬੈਠੇ ਹਨ ਤੇ ਲਗਾਤਾਰ ਸੰਘਰਸ਼ ਕਰ ਰਹੇ ਹਨ।
ਦੱਸਣਯੋਗ ਹੈ ਕਿ ਕਿਸਾਨ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ 8ਵੇਂ ਦੌਰ ਦੀ ਗੱਲਬਾਤ ਹੋਣੀ ਹੈ। ਇਸ ਤੋਂ ਪਹਿਲਾਂ 4 ਜਨਵਰੀ ਨੂੰ ਹੋਈ ਬੈਠਕ ਦੇ ਬੇਨਤੀਜਾ ਰਹਿਣ ਤੋਂ ਬਾਅਦ ਇਹ ਬੈਠਕ ਅਹਿਮ ਹੈ। ਸਰਕਾਰ ਨੇ 30 ਦਸੰਬਰ ਨੂੰ 6ਵੇਂ ਦੌਰ ਦੀ ਗੱਲਬਾਤ 'ਚ ਕਿਸਾਨਾਂ ਦੀ ਬਿਜਲੀ ਸਬਸਿਡੀ ਅਤੇ ਪਰਾਲੀ ਸਾੜਨ ਸੰਬੰਧੀ 2 ਮੰਗਾਂ ਨੂੰ ਮੰਨ ਲਿਆ ਸੀ। ਇਸ ਤੋਂ ਪਹਿਲਾਂ ਕਿਸੇ ਵੀ ਬੈਠਕ 'ਚ ਕੋਈ ਸਫ਼ਲਤਾ ਨਹੀਂ ਮਿਲੀ ਸੀ। 8ਵੇਂ ਦੌਰ ਦੀ ਬੈਠਕ ਤੋਂ ਪਹਿਲਾਂ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੱਲ ਦੇ ਇਤਿਹਾਸਕ ਟਰੈਕਟਰ ਮਾਰਚ ਦਾ ਅਸਰ ਅੱਜ ਦੀ ਬੈਠਕ 'ਚ ਦੇਖਣ ਨੂੰ ਮਿਲੇਗਾ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।