AUS vs SL : ਆਸਟਰੇਲੀਆ ਨੇ ਸ਼੍ਰੀਲੰਕਾ ਨੂੰ 6 ਵਿਕਟਾਂ ਨਾਲ ਹਰਾਇਆ

Friday, Feb 18, 2022 - 08:22 PM (IST)

AUS vs SL : ਆਸਟਰੇਲੀਆ ਨੇ ਸ਼੍ਰੀਲੰਕਾ ਨੂੰ 6 ਵਿਕਟਾਂ ਨਾਲ ਹਰਾਇਆ

ਮੈਲਬੋਰਨ- ਵਿਕਟਕੀਪਰ ਬੱਲੇਬਾਜ਼ ਜੋਸ਼ ਇੰਗਲਿਸ਼ (40) ਦੀ ਤੂਫਾਨੀ ਪਾਰੀ ਅਤੇ ਅਨੁਭਵੀ ਆਲਰਾਊਂਡਰ ਗਲੇਨ ਮੈਕਸਵੈੱਲ (48) ਦੀ ਧਮਾਕੇਦਾਰ ਪਾਰੀ ਦੀ ਬਦੌਲਤ ਆਸਟਰੇਲੀਆ ਨੇ ਸ਼ੁੱਕਰਵਾਰ ਨੂੰ ਇੱਥੇ ਚੌਥੇ ਟੀ-20 ਕ੍ਰਿਕਟ ਮੈਚ ਵਿਚ ਸ਼੍ਰੀਲੰਕਾ ਨੂੰ ਇਕਪਾਸੜ ਅੰਦਾਜ਼ 'ਚ 6 ਵਿਕਟਾਂ ਨਾਲ ਹਰਾ ਦਿੱਤਾ। ਇਸ ਦੇ ਨਾਲ ਹੀ ਆਸਟਰੇਲੀਆ ਨੇ ਸੀਰੀਜ਼ ਵਿਚ 4-0 ਦੀ ਬੜ੍ਹਤ ਬਣਾ ਲਈ ਹੈ।

ਇਹ ਖ਼ਬਰ ਪੜ੍ਹੋ- IND v WI : ਦੂਜੇ ਟੀ20 ਮੈਚ 'ਚ ਵਿੰਡੀਜ਼ ਕਪਤਾਨ ਪੋਲਾਰਡ ਬਣਾਉਣਗੇ ਇਹ ਵੱਡਾ ਰਿਕਾਰਡ

PunjabKesari
ਆਸਟਰੇਲੀਆ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ ਮਹਿਮਾਨ ਟੀਮ ਸ਼੍ਰੀਲੰਕਾ ਨੂੰ 20 ਓਵਰਾਂ ਵਿਚ 8 ਵਿਕਟਾਂ 'ਤੇ 139 ਦੌੜਾਂ 'ਤੇ ਰੋਕ ਦਿੱਤਾ। ਜਵਾਬ ਵਿਚ ਇੰਗਲਿਸ਼ ਅਤੇ ਮੈਕਸਵੈੱਲ ਦੀ ਸ਼ਾਨਦਾਰ ਪਾਰੀਆਂ ਦੀ ਬਦੌਲਤ 18.1 ਓਵਰ ਵਿਚ 4 ਵਿਕਟਾਂ 'ਤੇ 143 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਮੈਕਸਵੈੱਲ ਨੇ 19ਵੇਂ ਓਵਰ ਦੀ ਪਹਿਲੀ ਗੇਂਦ 'ਤੇ ਡੀਪ ਮਿਡਵਿਕਟ 'ਤੇ ਚੌਕਾ ਲਗਾ ਕੇ ਮੈਚ ਜਿੱਤ ਲਿਆ। ਉਨ੍ਹਾਂ ਨੇ ਓਵਰਆਲ ਤਿੰਨ ਚੌਕਿਆਂ ਦੀ ਮਦਦ ਨਾਲ 39 ਗੇਂਦਾਂ 'ਤੇ ਅਜੇਤੂ 48 ਦੌੜਾਂ ਬਣਾਈਆਂ। ਇਸ ਦੌਰਾਨ ਇੰਗਲਿਸ਼ ਨੇ ਤਿੰਨ ਚੌਕਿਆਂ ਅਤੇ 2 ਛੱਕਿਆਂ ਦੀ ਮਦਦ ਨਾਲ 20 ਗੇਂਦਾਂ ਵਿਚ 40 ਦੌੜਾਂ ਦੀ ਤੂਫਾਨੀ ਪਾਰੀ ਖੇਡੀ। ਇਸ ਤੋਂ ਪਹਿਲਾਂ ਰਿਚਡਰਸਨ ਅਤੇ ਕੇਨ ਰਿਚਡਰਸਨ ਨੇ 2-2 ਅਤੇ ਐਸ਼ਟਨ ਐਗਰ ਅਤੇ ਐਡਮ ਜੰਪਾ ਨੇ 1-1 ਵਿਕਟ ਹਾਸਲ ਕੀਤੀ। ਮੈਕਸਵੈੱਲ ਨੂੰ ਮੈਚ ਜੇਤੂ ਪਾਰੀ ਦੇ ਲਈ 'ਪਲੇਅਰ ਆਫ ਦਿ ਮੈਚ' ਚੁਣਿਆ ਗਿਆ। ਦੋਵੇਂ ਟੀਮਾਂ ਹੁਣ ਐਤਵਾਰ ਨੂੰ ਮੈਲਬੋਰਨ ਵਿਚ ਹੀ ਸੀਰੀਜ਼ ਦਾ ਪੰਜਵਾਂ ਅਤੇ ਆਖਰੀ ਟੀ-20 ਮੈਚ ਖੇਡਣਗੀਆਂ। 

PunjabKesari

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
 


author

Gurdeep Singh

Content Editor

Related News