ਸੋਨੇ ਦੇ ਦਾਅਵੇਦਾਰ ਦੇ ਰੂਪ ''ਚ ਉਤਰਨਗੇ ਬਜਰੰਗ ਤੇ ਵਿਨੇਸ਼
Saturday, Feb 15, 2020 - 12:16 AM (IST)

ਨਵੀਂ ਦਿੱਲੀ- ਵਿਸ਼ਵ ਚੈਂਪੀਅਨਸ਼ਿਪ ਵਿਚ ਕਾਂਸੀ ਤਮਗਾ ਜਿੱਤ ਕੇ ਟੋਕੀਓ ਓਲੰਪਿਕ ਦਾ ਕੋਟਾ ਹਾਸਲ ਕਰ ਚੁੱਕੇ ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਟ ਇੱਥੇ ਇੰਦਰਾ ਗਾਂਧੀ ਸਟੇਡੀਅਮ ਦੇ ਕੇ. ਡੀ. ਜਾਧਵ ਇਨਡੋਰ ਕੁਸ਼ਤੀ ਹਾਲ ਵਿਚ 18 ਤੋਂ 23 ਫਰਵਰੀ ਤਕ ਹੋਣ ਵਾਲੀ ਏਸ਼ੀਆਈ ਕੁਸ਼ਤੀ ਚੈਂਪੀਅਨਸ਼ਿਪ ਵਿਚ ਸੋਨ ਤਮਗੇ ਦੇ ਪ੍ਰਮੁੱਖ ਦਾਅਵੇਦਾਰ ਦੇ ਰੂਪ ਵਿਚ ਉਤਰਨਗੇ।
ਰਾਸ਼ਟਰਮੰਡਲ ਅਤੇ ਏਸ਼ੀਆਈ ਖੇਡਾਂ ਦੇ ਸੋਨ ਤਮਗਾ ਜੇਤੂ ਬਜਰੰਗ ਨੇ ਪਿਛਲੇ ਸਾਲ ਚੀਨ ਦੇ ਸ਼ਿਆਨ ਵਿਚ ਸੋਨ ਤਮਗਾ ਜਿੱਤਿਆ ਸੀ, ਜਦਕਿ ਵਿਨੇਸ਼ ਨੇ ਕਾਂਸੀ ਤਮਗਾ ਹਾਸਲ ਕੀਤਾ ਸੀ। ਦੋਵਾਂ ਹੀ ਪਹਿਲਵਾਨਾਂ ਨੇ ਪਿਛਲੇ ਸਾਲ ਕਜ਼ਾਕਿਸਤਾਨ ਦੇ ਨੂਰ ਸੁਲਤਾਨ ਵਿਚ ਹੋਈ ਸੀਨੀਅਰ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿਚ ਕਾਂਸੀ ਤਮਗਾ ਜਿੱਤ ਕੇ ਓਲੰਪਿਕ ਕੋਟਾ ਹਾਸਲ ਕੀਤਾ ਸੀ।