ਆਸਟ੍ਰੇਲੀਆ ਬਣਿਆ WTC 2023 ਚੈਂਪੀਅਨ, ਭਾਰਤ ਨੂੰ 209 ਦੌੜਾਂ ਨਾਲ ਹਰਾਇਆ

Sunday, Jun 11, 2023 - 05:30 PM (IST)

ਆਸਟ੍ਰੇਲੀਆ ਬਣਿਆ WTC 2023 ਚੈਂਪੀਅਨ, ਭਾਰਤ ਨੂੰ 209 ਦੌੜਾਂ ਨਾਲ ਹਰਾਇਆ

ਸਪੋਰਟਸ ਡੈਸਕ-  ਵਰਲਡ ਟੈਸਟ ਚੈਂਪੀਅਨਸ਼ਿਪ 2023 ਦੇ ਫਾਈਨਲ ਮੈਚ 'ਚ ਆਸਟ੍ਰੇਲੀਆ ਨੇ ਭਾਰਤ ਨੂੰ 209 ਦੌੜਾਂ ਨਾਲ ਹਰਾ ਕੇ ਟਰਾਫੀ ਜਿੱਤ ਲਈ ਹੈ। ਮੈਚ 'ਚ ਆਸਟ੍ਰੇਲੀਆ ਨੇ ਆਪਣੀ ਪਹਿਲੀ ਪਾਰੀ 'ਚ 469 ਦੌੜਾਂ ਬਣਾਈਆਂ ਸਨ। ਇਸ ਤੋਂ ਬਾਅਦ ਭਾਰਤੀ ਟੀਮ 296 ਦੌੜਾਂ ਦੇ ਸਿਮਟ ਗਈ। ਇਸ ਤਰ੍ਹਾਂ ਆਸਟ੍ਰੇਲੀਆ ਨੇ 173 ਦੌੜਾਂ ਦੀ ਬੜ੍ਹਤ ਬਣਾ ਲਈ ਸੀ। ਆਸਟ੍ਰੇਲੀਆ ਨੇ ਆਪਣੀ ਦੂਜੀ ਪਾਰੀ 8 ਵਿਕਟਾਂ ਗੁਆ ਕੇ 270 ਦੌੜਾਂ 'ਤੇ ਐਲਾਨੀ। ਇਸ ਤਰ੍ਹਾਂ ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ 444 ਦੌੜਾਂ ਦਾ ਟੀਚਾ ਦਿੱਤਾ।

ਇਹ ਵੀ ਪੜ੍ਹੋ : Asia cup stage 3:  ਭਾਰਤ ਤੀਰਅੰਦਾਜ਼ੀ ’ਚ 6 ਚਾਂਦੀ ਤੇ 1 ਕਾਂਸੀ ਤਮਗੇ ਨਾਲ 5ਵੇਂ ਸਥਾਨ ’ਤੇ ਰਿਹਾ 

ਟੀਚੇ ਦਾ ਪਿੱਛਾ ਕਰਨ ਆਈ ਭਾਰਤੀ ਟੀਮ ਉਮੀਦ ਮੁਤਾਬਕ ਪ੍ਰਦਰਸ਼ਨ ਨਾ ਕਰ ਸਕੀ। ਉਸ ਦੇ ਬੱਲੇਬਾਜ਼ ਵੱਡੀ ਪਾਰੀ ਖੇਡਣ 'ਚ ਅਸਫਲ ਰਹੇ। ਸਿੱਟੇ ਵਜੋਂ ਭਾਰਤ ਇਹ ਮੈਚ 209 ਦੌੜਾਂ ਦੇ ਵੱਡੇ ਫਰਕ ਨਾਲ ਹਾਰ ਗਿਆ। ਸ਼ੁਬਮਨ ਗਿੱਲ ਨੇ 18 ਦੌੜਾਂ, ਰੋਹਿਤ ਸ਼ਰਮਾ ਨੇ 43 ਦੌੜਾਂ , ਚੇਤੇਸ਼ਵਰ ਪੁਜਾਰਾ ਨੇ 27 ਦੌੜਾਂ, ਵਿਰਾਟ ਕੋਹਲੀ ਨੇ 49 ਦੌੜਾਂ, ਰਵਿੰਦਰ ਜਡੇਜਾ ਨੇ 0 ਦੌੜ, ਅਜਿੰਕ ਰਹਾਣੇ ਨੇ 46 ਦੌੜਾਂ, ਸ਼ਾਰਦੁਲ ਠਾਕੁਰ ਨੇ 0 ਦੌੜਾਂ ਬਣਾਈਆਂ। ਆਸਟ੍ਰੇਲੀਆ ਲਈ ਪੈਟ ਕਮਿੰਸ ਨੇ 1, ਸਕਾਟ ਬੋਲੈਂਡ ਨੇ 3, ਮਿਸ਼ੇਲ ਸਟਾਰਕ 2 ਤੇ ਨਾਥਨ ਲਿਓਨ ਨੇ 4 ਵਿਕਟਾਂ ਲਈਆਂ।

ਇਹ ਵੀ ਪੜ੍ਹੋ : ਅਸੀਂ ਏਸ਼ੀਆਈ ਖੇਡਾਂ ਵਿੱਚ ਉਦੋਂ ਹੀ ਹਿੱਸਾ ਲਵਾਂਗੇ ਜਦੋਂ ਸਾਰੇ ਮੁੱਦੇ ਸੁਲਝ ਜਾਣਗੇ : ਸਾਕਸ਼ੀ ਮਲਿਕ 

ਦੋਵੇਂ ਦੇਸ਼ਾਂ ਦੀਆਂ ਟੀਮਾਂ 

ਭਾਰਤੀ ਟੀਮ : ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਚੇਤੇਸ਼ਵਰ ਪੁਜਾਰਾ, ਵਿਰਾਟ ਕੋਹਲੀ, ਅਜਿੰਕਿਆ ਰਹਾਣੇ, ਸ਼੍ਰੀਕਰ ਭਰਤ (ਵਿਕਟਕੀਪਰ), ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਉਮੇਸ਼ ਯਾਦਵ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ।

ਆਸਟ੍ਰੇਲੀਆਈ ਟੀਮ : ਡੇਵਿਡ ਵਾਰਨਰ, ਉਸਮਾਨ ਖਵਾਜਾ, ਮਾਰਨਸ ਲੈਬੁਸ਼ਗਨ, ਸਟੀਵ ਸਮਿਥ, ਟ੍ਰੈਵਿਸ ਹੈੱਡ, ਕੈਮਰਨ ਗ੍ਰੀਨ, ਐਲੇਕਸ ਕੈਰੀ (ਵਿਕਟਕੀਪਰ), ਪੈਟ ਕਮਿੰਸ (ਕਪਤਾਨ), ਮਿਸ਼ੇਲ ਸਟਾਰਕ, ਨਾਥਨ ਲਿਓਨ, ਸਕਾਟ ਬੋਲੈਂਡ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


author

Tarsem Singh

Content Editor

Related News