ਬਿਹਤਰ ਇਹ ਹੀ ਹੋਵੇਗਾ ਕਿ ਓਲੰਪਿਕ ਨੂੰ ਮੁਲਤਵੀ ਕੀਤਾ ਜਾਵੇ : ਗੋਪੀਚੰਦ

3/20/2020 12:21:14 PM

ਸਪੋਰਟਸ ਡੈਸਕ (ਭਾਸ਼ਾ)— ਭਾਰਤੀ ਬੈਡਮਿੰਟਨ ਟੀਮ ਦੇ ਮੁੱਖ ਕੋਚ ਪੁਲੇਲਾ ਗੋਪੀਚੰਦ ਦਾ ਮੰਨਣਾ ਹੈ ਕਿ ਕੋਵਿਡ-19 ਦੇ ਕਾਰਨ ਵਿਸ਼ਵ ਅਜੇ ਜਿਸ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਉਸ ਨੂੰ ਦੇਖਦੇ ਹੋਏ ਟੋਕੀਓ ਓਲੰਪਿਕ ਖੇਡਾਂ ਮੁਲਤਵੀ ਕਰ ਦੇਣੀਆਂ ਚਾਹੀਦੀਆਂ ਹਨ ਕਿਉਂਕਿ ਇਸ ਮਹਾਮਾਰੀ ਦੇ ਕਾਰਨ ਦੁਨੀਆ ਭਰ ਦੀਆਂ ਪ੍ਰਮੁੱਖ ਖੇਡ ਪ੍ਰਤੀਯੋਗਿਤਾਵਾਂ ਟਾਲ ਦਿੱਤੀਆਂ ਹਨ ਜਾਂ ਉਨ੍ਹਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਮਹਾਮਾਰੀ ਦੇ ਕਾਰਨ ਦੁਨੀਆ ਭਰ 'ਚ ਹੁਣ ਤਕ 8000 ਲੋਕਾਂ ਦੀ ਜਾਨ ਗਈ ਹੈ, ਜਦਕਿ ਦੋ ਲੱਖ ਤੋਂ ਵੱਧ ਲੋਕ ਇਸ ਤੋਂ ਪੀੜਤ ਹਨ।PunjabKesari

ਗੋਪੀਚੰਦ ਨੇ ਕਿਹਾ, ‘‘ਮੈਨੂੰ ਓਲੰਪਿਕ ਨੂੰ ਲੈ ਕੇ ਸ਼ੱਕ ਹੈ। ਇਸਦੇ ਆਯੋਜਨ ਵਿਚ ਹੁਣ ਜ਼ਿਆਦਾ ਸਮਾਂ ਨਹੀਂ ਬਚਿਆ ਹੈ। ਤਿਆਰੀਆਂ ਹੁਣ ਤੋਂ ਸ਼ੁਰੂ ਹੋਣੀਆਂ ਚਾਹਦੀਆਂ ਸਨ। ਇਸ ਲਈ ਆਈ. ਓ. ਸੀ.  ਨੂੰ ਅਜੇ ਫੈਸਲਾ ਕਰਨਾ ਹੋਵੇਗਾ, ਜਿਸ ਨਾਲ ਹਰ ਕੋਈ ਸੁੱੱਖ ਦਾ ਲੈ ਸਕੇ।’’ ਉਸ ਨੇ ਕਿਹਾ, ‘‘ਮੇਰਾ ਮੰਨਣਾ ਹੈ ਕਿ ਮੌਜੂਦਾ ਹਾਲਾਤ 'ਚ ਸਾਰੀ ਦੁਨੀਆ ਆਪਣੇ ਨਾਗਰਿਕਾਂ ਦੀ ਸਿਹਤ ਅਤੇ ਸੁਰੱਖਿਆ ਦੇ ਬਾਰੇ 'ਚ ਸੋਚ ਰਹੀ ਹੈ, ਇਸ ਲਈ ਹਾਲਾਤ ਨੂੰ ਧਿਆਨ 'ਚ ਰੱਖਦੇ ਹੋਏ ਓਲੰਪਿਕ ਖੇਡਾਂ ਨੂੰ ਮੁਲਤਵੀ ਕਰਨਾ ਹੀ ਬਿਹਤਰ ਹੋਵੇਗਾ।’’ ਵਿਸ਼ਵ ਬੈਡਮਿੰਟਨ ਮਹਾਸੰਘ (ਬੀ. ਡਬਲਯੂ. ਐੱਫ.) ਦੀ ਇਸ ਘਾਤਕ ਮਹਾਮਾਰੀ ਦੇ ਫੈਲਣ ਦੇ ਬਾਵਜੂਦ ਇਸ ਮਹੀਨੇ ਦੇ ਸ਼ੁਰੂ 'ਚ ਆਲ ਇੰਗਲੈਂਡ ਚੈਂਪੀਅਨਸ਼ਿਪ ਦੇ ਆਯੋਜਨ ਲਈ ਸਖਤ ਆਲੋਚਨਾ ਕੀਤੀ ਗਈ ਸੀ। 


Davinder Singh

Edited By Davinder Singh