IPL ਤੋਂ ਪਹਿਲਾਂ ਦਿੱਲੀ ਕੈਪੀਟਲਸ ਨੂੰ ਵੱਡਾ ਝਟਕਾ, ਅਕਸ਼ਰ ਪਟੇਲ ਪਾਏ ਗਏ ਕੋਰੋਨਾ ਪਾਜ਼ੇਟਿਵ

04/03/2021 3:21:31 PM

ਸਪੋਰਟਸ ਡੈਸਕ— ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) 2021 ਦੀ ਸ਼ੁਰੂਆਤ ਤੋਂ ਪਹਿਲਾਂ ਦਿੱਲੀ ਕੈਪੀਟਲਸ ਨੂੰ ਝਟਕਾ ਲੱਗਾ ਹੈ। ਉਸ ਦੇ ਨੌਜਵਾਨ ਆਲਰਾਊਂਡਰ ਅਕਸ਼ਰ ਪਟੇਲ ਕੋਵਿਡ-19 ਵਾਇਰਸ ਤੋਂ ਪਾਜ਼ੇਟਿਵ ਪਾਏ ਗਏ ਹਨ। ਇਸ ਲੀਗ ਦੇ 14ਵੇਂ ਸੀਜ਼ਨ ਦੀ ਸ਼ੁਰੂਆਤ ’ਚ ਸਿਰਫ਼ 7 ਦਿਨ ਹੀ ਬਾਕੀ ਹਨ ਤੇ ਇਸ ਤੋਂ ਪਹਿਲਾਂ ਉਸ ਦੇ ਇਸ ਯੁਵਾ ਖਿਡਾਰੀ ਨੂੰ ਕੋਰੋਨਾ ਹੋ ਗਿਆ ਹੈ। ਆਈ. ਪੀ. ਐੱਲ. ਦੀ ਸ਼ੁਰੂਆਤ ਤੋਂ ਪਹਿਲਾਂ ਹੀ ਦਿੱਲੀ ਨੂੰ ਇਸ ਵਾਰ ਆਪਣੇ ਕਪਤਾਨ ਸ਼੍ਰੇਅਸ ਅਈਅਰ ਦੇ ਰੂਪ ’ਚ ਵੱਡਾ ਝਟਕਾ ਲੱਗਾ ਸੀ ਜੋ ਮੋਢੇ ਦੀ ਸੱਟ ਦੇ ਚਲਦੇ ਇਸ ਪੂਰੇ ਸੀਜ਼ਨ ਤੋਂ ਬਾਹਰ ਹੋ ਗਏ ਸਨ। ਇਸ ਤੋਂ ਬਾਅਦ ਹੁਣ ਅਕਸ਼ਰ ਸ਼ੁਰੂਆਤੀ ਮੈਚਾਂ ਤੋਂ ਬਾਹਰ ਰਹਿਣਗੇ।
ਇਹ ਵੀ ਪੜ੍ਹੋ : T-20 WC : BCCI ਨੇ ICC ਨੂੰ ਪਾਕਿ ਟੀਮ ਦੇ ਭਾਰਤ ’ਚ ਖੇਡਣ ਬਾਰੇ ਦਿੱਤਾ ਜਵਾਬ, ਜਾਣੋ ਕੀ ਕਿਹਾ

ਦਿੱਲੀ ਨੂੰ ਆਪਣਾ ਪਹਿਲਾ ਮੈਚ ਸ਼ਨੀਵਾਰ ਨੂੰ ਮੁੰਬਈ ’ਚ ਚੇਨਈ ਸੁਪਰਕਿੰਗਜ਼ ਦੇ ਖ਼ਿਲਾਫ਼ ਖੇਡਣਾ ਹੈ। ਸਮਾਚਾਰ ਏਜੰਸੀ ਏ. ਐੱਨ. ਆਈ. ਦੀ ਰਿਪੋਰਟ ਮੁਤਾਬਕ, ਦਿੱਲੀ ਦੀ ਟੀਮ ਨਾਲ ਜੁੜੇ ਸੂਤਰਾਂ ਨੇ ਪੁਸ਼ਟੀ ਕੀਤੀ ਹੈ ਕਿ ਅਕਸ਼ਰ ਦਾ ਕੋਰੋਨਾ ਟੈਸਟ ਪਾਜ਼ੇਟਿਵ ਆਇਆ ਹੈ ਤੇ ਉਹ ਫ਼ਿਲਹਾਲ ਇਕਾਂਤਵਾਸ ’ਚ ਹਨ। ਸਾਰੀਆਂ ਜ਼ਰੂਰੀ ਪ੍ਰੋਟੋਕਾਲਸ ਦੀ ਪਾਲਣਾ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਅਕਸ਼ਰ ਪਟੇਲ ਆਈ. ਪੀ. ਐੱਲ. 2021 ਦੇ ਦੂਜੇ ਅਜਿਹੇ ਖਿਡਾਰੀ ਹਨ ਜਿਨ੍ਹਾਂ ਨੂੰ ਕੋਰੋਨਾ ਹੋਇਆ ਹੈ। ਇਸ ਤੋਂ ਪਹਿਲਾਂ ਕੇ. ਕੇ. ਆਰ. (ਕੋਲਕਾਤਾ ਨਾਈਟ ਰਾਈਡਰਜ਼) ਦੇ ਨੀਤੀਸ਼ ਰਾਣਾ ਪਾਜ਼ੇਟਿਵ ਪਾਏ ਗਏ ਸਨ। ਪਰ ਹੁਣ ਉਹ ਠੀਕ ਹਨ ਤੇ ਉਨ੍ਹਾਂ ਦੇ ਕੋਰੋਨਾ ਟੈਸਟ ਦੀ ਰਿਪੋਰਟ ਵੀ ਨੈਗੇਟਿਵ ਆਈ ਹੈ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ। 


Tarsem Singh

Content Editor

Related News