ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਖਵਾਜ਼ਾ ਦੇ ਸਾਹਸ ਦੀ ਕੀਤੀ ਸ਼ਲਾਘਾ

Tuesday, Jan 02, 2024 - 05:38 PM (IST)

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਖਵਾਜ਼ਾ ਦੇ ਸਾਹਸ ਦੀ ਕੀਤੀ ਸ਼ਲਾਘਾ

ਮੈਲਬੌਰਨ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਫਿਲਸਤੀਨ ਅਤੇ ਇਜ਼ਰਾਈਲ ਵਿਚਾਲੇ ਚੱਲ ਰਹੇ ਯੁੱਧ ਦੇ ਪੀੜਤਾਂ ਨਾਲ ਇਕਜੁੱਟਤਾ ਦਿਖਾਉਣ ਤੋਂ ਬਾਅਦ ਆਈਸੀਸੀ ਦਾ ਸਾਹਮਣਾ ਕਰਨ ਵਿਚ ਕ੍ਰਿਕਟਰ ਉਸਮਾਨ ਖਵਾਜਾ ਦੀ ਹਿੰਮਤ ਦੀ ਸ਼ਲਾਘਾ ਕੀਤੀ ਹੈ।
ਪਾਕਿਸਤਾਨ ਦੇ ਖਿਲਾਫ ਟੈਸਟ ਸੀਰੀਜ਼ ਦੌਰਾਨ ਬਰਾਬਰੀ ਅਤੇ ਆਜ਼ਾਦੀ ਦਾ ਸੰਦੇਸ਼ ਦੇਣ ਲਈ ਆਪਣੇ ਜੁੱਤੀਆਂ 'ਤੇ ਕਬੂਤਰ ਅਤੇ ਜੈਤੂਨ ਦੀ ਸ਼ਾਖਾ ਦੇ ਲੋਗੋ ਦੀ ਵਰਤੋਂ ਕਰਨ ਦੀ ਖਵਾਜਾ ਦੀ ਬੇਨਤੀ ਨੂੰ ਆਈਸੀਸੀ ਨੇ ਰੱਦ ਕਰ ਦਿੱਤਾ ਸੀ। ਖਵਾਜਾ ਨੇ ਪਰਥ ਟੈਸਟ ਦੌਰਾਨ ਆਪਣੀ ਬਾਂਹ 'ਤੇ ਕਾਲੀ ਪੱਟੀ ਬੰਨ੍ਹੀ ਸੀ ਅਤੇ ਇਸ ਲਈ ਆਈਸੀਸੀ ਨੇ ਉਨ੍ਹਾਂ ਨੂੰ ਫਟਕਾਰ ਲਗਾਈ ਸੀ।

ਇਹ ਵੀ ਪੜ੍ਹੋ- ਜਮਸ਼ੇਦਪੁਰ FC ਨੇ ਖਾਲਿਦ ਜਮੀਲ ਨੂੰ ਮੁੱਖ ਕੋਚ ਕੀਤਾ ਨਿਯੁਕਤ
ਅਲਬਾਨੀਜ਼ ਨੇ ਸਿਡਨੀ ਟੈਸਟ ਤੋਂ ਪਹਿਲਾਂ ਆਸਟ੍ਰੇਲੀਆ ਅਤੇ ਪਾਕਿਸਤਾਨ ਦੀਆਂ ਟੀਮਾਂ ਨੂੰ ਸੰਬੋਧਨ ਦੌਰਾਨ ਕਿਹਾ, ''ਮੈਂ ਮਨੁੱਖੀ ਕਦਰਾਂ-ਕੀਮਤਾਂ ਲਈ ਖੜ੍ਹੇ ਹੋਣ ਦੀ ਹਿੰਮਤ ਦਿਖਾਉਣ ਲਈ ਖਵਾਜਾ ਨੂੰ ਵਧਾਈ ਦਿੰਦਾ ਹਾਂ।
ਉਨ੍ਹਾਂ ਨੇ ਕਿਹਾ, "ਉਸ ਨੇ ਹਿੰਮਤ ਦਿਖਾਈ ਹੈ ਅਤੇ ਟੀਮ ਨੇ ਉਨ੍ਹਾਂ ਦਾ ਸਮਰਥਨ ਕੀਤਾ ਹੈ, ਜੋ ਕਿ ਬਹੁਤ ਚੰਗੀ ਗੱਲ ਹੈ।"

ਇਹ ਵੀ ਪੜ੍ਹੋ- ਓਲੰਪਿਕ ਕੁਆਲੀਫਾਇਰ ਲਈ ਭਾਰਤੀ ਮਹਿਲਾ ਹਾਕੀ ਟੀਮ ਦੀ ਕਪਤਾਨ ਹੋਵੇਗੀ ਸਵਿਤਾ ਪੂਨੀਆ
ਪਿਛਲੇ ਹਫਤੇ ਆਸਟ੍ਰੇਲੀਆਈ ਕਪਤਾਨ ਪੈਟ ਕਮਿੰਸ ਨੇ ਉਨ੍ਹਾਂ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਗਾਜ਼ਾ ਵਿੱਚ ਮਨੁੱਖੀ ਅਧਿਕਾਰਾਂ ਦੇ ਸੰਕਟ ਵੱਲ ਇਸ਼ਾਰਾ ਕਰਨ ਦੀ ਖਵਾਜਾ ਦੀ ਕੋਸ਼ਿਸ਼ ਅਪਮਾਨਜਨਕ ਨਹੀਂ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Aarti dhillon

Content Editor

Related News