ਆਸਟ੍ਰੇਲੀਆਈ ਆਲਰਾਊਂਡਰ ਮਿਸ਼ੇਲ ਮਾਰਸ਼ ਜ਼ਖ਼ਮੀ, IPL ''ਚ ਖੇਡਣਾ ਸ਼ੱਕੀ

03/28/2022 3:31:41 PM

ਲਾਹੌਰ (ਭਾਸ਼ਾ)- ਆਸਟ੍ਰੇਲੀਆ ਦੇ ਆਲਰਾਊਂਡਰ ਮਿਸ਼ੇਲ ਮਾਰਸ਼ ਚੂਲ੍ਹੇ ਦੀ ਸੱਟ ਕਾਰਨ ਪਾਕਿਸਤਾਨ ਖ਼ਿਲਾਫ਼ ਆਗਾਮੀ ਵਨਡੇ ਸੀਰੀਜ਼ ਤੋਂ ਬਾਹਰ ਹੋ ਗਏ ਹਨ ਅਤੇ ਉਨ੍ਹਾਂ ਦਾ ਦਿੱਲੀ ਕੈਪੀਟਲਜ਼ ਵੱਲੋਂ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ) ਦੇ ਇਸ ਸੀਜ਼ਨ ਵਿਚ ਵੀ ਖੇਡਣਾ ਸ਼ੱਕੀ ਹੈ। ਦਿੱਲੀ ਕੈਪੀਟਲਜ਼ ਨੇ ਮਾਰਸ਼ ਨੂੰ ਆਈ.ਪੀ.ਐੱਲ. ਨੀਲਾਮੀ ਵਿਚ 6.5 ਕਰੋੜ ਰੁਪਏ ਵਿਚ ਖ਼ਰੀਦਿਆ ਸੀ। ਉਨ੍ਹਾਂ ਨੇ ਪਾਕਿਸਤਾਨ ਖ਼ਿਲਾਫ਼ ਸੀਮਤ ਓਵਰਾਂ ਦੀ ਸੀਰੀਜ਼ ਸਮਾਪਤ ਹੋਣ ਦੇ ਬਾਅਦ 6 ਅਪ੍ਰੈਲ ਨੂੰ ਦਿੱਲੀ ਦੀ ਟੀਮ ਨਾਲ ਜੁੜਨਾ ਸੀ ਪਰ ਹੁਣ ਉਨ੍ਹਾਂ ਦੀ ਮੌਜੂਦਗੀ ਸੱਟ ਦੀ ਸਥਿਤੀ 'ਤੇ ਨਿਰਭਰ ਕਰੇਗੀ।

ਇਹ ਵੀ ਪੜ੍ਹੋ: ਰਾਸ਼ਟਰੀ ਪੈਰਾ ਤੈਰਾਕੀ: ਮਹਾਰਾਸ਼ਟਰ ਬਣਿਆ ਚੈਂਪੀਅਨ, ਕਰਨਾਟਕ ਰਿਹਾ ਉਪ ਜੇਤੂ

ਆਸਟ੍ਰੇਲੀਆ ਦੇ ਵਨਡੇ ਕਪਤਾਨ ਆਰੋਨ ਫਿੰਚ ਨੇ ਸੋਮਵਾਰ ਨੂੰ ਕਿਹਾ ਕਿ ਮਾਰਸ਼ ਐਤਵਾਰ ਨੂੰ ਫੀਲਡਿੰਗ ਦਾ ਅਭਿਆਸ ਕਰਦੇ ਸਮੇਂ ਜ਼ਖ਼ਮੀ ਹੋ ਗਏ ਸਨ। ਉਨ੍ਹਾਂ ਦੀ ਸਕੈਨ ਕਰਵਾਈ ਗਈ ਹੈ ਜੋ ਜਾਂਚ ਲਈ ਭੇਜ ਦਿੱਤੀ ਗਈ ਹੈ। ਫਿੰਚ ਨੇ ਪੱਤਰਕਾਰਾਂ ਨੂੰ ਕਿਹਾ, 'ਉਸ ਦੇ (ਮਾਰਸ਼) ਚੂਲ੍ਹੇ 'ਤੇ ਸੱਟ ਲੱਗੀ ਹੈ। ਸਾਨੂੰ ਲੱਗਦਾ ਹੈ ਕਿ ਉਹ ਅਭਿਆਸ ਦੌਰਾਨ ਜ਼ਖ਼ਮੀ ਹੋ ਗਿਆ ਸੀ। ਸਾਨੂੰ ਇੰਤਜ਼ਾਰ ਕਰਨਾ ਹੋਵੇਗਾ ਅਤੇ ਦੇਖਣਾ ਹੋਵੇਗਾ ਕਿ ਉਸ ਦੀ ਸਥਿਤੀ ਕਿਹੋ ਜਿਹੀ ਹੈ ਪਰ ਜਿਸ ਤਰ੍ਹਾਂ ਉਹ ਕੱਲ੍ਹ ਸੀ, ਮੈਨੂੰ ਨਹੀਂ ਲੱਗਦਾ ਕਿ ਉਹ ਇਸ ਸੀਰੀਜ਼ 'ਚ ਖੇਡ ਸਕੇਗਾ।' ਆਸਟ੍ਰੇਲੀਆ ਅਤੇ ਪਾਕਿਸਤਾਨ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਮੰਗਲਵਾਰ ਤੋਂ ਸ਼ੁਰੂ ਹੋਵੇਗੀ। ਇਸ ਤੋਂ ਬਾਅਦ 5 ਅਪ੍ਰੈਲ ਨੂੰ ਇਕਲੌਤਾ ਟੀ-20 ਮੈਚ ਖੇਡਿਆ ਜਾਵੇਗਾ। ਮਾਰਸ਼ ਨੇ ਪਿਛਲੇ ਸਾਲ ਟੀ-20 ਅੰਤਰਰਾਸ਼ਟਰੀ ਮੈਚਾਂ ਵਿਚ 627 ਦੌੜਾਂ ਬਣਾ ਕੇ ਇਕ ਕੈਲੰਡਰ ਸਾਲ ਵਿਚ ਸਭ ਤੋਂ ਵੱਧ ਦੌੜਾਂ ਬਣਾਉਣ ਦਾ ਆਸਟ੍ਰੇਲੀਆਈ ਰਿਕਾਰਡ ਬਣਾਇਆ ਸੀ।

ਇਹ ਵੀ ਪੜ੍ਹੋ: ਹਰਭਜਨ ਸਿੰਘ ਵੱਲੋਂ 'ਆਪ' ਹਾਈਕਮਾਨ ਦਾ ਧੰਨਵਾਦ, ਕਿਹਾ-ਪੰਜਾਬ ਪ੍ਰਤੀ ਦੇਵਾਂਗਾ ਸਭ ਤੋਂ ਬਿਹਤਰ ਸੇਵਾਵਾਂ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News