ਬਾਬਰ ਆਜ਼ਮ ਨੇ ਤੋੜਿਆ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ 32 ਸਾਲ ਪੁਰਾਣਾ ਰਿਕਾਰਡ

04/01/2022 1:40:47 PM

ਲਾਹੌਰ (ਵਾਰਤਾ)- ਪਾਕਿਸਤਾਨ ਕ੍ਰਿਕਟ ਟੀਮ ਦੇ ਕਪਤਾਨ ਬਾਬਰ ਆਜ਼ਮ ਨੇ ਵੀਰਵਾਰ ਨੂੰ ਇੱਥੇ ਆਸਟ੍ਰੇਲੀਆ ਖ਼ਿਲਾਫ਼ ਦੂਜੇ ਵਨਡੇ ਮੈਚ 'ਚ ਸਾਬਕਾ ਕ੍ਰਿਕਟਰ ਅਤੇ ਪਾਕਿਸਤਾਨ ਦੇ ਮੌਜੂਦਾ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਰਿਕਾਰਡ ਤੋੜ ਦਿੱਤਾ। ਲਾਹੌਰ ਦੇ ਗੱਦਾਫੀ ਸਟੇਡੀਅਮ 'ਚ ਖੇਡੇ ਗਏ ਇਸ ਮੈਚ 'ਚ ਬਾਬਰ ਨੇ 83 ਗੇਂਦਾਂ 'ਤੇ 114 ਦੌੜਾਂ ਦੀ ਸੈਂਕੜੇ ਦੀ ਪਾਰੀ ਖੇਡ ਕੇ 32 ਸਾਲ ਪੁਰਾਣਾ ਰਿਕਾਰਡ ਤੋੜ ਦਿੱਤਾ।

ਇਹ ਵੀ ਪੜ੍ਹੋ: ਮਾਣ ਵਾਲੀ ਗੱਲ, ਭਾਰਤੀ ਮੂਲ ਦੀ ਵਿਦਿਆਰਥਣ ਦੀ ਕਲਾਕ੍ਰਿਤੀ ਅਮਰੀਕੀ ਸੰਸਦ ਭਵਨ 'ਚ ਹੋਵੇਗੀ ਪ੍ਰਦਰਸ਼ਿਤ

ਦਰਅਸਲ 'ਚ ਕ੍ਰਿਕਟ ਦੇ ਇਤਿਹਾਸ 'ਚ ਆਸਟ੍ਰੇਲੀਆ ਦੇ ਖ਼ਿਲਾਫ਼ ਪਾਕਿਸਤਾਨ ਦੇ ਕਿਸੇ ਵੀ ਕਪਤਾਨ ਦਾ ਇਹ ਸਭ ਤੋਂ ਵੱਡਾ ਵਨਡੇ ਸਕੋਰ ਹੈ। ਇਸ ਤੋਂ ਪਹਿਲਾਂ ਇਮਰਾਨ ਖਾਨ ਨੇ 1990 'ਚ ਬ੍ਰਿਸਬੇਨ 'ਚ ਆਸਟ੍ਰੇਲੀਆ ਖ਼ਿਲਾਫ਼ ਬਤੌਰ ਕਪਤਾਨ 82 ਦੌੜਾਂ ਬਣਾਈਆਂ ਸਨ। ਉਸ ਦੇ ਬਾਅਦ ਤੋਂ ਹੁਣ ਬਾਬਰ ਨੇ ਬਤੌਰ ਕਪਤਾਨ ਆਸਟਰੇਲੀਆ ਦੇ ਖ਼ਿਲਾਫ਼ ਸਭ ਤੋਂ ਵੱਧ ਵਨਡੇ ਸਕੋਰ ਬਣਾਇਆ ਹੈ।

ਇਹ ਵੀ ਪੜ੍ਹੋ: ਸ੍ਰੀਲੰਕਾ 'ਚ ਆਰਥਿਕ ਸੰਕਟ ਤੋਂ ਭੜਕੇ ਲੋਕਾਂ ਨੇ ਘੇਰੀ ਰਾਸ਼ਟਰਪਤੀ ਦੀ ਰਿਹਾਇਸ਼, ਬੱਸ ਨੂੰ ਲਾਈ ਅੱਗ

ਜ਼ਿਕਰਯੋਗ ਹੈ ਕਿ ਬਾਬਰ ਅਤੇ ਇਮਾਮ-ਉਲ-ਹੱਕ ਦੇ ਸ਼ਾਨਦਾਰ ਸੈਂਕੜਿਆਂ ਦੀ ਬਦੌਲਤ ਪਾਕਿਸਤਾਨ ਨੇ ਦੂਜੇ ਵਨਡੇ 'ਚ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ 3 ਮੈਚਾਂ ਦੀ ਸੀਰੀਜ਼ 1-1 ਨਾਲ ਬਰਾਬਰ ਕਰ ਲਈ ਹੈ। ਤੀਜਾ ਵਨਡੇ ਅਤੇ ਫੈਸਲਾਕੁੰਨ ਮੈਚ 2 ਅਪ੍ਰੈਲ ਨੂੰ ਖੇਡਿਆ ਜਾਵੇਗਾ।

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News