ਟੀਮ ਇੰਡੀਆ ਦੀ ਜਿੱਤ ’ਤੇ ਆਸਟ੍ਰੇਲੀਆਈ ਪ੍ਰਸ਼ੰਸਕ ਨੇ ਲਾਏ ‘ਭਾਰਤ ਮਾਤਾ ਦੀ ਜੈ’ ਦੇ ਨਾਅਰੇ, ਵੇਖੋ ਵੀਡੀਓ

01/20/2021 2:09:46 PM

ਸਪੋਰਟਸ ਡੈਸਕ : ਸਲਾਮੀ ਬੱਲੇਬਾਜ਼ ਸ਼ੁਭਮਨ ਗਿਲ (91), ਟੀਮ ਇੰਡੀਆ ਦੀ ਦੀਵਾਰ ਚੇਤੇਸ਼ਵਰ ਪੁਜਾਰਾ (56) ਅਤੇ ਪ੍ਰਤਿਭਾਸ਼ਾਲੀ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ (ਨਾਬਾਦ 89) ਦੀ ਬੱਲੇਬਾਜ਼ੀ ਨਾਲ ਭਾਰਤ ਨੇ ਬ੍ਰਿਸਬੇਨ ਦੇ ਗਾਬਾ ਮੈਦਾਨ ’ਚ ਆਸਟਰੇਲੀਆ ਨੂੰ ਚੌਥੇ ਅਤੇ ਆਖ਼ਰੀ ਕ੍ਰਿਕਟ ਟੈਸਟ ਦੇ 5ਵੇਂ ਦਿਨ ਮੰਗਲਵਾਰ ਨੂੰ 3 ਵਿਕਟਾਂ ਨਾਲ ਹਰਾ ਸ਼ਾਨਦਾਰ ਜਿੱਤ ਦਰਜ ਕਰ ਲਈ। ਸੋਸ਼ਲ ਮੀਡੀਆ ’ਤੇ ਇਸ ਜਿੱਤ ਦਾ ਜ਼ਬਰਦਸਤ ਅਸਰ ਦਿਖਿਆ। ਸਭ ਤੋਂ ਵੱਡੀ ਗੱਲ ਇਹ ਹੈ ਕਿ ਭਾਰਤੀ ਟੀਮ ਨੇ ਨਾ ਸਿਰਫ਼ ਮੈਚ ਜਿੱਤਿਆ, ਸਗੋਂ ਲੋਕਾਂ ਦਾ ਦਿਲ ਵੀ ਜਿੱਤ ਲਿਆ ਹੈ।

ਇਹ ਵੀ ਪੜ੍ਹੋ: ਚੇਨਈ ਸੁਪਰ ਕਿੰਗਜ਼ ਵੱਲੋਂ ਹੁਣ ਨਹੀਂ ਖੇਡਣਗੇ ਕ੍ਰਿਕਟਰ ਹਰਭਜਨ ਸਿੰਘ, ਜਾਣੋ ਵਜ੍ਹਾ

 

ਦਰਅਸਲ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਕਾਫ਼ੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਉਸ ਵੀਡੀਓ ਵਿਚ ਇਕ ਆਸਟਰੇਲੀਆਈ ਪ੍ਰਸ਼ੰਸਕ ਸਟੇਡੀਅਮ ਵਿਚ ‘ਭਾਰਤ ਮਾਤਾ ਦੀ ਜੈ’ ਅਤੇ ‘ਵੰਦੇ ਮਾਤਰਮ’ ਦੇ ਨਾਅਰੇ ਲਗਾਉਂਦਾ ਹੋਇਆ ਨਜ਼ਰ ਆਇਆ। ਉਸ ਦੇ ਨਾਲ ਬਾਕੀ ਲੋਕ ਵੀ ਨਾਅਰੇ ਲਗਾਉਂਦੇ ਸੁਣਾਈ ਦੇ ਰਹੇ ਹਨ। ਵੇਖ਼ਦੇ ਹੀ ਵੇਖ਼ਦੇ ਇਹ ਵੀਡੀਓ ਕਾਫ਼ੀ ਵਾਇਲ ਹੋ ਚੁੱਕੀ ਹੈ ਅਤੇ ਲੋਕ ਇਸ ਨੂੰ ਕਾਫ਼ੀ ਪਸੰਦ ਵੀ ਕਰ ਰਹੇ ਹਨ।

ਇਹ ਵੀ ਪੜ੍ਹੋ: 32 ਸਾਲ ਬਾਅਦ ਗਾਬਾ ’ਚ ਹਾਰੇ 'ਕੰਗਾਰੂ', ਆਸਟ੍ਰੇਲੀਆਈ ਮੀਡੀਆ ਨੇ ਕੀਤੀ ਭਾਰਤ ਦੀ ਤਾਰੀਫ਼

 

ਦੱਸ ਦੇਈਏ ਕਿ ਭਾਰਤ ਨੇ ਪਹਿਲੀ ਵਾਰ ਬ੍ਰਿਸਬੇਨ ਵਿਚ ਟੈਸਟ ਜਿੱਤ ਹਾਸਲ ਕੀਤੀ ਅਤੇ ਚਾਰ ਮੈਚਾਂ ਦੀ ਸੀਰੀਜ਼ ਨੂੰ 2-1 ਨਾਲ ਜਿੱਤ ਲਿਆ। ਭਾਰਤ ਨੂੰ ਇਸ ਮੁਕਾਬਲੇ ਨੂੰ ਜਿੱਤਣ ਲਈ 328 ਦੌੜਾਂ ਦਾ ਟੀਚਾ ਮਿਲਿਆ ਸੀ। ਭਾਰਤ ਨੇ 97 ਓਵਰ ਵਿਚ 7 ਵਿਕਟਾਂ ’ਤੇ 329 ਦੌੜਾਂ ਬਣਾ ਕੇ ਇਤਿਹਾਸਕ ਜਿੱਤ ਦਰਜ ਕੀਤੀ ਹੈ। ਆਸਟਰੇਲੀਆ ਦੀ ਗਾਬਾ ਮੈਦਾਨ ’ਤੇ ਪਿਛਲੇ 32 ਸਾਲਾਂ ਵਿਚ ਇਹ ਪਹਿਲੀ ਹਾਰ ਹੈ, ਜਦੋਂਕਿ ਭਾਰਤ ਨੇ ਇੱਥੇ ਆਪਣੀ ਪਹਿਲੀ ਜਿੱਤ ਦਰਜ ਕੀਤੀ ਹੈ। 

ਇਹ ਵੀ ਪੜ੍ਹੋ: ਮੁੜ 49 ਹਜ਼ਾਰੀ ਹੋਇਆ ਸੋਨਾ, ਇਸ ਸਾਲ ਪਾਰ ਕਰ ਸਕਦੈ ਇਹ ਅੰਕੜਾ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News