ਆਸਟ੍ਰੇਲੀਆਈ ਮਹਿਲਾ ਟੀਮ ਨੇ ਇੰਗਲੈਂਡ ਨੂੰ 57 ਦੌੜਾਂ ਨਾਲ ਹਰਾਇਆ
Tuesday, Jan 21, 2025 - 04:40 PM (IST)
ਸਿਡਨੀ– ਬੇਥ ਮੂਨੀ (75) ਦੇ ਅਰਧ ਸੈਂਕੜੇ ਤੋਂ ਬਾਅਦ ਜਾਰਜੀਆ ਵੇਅਰਹੈਮ (3ਵਿਕਟਾਂ) ਤੇ ਅਲਾਨਾ ਕਿੰਗ (2 ਵਿਕਟਾਂ) ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਆਸਟ੍ਰੇਲੀਆ ਦੀ ਮਹਿਲਾ ਟੀਮ ਨੇ ਸੋਮਵਾਰ ਨੂੰ ਪਹਿਲੇ ਟੀ-20 ਮੁਕਾਬਲੇ ਵਿਚ ਇੰਗਲੈਂਡ ਨੂੰ 57 ਦੌੜਾਂ ਨਾਲ ਹਰਾ ਦਿੱਤਾ। ਇਸ ਦੇ ਨਾਲ ਹੀ ਆਸਟ੍ਰੇਲੀਆ ਨੇ 3 ਮੈਚਾਂ ਦੀ ਸੀਰੀਜ਼ ਵਿਚ 1-0 ਨਾਲ ਬੜ੍ਹਤ ਬਣਾ ਲਈ।
199 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਇੰਗਲੈਂਡ ਦੀ ਸ਼ੁਰੂਆਤ ਬੇਹੱਦ ਖਰਾਬ ਰਹੀ ਤੇ ਉਸਦੀ ਪੂਰੀ ਟੀਮ 16 ਓਵਰਾਂ ਵਿਚ 141 ਦੇ ਸਕੋਰ ’ਤੇ ਢੇਰ ਹੋ ਕੇ 57 ਦੌੜਾਂ ਨਾਲ ਮੁਕਾਬਲਾ ਹਾਰ ਗਈ। ਆਸਟ੍ਰੇਲੀਆ ਦੀ ਟੀਮ ਨੇ ਨਿਰਧਾਰਿਤ 20 ਓਵਰਾਂ ਵਿਚ 7 ਵਿਕਟਾਂ ’ਤੇ 198 ਦੌੜਾਂ ਦਾ ਸਕੋਰ ਖੜ੍ਹਾ ਕੀਤਾ ਸੀ।