ਆਸਟ੍ਰੇਲੀਆ ਦੀ ਮਹਿਲਾ ਟੀਮ ਨੇ ਭਾਰਤੀ ਟੀਮ ਨੂੰ 6 ਵਿਕਟਾਂ ਨਾਲ ਹਰਾਇਆ, ਲੜੀ 'ਚ ਕੀਤੀ 1-1 ਨਾਲ ਬਰਾਬਰੀ

Sunday, Jan 07, 2024 - 10:53 PM (IST)

ਸਪੋਰਟਸ ਡੈਸਕ- ਮੁੰਬਈ ਦੇ ਡੀ.ਵਾਈ. ਪਾਟਿਲ ਸਟੇਡੀਅਮ ਵਿਖੇ ਭਾਰਤ ਅਤੇ ਆਸਟ੍ਰੇਲੀਆ ਦੀਆਂ ਮਹਿਲਾ ਕ੍ਰਿਕਟ ਟੀਮਾਂ ਵਿਚਾਲੇ ਖੇਡੇ ਗਏ ਟੀ-20 ਮੁਕਾਬਲੇ 'ਚ ਆਸਟ੍ਰੇਲੀਆ ਨੇ ਭਾਰਤੀ ਮਹਿਲਾ ਟੀਮ ਨੂੰ 6 ਵਿਕਟਾਂ ਨਾਲ ਹਰਾ ਕੇ ਆਸਾਨ ਜਿੱਤ ਦਰਜ ਕਰ ਲਈ ਹੈ। 

ਆਸਟ੍ਰੇਲੀਆ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਕੀਤਾ, ਜਿਸ ਤੋਂ ਬਾਅਦ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ ਦੀਪਤੀ ਸ਼ਰਮਾ ਦੀਆਂ 30 ਦੌੜਾਂ, ਰਿਚਾ ਘੋਸ਼ ਅਤੇ ਸਮ੍ਰਿਤੀ ਮੰਦਾਨਾ ਦੀਆਂ 23-23 ਦੌੜਾਂ ਦੀ ਬਦੌਲਤ 20 ਓਵਰਾਂ 'ਚ 8 ਵਿਕਟਾਂ ਗੁਆ ਕੇ ਸਿਰਫ਼ 130 ਦੌੜਾਂ ਹੀ ਬਣਾ ਸਕੀ। ਭਾਰਤ ਵੱਲੋਂ ਹੋਰ ਕੋਈ ਬੱਲੇਬਾਜ਼ ਟਿਕ ਕੇ ਨਹੀਂ ਖੇਡ ਸਕੀ। 

ਇਹ ਵੀ ਪੜ੍ਹੋ- ਇੰਡੀਅਨ ਨੈਸ਼ਨਲ ਕਾਂਗਰਸ ਨੇ ਦੇਸ਼ ਭਰ ਦੇ ਹਲਕਿਆਂ ਲਈ ਕੋਆਰਡੀਨੇਟਰ ਕੀਤੇ ਨਿਯੁਕਤ, ਦੇਖੋ ਪੂਰੀ ਸੂਚੀ

131 ਦੌੜਾਂ ਦੇ ਛੋਟੇ ਟੀਚੇ ਦਾ ਪਿੱਛਾ ਕਰਨ ਉਤਰੀ ਆਸਟ੍ਰੇਲੀਆ ਨੇ ਓਪਨਿੰਗ ਜੋੜੀ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਐਲਿਸ ਪੈਰੀ ਦੀਆਂ 34 ਦੌੜਾਂ ਦੀ ਬਦੌਲਤ ਇਹ ਟੀਚਾ ਸਿਰਫ਼ 4 ਵਿਕਟਾਂ ਗੁਆ ਕੇ 19 ਓਵਰਾਂ 'ਚ ਹੀ ਹਾਸਲ ਕਰ ਲਿਆ। ਇਸ ਜਿੱਤ ਨਾਲ ਆਸਟ੍ਰੇਲੀਆ ਨੇ 3 ਟੀ-20 ਮੈਚਾਂ ਦੀ ਲੜੀ 'ਚ 1-1 ਨਾਲ ਬਰਾਬਰੀ ਕਰ ਲਈ ਹੈ। ਹੁਣ ਲੜੀ ਦਾ ਆਖ਼ਰੀ ਤੇ ਫੈਸਲਾਕੁੰਨ ਮੁਕਾਬਲਾ 9 ਜਨਵਰੀ ਨੂੰ ਖੇਡਿਆ ਜਾਵੇਗਾ।

ਇਹ ਵੀ ਪੜ੍ਹੋ- ਤਲਾਕ ਤੋਂ ਬਾਅਦ ਸਮਝੌਤਾ ਕਰਨ ਤੋਂ ਪਤਨੀ ਨੇ ਕੀਤਾ ਇਨਕਾਰ ਤਾਂ ਪਤੀ ਬਣ ਗਿਆ ਹੈਵਾਨ, ਚੁੱਕਿਆ ਬੇਹੱਦ ਖ਼ੌਫ਼ਨਾਕ ਕਦਮ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harpreet SIngh

Content Editor

Related News