AUS ਨੇ ਆਖਰੀ T20 ਮੈਚ 5 ਵਿਕਟਾਂ ਨਾਲ ਜਿੱਤਿਆ, ਇੰਗਲੈਂਡ ਨੇ ਸੀਰੀਜ਼ ਕੀਤੀ ਆਪਣੇ ਨਾਂ

Wednesday, Sep 09, 2020 - 03:27 AM (IST)

AUS ਨੇ ਆਖਰੀ T20 ਮੈਚ 5 ਵਿਕਟਾਂ ਨਾਲ ਜਿੱਤਿਆ, ਇੰਗਲੈਂਡ ਨੇ ਸੀਰੀਜ਼ ਕੀਤੀ ਆਪਣੇ ਨਾਂ

ਸਾਊਥੰਪਟਨ- ਇੰਗਲੈਂਡ ਤੇ ਆਸਟਰੇਲੀਆ ਵਿਚਾਲੇ 3 ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਮੰਗਲਵਾਰ ਨੂੰ ਸਾਊਥੰਪਟਨ 'ਚ ਖੇਡਿਆ ਗਿਆ। ਆਸਟਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਦੀ ਟੀਮ ਨੇ ਆਸਟਰੇਲੀਆ ਨੂੰ 146 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉੱਤਰੀ ਆਸਟਰੇਲੀਆ ਦੀ ਟੀਮ ਨੇ ਇਹ ਮੈਚ 5 ਵਿਕਟਾਂ ਨਾਲ ਜਿੱਤ ਲਿਆ। ਇਸ ਦੌਰਾਨ ਇੰਗਲੈਂਡ ਨੇ ਟੀ-20 ਸੀਰੀਜ਼ 2-1 ਨਾਲ ਆਪਣੇ ਨਾਂ ਕੀਤੀ।

PunjabKesari
ਆਸਟਰੇਲੀਆ ਤੇ ਇੰਗਲੈਂਡ ਵਿਚਾਲੇ ਹੁਣ 3 ਮੈਚਾਂ ਦੀ ਵਨ ਡੇ ਸੀਰੀਜ਼ ਖੇਡੀ ਜਾਵੇਗੀ, ਪਹਿਲਾ ਮੈਚ 11, 13 ਤੇ 16 ਸਤੰਬਰ ਨੂੰ ਮਾਨਚੈਸਟਰ 'ਚ ਹੀ ਖੇਡਿਆ ਜਾਵੇਗਾ।

PunjabKesariPunjabKesari


author

Gurdeep Singh

Content Editor

Related News