ਚੈਂਪੀਅਨਸ ਟਰਾਫੀ ਤੋਂ ਪਹਿਲਾਂ ਪਾਕਿਸਤਾਨ ਨੂੰ ਵੱਡਾ ਝਟਕਾ, ਬਾਬਰ ਆਜ਼ਮ ਨੇ ਛੱਡੀ ਕਪਤਾਨੀ
Wednesday, Oct 02, 2024 - 04:00 AM (IST)
ਸਪੋਰਟਸ ਡੈਸਕ - ਚੈਂਪੀਅਨਸ ਟਰਾਫੀ ਤੋਂ ਪਹਿਲਾਂ ਪਾਕਿਸਤਾਨ ਨੂੰ ਵੱਡਾ ਝਟਕਾ ਲੱਗਾ ਹੈ। ਬਾਬਰ ਆਜ਼ਮ ਨੇ ਪਾਕਿਸਤਾਨ ਕ੍ਰਿਕਟ ਟੀਮ ਦੀ ਕਪਤਾਨੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਆਪਣੇ ਇਸ ਫੈਸਲੇ ਦੀ ਜਾਣਕਾਰੀ ਦਿੱਤੀ ਹੈ। ਬਾਬਰ ਨੇ ਕਿਹਾ ਕਿ ਕਪਤਾਨੀ ਦਾ ਤਜਰਬਾ ਬਹੁਤ ਸ਼ਾਨਦਾਰ ਰਿਹਾ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ। ਬਾਬਰ ਨੇ ਕਿਹਾ ਕਿ ਮੈਂ ਤੁਹਾਡੇ ਅਟੁੱਟ ਸਮਰਥਨ ਅਤੇ ਮੇਰੇ ਵਿੱਚ ਵਿਸ਼ਵਾਸ ਲਈ ਧੰਨਵਾਦੀ ਹਾਂ, ਤੁਹਾਡਾ ਉਤਸ਼ਾਹ ਮੇਰੇ ਲਈ ਬਹੁਤ ਮਾਇਨੇ ਰੱਖਦਾ ਹੈ।
ਬਾਬਰ ਆਜ਼ਮ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵਿੱਚ ਲਿਖਿਆ: ਪਿਆਰੇ ਪ੍ਰਸ਼ੰਸਕ, ਅੱਜ ਮੈਂ ਤੁਹਾਡੇ ਨਾਲ ਇੱਕ ਖਬਰ ਸਾਂਝੀ ਕਰ ਰਿਹਾ ਹਾਂ ਕਿ ਪਿਛਲੇ ਮਹੀਨੇ ਪਾਕਿਸਤਾਨ ਕ੍ਰਿਕਟ ਬੋਰਡ ਅਤੇ ਟੀਮ ਪ੍ਰਬੰਧਨ ਨੂੰ ਦਿੱਤੀ ਗਈ ਸੂਚਨਾ ਤੋਂ ਬਾਅਦ, ਮੈਂ ਪਾਕਿਸਤਾਨ ਪੁਰਸ਼ ਕ੍ਰਿਕਟ ਟੀਮ ਦੀ ਕਪਤਾਨੀ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ। ਕੀਤਾ ਹੈ। ਇਸ ਟੀਮ ਦੀ ਅਗਵਾਈ ਕਰਨਾ ਮੇਰੇ ਲਈ ਸਨਮਾਨ ਦੀ ਗੱਲ ਹੈ, ਪਰ ਹੁਣ ਸਮਾਂ ਆ ਗਿਆ ਹੈ ਕਿ ਮੈਂ ਅਹੁਦਾ ਛੱਡ ਕੇ ਆਪਣੀ ਭੂਮਿਕਾ 'ਤੇ ਧਿਆਨ ਕੇਂਦਰਿਤ ਕਰਾਂ।
ਬਾਬਰ ਨੇ ਕਿਹਾ ਕਿ ਕਪਤਾਨੀ ਇੱਕ ਲਾਭਦਾਇਕ ਅਨੁਭਵ ਰਿਹਾ ਹੈ, ਪਰ ਇਸ ਨੇ ਕੰਮ ਦਾ ਬੋਝ ਵੀ ਵਧਾਇਆ ਹੈ। ਮੈਂ ਆਪਣੇ ਪ੍ਰਦਰਸ਼ਨ ਨੂੰ ਪਹਿਲ ਦੇਣਾ ਚਾਹੁੰਦਾ ਹਾਂ। ਮੈਂ ਆਪਣੀ ਬੱਲੇਬਾਜ਼ੀ ਦਾ ਮਜ਼ਾ ਲੈਣਾ ਚਾਹੁੰਦਾ ਹਾਂ ਅਤੇ ਆਪਣੇ ਪਰਿਵਾਰ ਨਾਲ ਵਧੀਆ ਸਮਾਂ ਬਿਤਾਉਣਾ ਚਾਹੁੰਦਾ ਹਾਂ, ਜਿਸ ਨਾਲ ਮੈਨੂੰ ਖੁਸ਼ੀ ਮਿਲਦੀ ਹੈ।
ਬਾਬਰ ਆਜ਼ਮ ਨੇ ਲਿਖਿਆ ਕਿ ਕਪਤਾਨੀ ਦਾ ਅਹੁਦਾ ਛੱਡਣ ਨਾਲ ਮੈਨੂੰ ਅੱਗੇ ਵਧਣ ਲਈ ਸਪੱਸ਼ਟਤਾ ਮਿਲੇਗੀ ਅਤੇ ਮੈਂ ਆਪਣੀ ਖੇਡ ਅਤੇ ਨਿੱਜੀ ਵਿਕਾਸ 'ਤੇ ਜ਼ਿਆਦਾ ਧਿਆਨ ਦੇ ਸਕਾਂਗਾ। ਉਨ੍ਹਾਂ ਲਿਖਿਆ ਕਿ ਮੈਂ ਤੁਹਾਡੇ ਅਟੁੱਟ ਸਮਰਥਨ ਅਤੇ ਮੇਰੇ ਵਿੱਚ ਵਿਸ਼ਵਾਸ ਲਈ ਧੰਨਵਾਦੀ ਹਾਂ, ਤੁਹਾਡਾ ਉਤਸ਼ਾਹ ਮੇਰੇ ਲਈ ਬਹੁਤ ਮਾਇਨੇ ਰੱਖਦਾ ਹੈ।